Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਭਾਰਤ

ਮੋਦੀ ਸਰਕਾਰ ਨੇ ਕਣਕ ਦਾ ਸਮੱਰਥਨ ਮੁੱਲ 50 ਰੁਪਏ ਕੁਇੰਟਲ ਵਧਾਇਆ

September 22, 2020 12:12 PM

* ਅਮਰਿੰਦਰ ਨੇ ਸਮਰਥਨ ਮੁੱਲਦੇ ਵਾਧੇ ਨੂੰ ਕੋਝਾ ਮਜ਼ਾਕ ਕਿਹਾ
* ਸਮੱਰਥਨ ਮੁੱਲ ਵਿੱਚ ਵਾਧਾ ਅਕਾਲੀ ਦਲ ਵੱਲੋਂ ਵੀ ਰੱਦ

ਨਵੀਂ ਦਿੱਲੀ, 21 ਸਤੰਬਰ, (ਪੋਸਟ ਬਿਊਰੋ)- ਜਦੋਂ ਭਾਰਤ ਸਰਕਾਰ ਦੇ ਖੇਤੀ ਬਿਲਾਂ ਕਾਰਨਪਾਰਲੀਮੈਂਟਤੋਂ ਸੜਕ ਤਕ ਸਿਆਸੀ ਘਮਸਾਨ ਮੱਚਿਆ ਪਿਆ ਅਤੇ ਕਿਸਾਨ ਸੰਗਠਨ ਤੇ ਵਿਰੋਧੀ ਧਿਰਾਂ ਦੇ ਆਗੂ ਮੋਦੀਸਰਕਾਰ ਉੱਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਖ਼ਤਮ ਕਰਨ ਦੇਦੋਸ਼ ਲਾ ਰਹੇ ਹਨ, ਓਦੋਂਕੇਂਦਰ ਸਰਕਾਰ ਨੇ ਅਗਲੇ ਹਾੜੀ ਸੀਜ਼ਨ ਦੇ ਲਈ ਫ਼ਸਲਾਂ ਦੇ ਐੱਮ ਐੱਸ ਪੀ ਵਿਚ ਵਾਧੇ ਦਾ ਐਲਾਨ ਕਰ ਦਿੱਤਾ ਹੈ, ਪਰ ਇਸ ਨੂੰ ਹੋਰਨਾਂ ਵਿਰੋਧੀ ਪਾਰਟੀਆਂ ਦੇ ਨਾਲ ਹੀ ਅਕਾਲੀ ਦਲ ਨੇ ਵੀ ਇਹ ਕਹਿ ਕੇ ਰੱਦ ਕਰ ਦਿੱਤਾ ਹੈ ਕਿ ਇਹ ਬਹੁਤ ਘੱਟ ਹੈ।
ਅੱਜ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇਕੈਬਨਿਟ ਕਮੇਟੀ (ਸੀਸੀਈਏ) ਦੀ ਮੀਟਿੰਗ ਵਿਚ ਹਾੜੀ ਸੀਜ਼ਨ ਦੀਆਂ ਫ਼ਸਲਾਂ ਦੇ ਐੱਮ ਐੱਸ ਪੀਨੂੰ ਪ੍ਰਵਾਨਗੀ ਦੇ ਦਿੱਤੀ ਗਈ। ਇਸ ਮੀਟਿੰਗ ਵਿਚ ਹੋਏ ਫ਼ੈਸਲੇ ਬਾਰੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਲੋਕ ਸਭਾ ਵਿਚ ਐਲਾਨ ਕਰਦਿਆਂ ਕਿਹਾ ਕਿ ਕਣਕ ਦਾਘੱਟੋ-ਘੱਟ ਖਰੀਦ ਮੁੱਲ ਵਿਚ 50 ਰੁਪਏ ਪ੍ਰਤੀ ਕੁਇੰਟਲ ਵਧਾਇਆ ਗਿਆ ਹੈ, ਜਿਹੜਾ ਅਗਲੇ ਸਾਲ ਦੇ ਲਈ 1975 ਰੁਪਏ ਪ੍ਰਤੀ ਕੁਇੰਟਲ ਹੋ ਜਾਵੇਗਾ। ਜੌਂਆਂ ਦਾ ਮੁੱਲ 1525 ਤੋਂ ਵਧਾ ਕੇ 16 ਸੌ ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।ਦਾਲਾਂ ਵਿਚੋਂ ਛੋਲਿਆਂ ਦਾ ਮੁੱਲ 225 ਰੁਪਏ ਕੁਇੰਟਲ ਵਧਾ ਕੇ 5100 ਰੁਪਏ ਅਤੇ ਮਸਰ ਦੀ ਕੀਮਤ ਵਿਚ 300 ਰੁਪਏ ਕੁਇੰਟਲ ਵਾਧਾ ਕਰ ਕੇ 4800 ਰੁਪਏ ਤੋਂ 5100 ਰੁਪਏ ਕਰ ਦਿੱਤਾ ਹੈ। ਹਾੜੀ ਸੀਜ਼ਨ ਦੀ ਪ੍ਰਮੁੱਖ ਫ਼ਸਲ ਸਰੋਂ ਦਾ ਮੁੱਲਵੀ 4425 ਰੁਪਏ ਕੁਇੰਟਲ ਤੋਂ ਵਧਾ ਕੇ 4650 ਰੁਪਏ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਣਕ ਅਤੇ ਹਾੜ੍ਹੀ ਦੀਆਂ ਹੋਰ ਪੰਜ ਫਸਲਾਂ ਦੇ ਭਾਅ ਵਿੱਚ ਕੀਤੇ ਨਿਗੂਣੇ ਵਾਧੇ ਨੂੰ ਕੋਝਾ ਮਜ਼ਾਕ ਆਖਿਆ ਹੈ। ਉਨ੍ਹਾਂ ਕਿਹਾ ਕਿ ਪਾਰਲੀਮੈਂਟ ਵਿੱਚ ਨਵੇਂ ਖੇਤੀ ਬਿੱਲ ਪਾਸ ਹੋਣ ਦੌਰਾਨ ਘੱਟੋ-ਘੱਟ ਸਮਰਥਨ ਮੁੱਲ ਖਤਮ ਹੋਣ ਬਾਰੇ ਕਿਸਾਨਾਂ ਵਿੱਚ ਵੱਧ ਰਹੇ ਸ਼ੱਕਦੇ ਹੁੰਦਿਆਂ ਵੀ‘ਫਸਲਾਂ ਦੇ ਭਾਅ ਵਿੱਚ ਇਹ ਮਾਮੂਲੀ ਵਾਧਾ ਕਰਨਾ ਇੱਕ ਬੇਰਹਿਮ ਕਦਮ ਹੈ ਤੇ ਕੇਂਦਰ ਨੇ ਖੇਤੀ ਬਿੱਲਾਂ ਉੱਤੇ ਕਿਸਾਨਾਂ ਦੇ ਰੋਸ ਪ੍ਰਦਰਸ਼ਨਾਂ ਦਾ ਮਜ਼ਾਕ ਉਡਾਇਆ ਹੈ। ਖੇਤੀ ਬਿੱਲ ਆਖ਼ਰ ਨੂੰਘੱਟੋ-ਘੱਟ ਸਮਰਥਨ ਮੁੱਲ ਦਾ ਅੰਤ ਕਰਨ ਤੇ ਭਾਰਤੀ ਖੁਰਾਕ ਨਿਗਮ (ਐੱਫ ਸੀ ਆਈ) ਦੇ ਖਾਤਮੇ ਲਈ ਰਾਹ ਸਾਫ਼ ਕਰ ਦੇਣਗੇ।` ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਭਾਜਪਾ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਸੋਚਦੀ ਹੈ ਕਿ ਉਹ ਕਣਕ ਦੇ ਭਾਅ ਵਿੱਚ ਤੁੱਛ ਵਾਧੇ ਨਾਲ ਸੜਕਾਂ ਉੱਤੇਆ ਚੁੱਕੇ ਕਿਸਾਨਾਂ ਦਾ ਰੋਹ ਸ਼ਾਂਤ ਕਰ ਲਵੇਗੀ ਤਾਂ ਜ਼ਮੀਨੀ ਹਕੀਕਤਾਂਤੋਂ ਪੂਰੀ ਤਰ੍ਹਾਂ ਅਣਜਾਣ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ, ‘ਤੁਸੀਂਉਸ ਕਿਸਾਨ ਨੂੰ ਖੁਸ਼ ਕਰਨ ਦੀਆਂ ਚਾਲਾਂ ਚੱਲ ਰਹੇ ਹੋ, ਜਿਹੜਾ ਤੁਹਾਡੇ ਸ਼ਰਮਨਾਕ ਕਦਮਾਂ ਕਾਰਨਆਪਣੀ ਰੋਜ਼ੀ-ਰੋਟੀ ਗੁਆ ਲੈਣਦੇ ਕੰਢੇ ਹੈ।` ਉਨ੍ਹਾ ਕਿਹਾ ਕਿ ਕਿਸਾਨ ਮੰਗ ਕਰਦੇ ਹਨ ਕਿ ਉਨ੍ਹਾਂ ਨੂੰ ਲਿਖਤੀ ਗਾਰੰਟੀ ਦਿੱਤੀ ਜਾਵੇ ਕਿ ਘੱਟੋ-ਘੱਟ ਸਮਰਥਨ ਕੀਮਤ ਨਾਲ ਛੇੜਛਾੜ ਨਹੀਂ ਕੀਤੀ ਜਾਵੇਗੀ, ਪਰ ਕੇਂਦਰ ਸਰਕਾਰ ਉਨ੍ਹਾਂ ਨੂੰ ਨਿਕੰਮੀਆਂ ਪੇਸ਼ਕਸ਼ਾਂ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਤਾਂ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਲਈ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦਾ ਐਲਾਨ ਕਰਨ ਤੋਂਵੀ ਇਕ ਵਾਰ ਫਿਰ ਨਾਕਾਮ ਰਹੀ ਹੈ।
ਓਧਰ ਬਾਦਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਵੱਲੋਂ ਕਣਕ ਦੇ ਆਉਂਦੇ ਸੀਜ਼ਨ ਲਈ ਘੱਟੋ ਘੱਟ ਸਮਰਥਨ ਮੁੱਲ ਵਿਚ 50 ਰੁਪਏ ਦਾ ਵਾਧਾ ਰੱਦ ਕਰ ਦਿੱਤਾ ਹੈ। ਉਨ੍ਹਾ ਨੇ ਇਸ ਵਾਧੇ ਨੂੰ ਨਾਕਾਫੀ ਦੱਸ ਕੇ ਕਿਹਾ ਕਿ ਇਹ ਵਾਧਾ ਉਨ੍ਹਾਂ ਕਿਸਾਨਾਂ ਲਈ ਵੱਡੀ ਮਾਯੂਸੀ ਹੈ, ਜੋ ਪਹਿਲਾਂ ਹੀ ਫਸਲ ਦਾ ਸਹੀ ਭਾਅ ਨਾ ਮਿਲਣ ਦੇ ਖਿਲਾਫ ਸੰਘਰਸ਼ ਕਰ ਰਹੇ ਹਨ। ਉਨ੍ਹਾ ਕਿਹਾ ਕਿ ਕੇਂਦਰ ਸਰਕਾਰ ਵੱਲੋਂਉਨ੍ਹਾਂ ਹੋਰ ਜਿਣਸਾਂ ਦਾ ਐਲਾਨਿਆ ਸਮਰਥਨ ਮੁੱਲ ਬੇਅਰਥ ਹੋ ਜਾਂਦਾ ਹੈ, ਜਿਨ੍ਹਾਂਫਸਲਾਂ ਦੀ ਯਕੀਨੀ ਖਰੀਦ ਦੇ ਪ੍ਰਬੰਧ ਹੀ ਕੋਈਨਹੀਂ। ਉਨ੍ਹਾਂ ਕਿਹਾ ਕਿ ਕਣਕ ਦੇ ਭਾਅ ਵਿੱਚ ਕੀਤੇ ਇਸ ਵਾਧੇ ਨਾਲ ਇਸ ਦੀ ਪੈਦਾਵਾਰ ਉੱਤੇ ਹੁੰਦਾ ਖਰਚ ਵੀ ਪੂਰਾ ਨਹੀਂ ਹੋ ਸਕੇਗਾ।
ਇਸ ਦੌਰਾਨ ਅਕਾਲੀ ਦਲ ਦੇ ਵਫਦ ਨੇ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲ ਕੇ ਅਪੀਲ ਕੀਤੀ ਕਿ ਉਹ ਪਾਰਲੀਮੈਂਟਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਨੂੰ ਆਪਣੀ ਸਹਿਮਤੀ ਨਾ ਦੇਣ। ਪਾਰਟੀ ਨੇ ਕਿਹਾ ਕਿ ਰਾਸ਼ਟਰਪਤੀ ਇਸ ਮੌਕੇ ਦੇਸ਼ ਦੇ ਕਿਸਾਨਾਂ ਦੇ ਭਲੇ ਲਈ ਅੱਗੇ ਆਉਣ। ਸੋਮਵਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਫ਼ਦ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀਤੇ ਕਿਹਾ ਕਿ ਉਹ ਸੰਵਿਧਾਨ ਦੇ ਰਾਖੇ ਵਜੋਂ ਵਿਚ ਕੰਮ ਕਰਨ ਅਤੇ ਕਿਸਾਨ ਅਤੇ ਖੇਤ ਮਜ਼ਦੂਰਾਂ, ਦਲਿਤਾਂ ਦੇ ਬਚਾਅ ਲਈ ਅੱਗੇ ਆਉਣ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ