Welcome to Canadian Punjabi Post
Follow us on

02

July 2025
 
ਕੈਨੇਡਾ

ਬ੍ਰਿਟਿਸ਼ ਕੋਲੰਬੀਆ ਵਿੱਚ ਜਲਦ ਚੋਣਾਂ ਕਰਵਾਉਣ ਦਾ ਐਲਾਨ ਕਰ ਸਕਦੇ ਹਨ ਹੌਰਗਨ

September 22, 2020 12:28 AM

ਬ੍ਰਿਟਿਸ਼ ਕੋਲੰਬੀਆ, 21 ਸਤੰਬਰ (ਪੋਸਟ ਬਿਊਰੋ) : ਬੀਸੀ ਦੀ ਸੱਤਾਧਾਰੀ ਐਨਡੀਪੀ ਨੇ ਐਲਾਨ ਕੀਤਾ ਹੈ ਕਿ ਪ੍ਰੀਮੀਅਰ ਜੌਹਨ ਹੌਰਗਨ ਲੈਫਟੀਨੈਂਟ ਗਵਰਨਰ ਜੈਨੇਟ ਆਸਟਿਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਨਗੇ| ਇਹ ਮੰਨਿਆ ਜਾ ਰਿਹਾ ਹੈ ਕਿ ਹੌਰਗਨ ਜਲਦ ਚੋਣਾਂ ਕਰਵਾਉਣ ਦਾ ਐਲਾਨ ਕਰ ਸਕਦੇ ਹਨ|
ਇਲੈਕਸ਼ਨਜ਼ ਬੀਸੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੇ ਅੱਜ ਚੋਣਾਂ ਦਾ ਐਲਾਨ ਕੀਤਾ ਜਾਂਦਾ ਹੈ ਤਾਂ 24 ਅਕਤੂਬਰ ਨੂੰ ਚੋਣਾਂ ਹੋ ਸਕਦੀਆਂ ਹਨ| ਇਹ ਕਿਆਫੇ ਲਾਏ ਜਾ ਰਹੇ ਸਨ ਕਿ ਤਿੰਨ ਸਾਲ ਸੱਤਾ ਵਿੱਚ ਰਹਿਣ ਤੋਂ ਬਾਅਦ ਹੌਰਗਨ ਵੱਲੋਂ ਚੋਣਾਂ ਦਾ ਐਲਾਨ ਕੀਤਾ ਜਾ ਸਕਦਾ ਹੈ| ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਸੱਤ ਦਿਨਾਂ ਦੇ ਅੰਦਰ ਹੀ ਛੇ ਕੈਬਨਿਟ ਮੰਤਰੀਆਂ ਵੱਲੋਂ ਆਪਣੀ ਰਿਟਾਇਰਮੈਂਟ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਇਸ ਤਰ੍ਹਾਂ ਦੀ ਵੱਡੀ ਹਲਚਲ ਦੀਆਂ ਕਨਸੋਆਂ ਸਨ|
ਇਸ ਸਮੇਂ ਐਨਡੀਪੀ ਕੋਲ ਵਿਧਾਨਸਭਾ ਵਿੱਚ 41 ਸੀਟਾਂ ਹਨ ਅਤੇ ਐਨੀਆਂ ਹੀ ਸੀਟਾਂ ਬੀਸੀ ਦੀ ਵਿਰੋਧੀ ਲਿਬਰਲ ਪਾਰਟੀ ਕੋਲ ਵੀ ਹਨ ਜਦਕਿ ਗ੍ਰੀਨ ਪਾਰਟੀ ਕੋਲ ਸਿਰਫ ਦੋ ਸੀਟਾਂ ਹਨ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ