Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਪੰਜਾਬ ਬੰਦ ਦੀ ਹਮਾਇਤ 'ਚ ਉਤਰੇ ਬੇਰੁਜ਼ਗਾਰ ਬੀਐੱਡ ਅਧਿਆਪਕ

September 23, 2020 07:29 PM

-ਕਿਸਾਨੀ ਸੰਘਰਸ਼ਾਂ 'ਚ ਕਰਨਗੇ ਸ਼ਮੂਲੀਅਤ 

ਚੰਡੀਗੜ੍ਹ, 23 ਸਤੰਬਰ (ਪੋਸਟ ਬਿਊਰੋ) - ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਵੱਲੋਂ ਖੇਤੀਬਾੜੀ ਸਬੰਧੀ ਕੇਂਦਰ ਸਰਕਾਰ ਤਿੰਨਾਂ ਨਵੇਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਲੜੇ ਜਾ ਰਹੇ ਸਾਂਝੇ ਘੋਲ਼ ਅਤੇ 25 ਸਤੰਬਰ ਨੂੰ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕੀਤੀ ਹੈ।
ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ, ਸੀਨੀਅਰ ਮੀਤ ਪ੍ਰਧਾਨ ਨਿੱਕਾ ਸਿੰਘ ਸਮਾਓਂ, ਜਨਰਲ ਸਕੱਤਰ ਗੁਰਜੀਤ ਕੌਰ ਖੇੜੀ, ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ, ਸੂਬਾ ਖਜ਼ਾਨਚੀ ਨਵਜੀਵਨ ਸਿੰਘ, ਸ਼ੋਸ਼ਲ-ਮੀਡੀਆ ਇੰਚਾਰਜ ਸੰਦੀਪ ਗਿੱਲ, ਸੂਬਾ ਕਮੇਟੀ ਮੈਂਬਰ ਤਜਿੰਦਰ ਸਿੰਘ ਮਾਨਾਂਵਾਲਾ, ਗੁਰਦੀਪ ਸਿੰਘ ਮਾਨਸਾ, ਯੁੱਧਜੀਤ ਸਿੰਘ ਬਠਿੰਡਾ, ਅਮਨ ਸੇਖ਼ਾ ਰਣਬੀਰ ਸਿੰਘ ਨਦਾਮਪੁਰ ਅਤੇ ਰਾਜਵਿੰਦਰ ਕੌਰ ਸਮਾਣਾ ਅਤੇ ਮਨਜੀਤ ਕੌਰ ਨੇ ਕਿਹਾ 2 ਕਰੋੜ ਨੌਕਰੀਆਂ ਦੇ ਵਾਅਦੇ ਵਾਲੀ ਜੁਮਲਾ-ਸਰਕਾਰ ਹੁਣ ਲੋਕਾਂ ਦੇ ਸਵੈ-ਰੋਜ਼ਗਾਰ ਵੀ ਖੋਹ ਰਹੀ ਹੈ। ਉਹਨਾਂ ਕਿਹਾ ਕਿ ਖੇਤੀਬਾੜੀ-ਕਾਨੂੰਨ ਲਾਗੂ ਹੋਣ ਨਾਲ ਖੇਤੀਬਾੜੀ-ਸੈਕਟਰ ਨਾਲ ਜੁੜੇ ਨੌਜਵਾਨ ਹੋਰ ਬੇਰੁਜ਼ਗਾਰ ਹੋ ਜਾਣਗੇ। ਕਿਉਂਕਿ ਪੰਜਾਬ ਦੇ ਨੌਜਵਾਨਾਂ ਦਾ ਵੱਡਾ ਹਿੱਸਾ ਕਿਸੇ ਨਾ ਕਿਸੇ ਰੂਪ 'ਚ ਖੇਤੀਬਾੜੀ ਸੈਕਟਰ 'ਤੇ ਨਿਰਭਰ ਹੈ। ਜਦੋਂਕਿ ਨਵੀਂ ਸਿੱਖਿਆ ਨੀਤੀ- 2020 ਵੀ ਨਿੱਜੀਕਰਨ ਦਾ ਹੱਲਾ ਹੈ।
ਆਗੂਆਂ ਨੇ ਤਿੰਨ ਖੇਤੀ ਆਰਡੀਨੈਂਸਾਂ ਨੂੰ ਗਰੀਬਾਂ-ਕਿਰਤੀ ਲੋਕਾਂ ਦਾ ਵਿਰੋਧੀ ਐਲਾਨਿਆ, ਜਿਸ ਨਾਲ਼ ਮੰਡੀਆਂ, ਗੁਦਾਮਾਂ ਆਦਿ ਵਿੱਚ ਜਾਂ ਢੋਆ-ਢੁਆਈ ਆਦਿ ਦਾ ਕੰਮ ਕਰਦੇ ਕਿਰਤੀ ਲੋਕਾਂ ਦੇ ਰੁਜ਼ਗਾਰ ਦਾ ਵੱਡੇ ਪੱਧਰ ਉੱਤੇ ਉਜਾੜਾ ਹੋਵੇਗਾ। ਉਹਨਾਂ ਕਿਹਾ ਕਿ ਖੇਤੀ ਖੇਤਰ ਵਿੱਚ ਨਿੱਜੀ ਕਾਰਪੋਰੇਟਾਂ ਦੇ ਦਖਲ ਨਾਲ਼ ਜ਼ਖੀਰੇਬਾਜੀ ਕਰਕੇ ਨਕਲੀ ਥੁੜ ਪੈਦਾ ਕਰਨ ਅਤੇ ਮਗਰੋਂ ਅੰਨ ਨੂੰ ਮਨਮਰਜੀ ਦੇ ਉੱਚੇ ਭਾਵਾਂ ਉੱਤੇ ਵੇਚਣ ਦੀ ਖੁੱਲ੍ਹ ਮਿਲੇਗੀ। ਆਗੂਆਂ ਨੇ ਕਿਹਾ ਕਿ ਜੇ ਇਹ ਤਿੰਨ ਖੇਤੀ ਆਰਡੀਨੈਂਸ ਲਾਗੂ ਹੁੰਦੇ ਹਨ ਤਾਂ ਕੇਂਦਰ ਸਰਕਾਰ ਲਾਜਮੀ ਹੀ ਜਨਤਕ ਵੰਡ ਪ੍ਰਣਾਲੀ ਦਾ ਵੀ ਭੋਗ ਪਾ ਦੇਵੇਗੀ, ਜਿਸ ਨਾਲ਼ ਦੇਸ਼ ਦੇ ਕਰੋੜਾਂ ਕਿਰਤੀਆਂ ਦੇ ਘਰਾਂ ਦੇ ਚੁੱਲ੍ਹੇ ਬਲ਼ਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ