Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਅਫ਼ਗਾਨਿਸਤਾਨ ਵਿੱਚ ਫ਼ੌਜ ਦੇ ਹਵਾਈ ਹਮਲੇ 'ਚ 24 ਨਾਗਰਿਕਾਂ ਦੀ ਮੌਤ

September 21, 2020 11:33 PM

ਕਾਬਲ, 21 ਸਤੰਬਰ (ਪੋਸਟ ਬਿਊਰੋ)- ਉਤਰੀ ਅਫ਼ਗਾਨਿਸਤਾਨ 'ਚ ਸਰਕਾਰੀ ਫੋਰਸਾਂ ਵੱਲੋਂ ਕੀਤੇ ਹਵਾਈ ਹਮਲੇ 'ਚ 24 ਨਾਗਰਿਕ ਮਾਰੇ ਗਏ, ਜਿਨ੍ਹਾਂ 'ਚ ਬੱਚੇ ਵੀ ਸ਼ਾਮਲ ਹਨ। ਹਮਲੇ ਵਿੱਚ ਛੇ ਹੋਰ ਲੋਕ ਜ਼ਖ਼ਮੀ ਹੋ ਗਏ।
ਇਸ ਬਾਰੇ ਦੋ ਗਵਾਹਾਂ ਨੇ ਦੱਸਿਆ ਕਿ ਉਤਰੀ ਕੁੰਦੁਜ਼ ਸੂਬੇ 'ਚ ਸਈਟ ਰਮਜ਼ਾਨ ਪਿੰਡ 'ਤੇ ਕੀਤੇ ਹਵਾਈ ਹਮਲੇ 'ਚ ਮਾਰੇ ਗਏ ਲੋਕਾਂ 'ਚ ਬਹੁਤੇ ਆਮ ਨਾਗਰਿਕ ਸਨ। ਸੂਬੇ 'ਚ ਖਾਨਾਬਾਦ ਜ਼ਿਲ੍ਹੇ 'ਚ ਇਹ ਪਿੰਡ ਤਾਲਿਬਾਨ ਦੇ ਕਬਜ਼ੇ ਹੇਠ ਹੈ। ਅਫ਼ਗਾਨ ਰੱਖਿਆ ਮੰਤਰਾਲੇ ਨੇ ਦੱਸਿਆ ਕਿ ਹਵਾਈ ਹਮਲੇ 'ਚ 30 ਤਾਲੀਬਾਨੀ ਅੱਤਵਾਦੀ ਮਾਰੇ ਗਏ, ਪਰ ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ ਦੇ ਮਾਰੇ ਜਾਣ ਦੇ ਦਾਅਵੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਹਵਾਈ ਹਮਲਾ ਉਸ ਸਮੇਂ ਹੋਇਆ ਜਦੋਂ ਤਾਲਿਬਾਨ ਅਤੇ ਸਰਕਾਰ ਵੱਲੋਂ ਨਿਯੁਕਤ ਕੀਤੇ ਅਧਿਕਾਰੀ ਪਹਿਲੀ ਵਾਰ ਕਤਰ ਵਿਚ ਅਫ਼ਗਾਨਿਸਤਾਨ ਦੇ ਭਵਿੱਖ ਅਤੇ ਦਹਾਕਿਆਂ ਪੁਰਾਣੇ ਯੁੱਧ ਅਤੇ ਵਿਵਾਦ ਨੂੰ ਸਮਾਪਤ ਕਰਨ ਲਈ ਮੀਟਿੰਗ ਕਰ ਰਹੇ ਹਨ।
ਪਿੰਡ ਵਾਸੀਆਂ ਨੇ ਦੱਸਿਆ ਕਿ ਪਹਿਲਾਂ ਹਮਲਾ ਤਾਲਿਬਾਨੀ ਅੱਤਵਾਦੀ ਦੇ ਘਰ 'ਤੇ ਕੀਤਾ ਗਿਆ, ਧਮਾਕਾ ਹੋਣ ਦੇ ਬਾਅਦ ਨੇੜਲੇ ਘਰ ਨੂੰ ਅੱਗ ਲੱਗ ਗਈ, ਜਿਸ ਨਾਲ ਉਸ ਘਰ 'ਚ ਰਹਿੰਦਾ ਪਰਵਾਰ ਅੰਦਰ ਹੀ ਫਸ ਗਿਆ। ਇੱਕ ਪਿੰਡ ਵਾਸੀ ਲਤੀਫ ਰਹਿਮਾਨੀ ਨੇ ਦੱਸਿਆ ਕਿ ਕਿਸਾਨ ਅਤੇ ਹੋਰ ਪਿੰਡ ਵਾਸੀਆਂ ਨੂੰ ਜਦੋਂ ਅੱਗ ਤੋਂ ਬਚਾਇਆ ਤਾਂ ਉਸੇ ਸਮੇਂ ਦੂਜਾ ਹਵਾਈ ਹਮਲਾ ਹੋਇਆ ਅਤੇ ਬਹੁਤ ਸਾਰੇ ਲੋਕ ਮਾਰੇ ਗਏ। ਤਾਲਿਬਾਨ ਦੇ ਬੁਲਾਰੇ ਜ਼ਬੀਹੁੱਲਾ ਮੁਜ਼ਾਹਿਦ ਨੇ ਹਵਾਈ ਹਮਲੇ ਦੀ ਨਿੰਦਾ ਕੀਤੀ ਤੇ ਕਿਹਾ ਕਿ ਤਾਲੀਬਾਨ ਹਮਲੇ ਦੇ ਸਮੇਂ ਉਸ ਇਲਾਕੇ 'ਚ ਕੋਈ ਵੀ ਫ਼ੌਜੀ ਕਾਰਵਾਈ ਨਹੀਂ ਸੀ ਕਰ ਰਿਹਾ, ਇਹ ਸਿਰਫ ਸਰਕਾਰੀ ਕਾਰਵਾਈ ਹੋ ਸਕਦੀ ਹ੍ਹ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ