Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਵ੍ਹਾਈਟ ਹਾਊਸ ਦੇ ਪਤੇ ਉਤੇ ਆਏ ਲਿਫ਼ਾਫ਼ੇ ਵਿੱਚ ਜ਼ਹਿਰ ਹੋਣ ਦੀ ਪੁਸ਼ਟੀ

September 21, 2020 11:38 PM

ਵਾਸ਼ਿੰਗਟਨ, 21 ਸਤੰਬਰ (ਪੋਸਟ ਬਿਊਰੋ)- ਅਮਰੀਕਾ ਵਿੱਚ ਫੈਡਰਲ ਅਧਿਕਾਰੀਆਂ ਨੇ ਵ੍ਹਾਈਟ ਹਾਊਸ ਦੇ ਪਤੇ ਉੱਤੇ ਆਏ ਇੱਕ ਲਿਫ਼ਾਫ਼ੇ ਵਿੱਚ ਜ਼ਹਿਰ ‘ਰਿਸਿਨ' ਹੋਣ ਦਾ ਪਤਾ ਲਾਇਆ ਹੈ।
ਇੱਕ ਅਧਿਕਾਰੀ ਨੇ ਪ੍ਰੈਸ ਨੂੰ ਦੱਸਿਆ ਕਿ ਇਹ ਚਿੱਠੀ ਉਸ ਸਰਕਾਰੀ ਵਿਭਾਗ ਵਿੱਚ ਫੜੀ ਗਈ ਜੋ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰਾਸ਼ਟਰਪਤੀ ਦਫ਼ਤਰ ਵ੍ਹਾਈਟ ਹਾਊਸ ਲਈ ਆਉਣ ਵਾਲੀ ਡਾਕ ਦੀ ਜਾਂਚ ਕਰਦਾ ਹੈ। ਅਧਿਕਾਰੀ ਨੇ ਦੱਸਿਆ ਕਿ ਸ਼ੁਰੂ ਦੀ ਜਾਂਚ ਵਿੱਚ ਇਸ ਵਿੱਚ ‘ਰਿਸਿਨ' ਹੋਣ ਦੀ ਪੁਸ਼ਟੀ ਹੋਈ ਹੈ। ਇਹ ਕੈਸਟਰ ਸੀਡ (ਅਰੰਡੀ ਦੇ ਬੀਜ) ਵਿੱਚ ਸੁਭਾਵਕ ਰੂਪ ਵਿੱਚ ਪਾਇਆ ਜਾਣ ਵਾਲਾ ਜ਼ਹਿਰੀਲਾ ਪਦਾਰਥ ਹੈ। ਫੈਡਰਲ ਜਾਂਚ ਕਰਤਾ ਇਹ ਪਤਾ ਲਾ ਰਹੇ ਹਨ ਕਿ ਇਹ ਲਿਫ਼ਾਫ਼ਾ ਕਿੱਥੋਂ ਆਇਆ ਅਤੇ ਕਿਸ ਨੇ ਭੇਜਿਆ ਹੈ। ਐਫ਼ ਬੀ ਆਈ, ਸੀਕਰੇਟ ਸਰਵਿਸ ਅਤੇ ਅਮਰੀਕੀ ਡਾਕ ਨਿਰੀਖਣ ਸੇਵਾ ਜਾਂਚ ਦੀ ਅਗਵਾਈ ਕਰ ਰਹੇ ਹਨ। ਐਫ਼ ਬੀ ਆਈ ਨੇ ਇੱਕ ਬਿਆਨ ਵਿੱਚ ਕਿਹਾ ਕਿ ਏਜੰਟ ‘ਅਮਰੀਕੀ ਸਰਕਾਰੀ ਡਾਕ ਵਿਭਾਗ ਵਿੱਚ ਆਈ ਇਸ ਸ਼ੱਕੀ ਚਿੱਠੀ ਦੀ ਜਾਂਚ ਹੋ ਰਹੀ ਹੈ ਤੇ ਇਸ ਦਾ ਜਨਤਕ ਸੁਰੱਖਿਆ ਲਈ ਕੋਈ ਖ਼ਤਰਾ ਨਹੀਂ ਹੈ।’ ਜ਼ਿਕਰ ਯੋਗ ਹੈ ਕਿ ਸਮੁੰਦਰੀ ਫੌਜ ਦੇ ਇੱਕ ਸੀਨੀਅਰ ਕਰਮਚਾਰੀ ਨੂੰ ਟਰੰਪ ਅਤੇ ਉਨ੍ਹਾਂ ਦੇ ਪ੍ਰਸ਼ਾਸਨ ਦੇ ਮੈਂਬਰਾਂ ਨੂੰ ਇਸ ਪ੍ਰਕਾਰ ਦੇ ਲਿਫ਼ਾਫ਼ੇ ਭੇਜਣ ਦੇ ਦੋਸ਼ ਵਿੱਚ 2018 ਵਿੱਚ ਗ਼੍ਰਿਫ਼ਤਾਰ ਕੀਤਾ ਗਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ