Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਗ੍ਰੰਥੀ ਦੀ ਧੀ ਦੇ ਅਗਵਾ ਦਾ ਮਾਮਲਾ : ਬਾਦਲ ਅਕਾਲੀ ਦਲ ਵਲੋਂ ਪਾਕਿਸਤਾਨ ਹਾਈ ਕਮਿਸ਼ਨ ਅੱਗੇ ਰੋਸ ਜ਼ੋਰਦਾਰ ਮੁਜ਼ਾਹਰਾ

September 22, 2020 12:13 PM

ਨਵੀਂ ਦਿੱਲੀ, 21 ਸਤੰਬਰ, (ਪੋਸਟ ਬਿਊਰੋ)- ਪਾਕਿਸਤਾਨ ਵਿਚ ਗੁਰਦੁਆਰਾ ਪੰਜਾ ਸਾਹਿਬ ਦੇ ਹੈੱਡ ਗ੍ਰੰਥੀ ਦੀ ਧੀ ਨੂੰ ਅਗਵਾ ਕਰਨ ਦੇ ਖਿਲਾਫਬਾਦਲ ਅਕਾਲੀ ਦਲ ਨੇ ਅੱਜ ਏਥੇ ਪਾਕਿਸਤਾਨ ਹਾਈ ਕਮਿਸ਼ਨ ਅੱਗੇ ਜ਼ੋਰਦਾਰ ਰੋਸ ਮੁਜ਼ਾਹਰਾ ਕਰ ਕੇ ਮੰਗ ਕੀਤੀ ਕਿ ਅਗਵਾ ਕੀਤੀ ਗਈ ਬੁਲਬੁਲ ਕੌਰ ਨੂੰ ਵਾਪਸ ਪਰਿਵਾਰ ਦੇ ਹਵਾਲੇ ਕੀਤਾ ਜਾਵੇ। ਅਕਾਲੀ ਨੇਤਾਵਾਂ ਨੇ ਪਾਕਿਸਤਾਨ ਹਾਈ ਕਮਿਸ਼ਨ ਨੂੰ ਇਸ ਬਾਰੇ ਇਕ ਮੈਮੋਰੈਂਡਮ ਵੀ ਦਿੱਤਾ ਹੈ।
ਅੱਜ ਦੇ ਇਸ ਰੋਸ ਮੁਜ਼ਾਹਰੇ ਵਿਚ ਸ਼ਾਮਲ ਲੋਕਾਂ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਅਕਾਲੀ ਦਲ ਦੇ ਦਿੱਲੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਲੜਕੀ ਦੇ ਪਿਤਾ ਗ੍ਰੰਥੀ ਨੇ ਰੋ-ਰੋ ਕੇ ਸਾਰੀ ਦੁਨੀਆ ਨੂੰ ਆਪਣੀ ਹੱਡਬੀਤੀ ਸੁਣਾਈ ਹੈ। ਉਨ੍ਹਾਂ ਕਿਹਾ ਕਿ ਇਸ ਮਗਰੋਂ ਬੁਲਬੁਲ ਦੀ ਵੀਡੀਓ ਪਾਈ ਗਈ ਕਿ ਉਸਨੇ ਧਰਮ ਤਬਦੀਲੀ ਕਰ ਲਈ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਰਾਖਸ਼ ਦਾ ਰੂਪ ਧਾਰ ਚੁੱਕੀ ਹੈ, ਜਿੱਥੇ 17 ਸਾਲਾ ਦੀ ਨਾਬਾਲਗ ਨੂੰ ਪਰਿਵਾਰ ਵਿਚੋਂ ਜ਼ਬਰੀ ਚੁੱਕ ਕੇ ਲੈ ਗਏ ਹਨ ਤੇ 12-13 ਦਿਨ ਉਸਦਾ ਪਤਾ ਨਹੀਂ ਲੱਗਾ ਤੇ ਫਿਰ ਉਸਦਾ ਫੋਨ ਆਇਆ ਕਿ ਉਸਨੂੰ ਜ਼ਬਰੀ ਮਦੱਰਸੇ ਵਿਚ ਰੱਖਿਆ ਹੋਇਆ ਹੈ ਤੇ ਧਰਮ ਬਦਲਣ ਦਾ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਦਾਂ ਜ਼ੁਲਮ ਦਾ ਰਾਜ ਔਰੰਗਜੇਬ ਵੇਲੇ ਸੀ, ਓਸੇ ਤਰ੍ਹਾਂ ਅੱਜ ਪਾਕਿਸਤਾਨ ਵਿੱਚ ਹੈ, ਜਿੱਥੇ ਸਿੱਖਾਂ ਦੀਆਂ ਧੀਆਂ ਅਗਵਾ ਕੀਤੀਆਂ ਜਾ ਰਹੀਆਂ ਹਨ। ਪਹਿਲਾਂ ਨਨਕਾਣਾ ਸਾਹਿਬ ਅਤੇ ਫਿਰਗੁਰਦੁਆਰਾ ਪੰਜਾ ਸਾਹਿਬ ਦੇ ਹੈੱਡ ਗ੍ਰੰਥੀ ਦੀ ਧੀ ਅਗਵਾ ਕਰ ਕੇ ਇਹ ਸੰਦੇਸ਼ ਦੇਣ ਦਾ ਯਤਨ ਕੀਤਾ ਗਿਆ ਹੈ ਕਿ ਸਿੱਖ ਬੱਚੀਆਂ ਖੁਦ ਧਰਮ ਬਦਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਪਾਕਿਸਤਾਨ ਸਰਕਾਰ ਨੂੰ ਵੀ ਕਿਹਾ ਅਤੇ ਅੱਜ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੂੰ ਵੀ ਮਿਲਣ ਚੱਲੇ ਹਾਂ ਕਿ ਜੇ ਇਸ ਜ਼ਬਰੀ ਧਰਮ ਪਰਿਵਰਤਨ ਦੀ ਲਹਿਰ ਨੂੰ ਪਾਕਿਸਤਾਨ ਸਰਕਾਰ ਬਦਲ ਨਹੀਂ ਸਕਦੀ ਤਾਂ ਉਥੇ ਦੀਆਂ ਸਰਕਾਰਾਂ ਬਦਲ ਦੇਣੀਆਂ ਚਾਹੀਦੀਆਂ ਹਨ।
ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਨੇ ਜਦੋਂ ਸਿੱਖਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ ਤਾਂ ਉਸ ਉੱਤੇ ਦੇਸ਼ਧ੍ਰੋਹ ਦਾ ਕੇਸ ਦਰਜ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਉਸ ਨੇ ਸਿਰਫ ਏਹੀ ਕਿਹਾ ਸੀ ਕਿ ਜਦੋਂ ਸਾਡੀਆਂ 12-13 ਸਾਲ ਦੀਆਂ ਧੀਆਂ ਸਕੂਲ ਜਾਣ ਤਾਂ ਸਾਨੂੰ ਡਰ ਰਹਿੰਦਾ ਹੈ ਕਿ ਪਤਾ ਨਹੀਂ ਵਾਪਸ ਆਉਣਗੀਆਂ ਕਿ ਨਹੀਂ। ਸਿਰਸਾ ਨੇ ਦੱਸਿਆ ਕਿ ਅਫਗਾਨਿਸਤਾਨ ਸਰਕਾਰ ਨੇ ਸਾਡੇ ਲਈ ਹਾਅ ਦਾ ਨਾਅਰਾ ਮਾਰਿਆ ਤੇ ਹਰ ਹੀਲਾ ਕੀਤਾ ਹੈ ਕਿ ਸਿੱਖਾਂ ਨੂੰ ਬਚਾਇਆ ਜਾਵੇ,ਪਰ ਪਾਕਿਸਤਾਨ ਦੀ ਸਰਕਾਰ ਸਿੱਖਾਂ ਨੂੰ ਮਾਰਨ ਤੇ ਭਜਾਉਣ ਉੱਤੇ ਲੱਗੀ ਹੋਈ ਹੈ। 95 ਫੀਸਦੀ ਸਿੱਖ ਇਸ ਵਕਤ ਪਾਕਿਸਤਾਨ ਛੱਡ ਚੁੱਕੇ ਹਨ,ਸਿਰਫ ਨਾ-ਮਾਤਰ ਸਿੱਖ ਰਹਿੰਦੇ ਹਨ ਤਾਂ ਉਨ੍ਹਾਂ ਉੱਤੇ ਵੀ ਤਸ਼ੱਦਦ ਕੀਤੇ ਜਾ ਰਹੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼