Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਚੀਨ ਨੇ ਨੇਪਾਲ ਦੇ ਇੱਕ ਹੋਰ ਹਿੱਸੇ 'ਤੇ ਕਬਜ਼ਾ ਕਰ ਲਿਆ

September 21, 2020 11:21 PM

ਕਾਠਮੰਡੂ, 21 ਸਤੰਬਰ (ਪੋਸਟ ਬਿਊਰੋ)- ਠੰਡ ਦੇ ਮੌਸਮ ਅਤੇ ਨੇਪਾਲੀ ਸੁਰੱਖਿਆ ਮੁਲਾਜ਼ਮਾਂ ਦੀ ਗੈਰ-ਮੌਜੂਦਗੀ ਦਾ ਲਾਭ ਉਠਾ ਕੇ ਚੀਨ ਨੇ ਨੇਪਾਲ ਦੇ ਇੱਕ ਹੋਰ ਹਿੱਸੇ 'ਤੇ ਕਬਜ਼ਾ ਕਰ ਲਿਆ ਹੈ। ਚੀਨ ਨੇ ਸਰਹੱਦ ਅੰਦਰ ਨੇਪਾਲ ਦੇ ਹੁਮਲਾ ਜ਼ਿਲ੍ਹੇ ਦੇ ਨਾਮਖਾ ਪਿੰਡ ਵਿੱਚ ਗੁਪਤ ਤਰੀਕੇ ਨਾਲ 9 ਇਮਾਰਤਾਂ ਉਸ ਥਾਂ ਬਣਾ ਲਈਆਂ ਹਨ, ਜਿਸ ਦੇ ਨੇੜੇ ਨੇਪਾਲ ਦੇ ਆਮ ਨਾਗਰਿਕਾਂ ਦੀ ਐਂਟਰੀ ਰੋਕ ਦਿੱਤੀ ਗਈ ਹੈ।
ਇਹ ਖੁਲਾਸਾ ਉਦੋਂ ਹੋਇਆ ਜਦੋਂ ਉਸ ਪਿੰਡ ਦੀ ਸਭਾ ਦੇ ਪ੍ਰਧਾਨ ਵਿਸ਼ਣੂੰ ਬਹਾਦੁਰ ਲਾਮਾ ਸਰਹੱਦੀ ਖੇਤਰ ਵਿੱਚ ਗਏ। ਉਨ੍ਹਾਂ ਦੱਸਿਆ ਕਿ ਲਿਮੀ ਪਿੰਡ ਦੇ ਲਾਪਚਾ ਖੇਤਰ ਵਿੱਚ ਚੀਨੀ ਫੌਜੀਆਂ ਨੇ ਇਕੱਠੀਆਂ 9 ਇਮਾਰਤਾਂ ਬਣਾਉਣ ਦਾ ਕੰਮ ਲੱਗਭਗ ਪੂਰਾ ਕਰ ਲਿਆ ਹੈ। ਲਾਮਾ ਨੇ ਫੋਨ 'ਤੇ ਦੱਸਿਆ ਕਿ ਵਾਰ-ਵਾਰ ਪੁੱਛ ਗਿੱਛ ਕਰਨ ਤੋਂ ਬਾਅਦ ਉਥੇ ਭਵਨ ਨਿਰਮਾਣ ਦੇ ਕੰਮ ਵਿੱਚ ਲੱਗੇ ਚੀਨੀ ਫੌਜੀ ਆਪਣਾ ਸਾਮਾਨ ਲੈ ਕੇ ਚੀਨੀ ਸਰਹੱਦ ਵਿੱਚ ਆਣ ਵੜੇ। ਆਪਣੇ ਮੋਬਾਈਲ ਨਾਲ ਬਹੁਤ ਦੂਰੋਂ ਨਵੀਂਆਂ ਬਣੀਆਂ ਇਮਾਰਤਾਂ ਦੀ ਫੋਟੋ ਲੈ ਕੇ ਭੇਜਣ ਵਾਲੇ ਲਾਮਾ ਨੇ ਕਿਹਾ ਕਿ ਦੋਹਾਂ ਦੇਸ਼ਾਂ ਦੀ ਸਰਹੱਦ ਤੋਂ ਇੱਕ ਕਿਲੋਮੀਟਰ ਨੇਪਾਲ ਵੱਲ ਇਨ੍ਹਾਂ ਇਮਾਰਤਾਂ ਨੂੰ ਬਣਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਹੱਦ ਦੀ ਸੁਰੱਖਿਆ ਵਿੱਚ ਰਹਿ ਰਹੇ ਚੀਨ ਦੇ ਫੌਜੀ ਅਧਿਕਾਰੀਆਂ ਨਾਲ ਵੀ ਉਨ੍ਹਾਂ ਨੇ ਗੱਲ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਦਾ ਕੋਈ ਵੀ ਜਵਾਬ ਨਹੀਂ ਆਇਆ ਅਤੇ ਉਨ੍ਹਾਂ ਨੂੰ ਉਸ ਖੇਤਰ ਤੋਂ ਚਲੇ ਜਾਣ ਨੂੰ ਕਿਹਾ ਗਿਆ।
ਸਥਾਨਕ ਲੋਕ ਨੁਮਾਇੰਦੇ ਨੇ ਦੱਸਿਆ ਕਿ ਪਿਛਲੇ ਸਾਲ ਜਦੋਂ ਚੀਨੀ ਧਿਰ ਨੇ ਲਿਮੀ ਅਤੇ ਲਾਪਚਾ ਵਿਚਾਲੇ ਸੜਕ ਬਣਾਈ ਸੀ, ਓਦੋਂ ਸਿਰਫ ਤਿੰਨ ਇਮਾਰਤਾਂ ਦਾ ਢਾਂਚਾ ਖੜ੍ਹਾ ਕੀਤਾ ਸੀ ਜਿਸ ਨੂੰ ਨੇਪਾਲ ਦੇ ਵਿਰੋਧ ਪਿੱਛੋਂ ਬੰਦ ਕਰ ਦਿੱਤਾ ਸੀ, ਪਰ ਅਚਾਨਕ 9 ਇਮਾਰਤਾਂ ਤਿਆਰ ਹੋ ਗਈਆਂ ਹਨ ਅਤੇ ਉਨ੍ਹਾਂ ਦੀ ਫਿਨਿਸ਼ਿੰਗ ਦਾ ਕੰਮ ਚੱਲ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ