Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਮੰਤਰੀ ਮੰਡਲ ਵੱਲੋਂ ਪੰਜਾਬ ਰਾਜ ਪੁਲੀਸ ਸ਼ਿਕਾਇਤ ਅਥਾਰਟੀ ਦੇ ਕਾਰਜ-ਵਿਹਾਰ ਲਈ ਨਿਯਮਾਂ ਨੂੰ ਪ੍ਰਵਾਨਗੀ

September 23, 2020 07:36 PM

ਚੰਡੀਗੜ੍ਹ, 23 ਸਤੰਬਰ (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਇਸ ਸਾਲ ਦੀ ਸ਼ੁਰੂਆਤ ਵਿੱਚ ਸਥਾਪਤ ਕੀਤੀ ਪੰਜਾਬ ਸਟੇਟ ਪੁਲੀਸ ਸ਼ਿਕਾਇਤ ਅਥਾਰਟੀ-2020 ਦੇ ਕਾਰਜ-ਵਿਹਾਰ ਦੇ ਸੰਚਾਲਨ ਨਿਯਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਪੁਲੀਸ ਦੇ ਐਸ.ਐਸ.ਪੀ./ਡਿਪਟੀ ਕਮਿਸ਼ਨਰ ਆਫ ਪੁਲੀਸ ਅਤੇ ਇਨ੍ਹਾਂ ਤੋਂ ਉਪਰਲੇ ਰੈਂਕਾਂ ਦੇ ਪੁਲੀਸ ਅਧਿਕਾਰੀਆਂ ਖਿਲਾਫ ਗੰਭੀਰ ਕਿਸਮ ਦੇ ਦੋਸ਼ਾਂ ਦੀ ਪੜਤਾਲ ਕੀਤੀ ਜਾ ਸਕੇ।
ਇਹ ਜ਼ਿਕਰਯੋਗ ਹੈ ਕਿ ਸੋਧੇ ਹੋਏ ਪੰਜਾਬ ਪੁਲੀਸ ਐਕਟ-2007 ਦੀ ਧਾਰਾ 54-ਐਫ ਤਹਿਤ ਇਹ ਨਿਰਧਾਰਤ ਕੀਤਾ ਗਿਆ ਹੈ ਕਿ ਪੰਜਾਬ ਪੁਲੀਸ ਸ਼ਿਕਾਇਤ ਅਥਾਰਟੀ ਸੂਬਾ ਸਰਕਾਰ ਦੀ ਪ੍ਰਵਾਨਗੀ ਨਾਲ ਸੂਬਾਈ ਅਥਾਰਟੀ ਅਤੇ ਡਵੀਜ਼ਨਲ ਪੁਲੀਸ ਸ਼ਿਕਾਇਤ ਅਥਾਰਟੀਆਂ ਦੇ ਕਾਰਜ ਵਿਹਾਰ ਲਈ ਨਿਯਮ ਬਣਾਏਗੀ।
ਕਾਬਲੇਗੌਰ ਹੈ ਕਿ ਪ੍ਰਕਾਸ਼ ਸਿੰਘ ਬਨਾਮ ਭਾਰਤ ਸਰਕਾਰ ਅਤੇ ਹੋਰਾਂ ਵਿੱਚ 22 ਸਤੰਬਰ, 2006 ਦੇ ਫੈਸਲੇ ਦੇ ਸੰਦਰਭ ਵਿੱਚ ਭਾਰਤੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਵਿੱਚ 5 ਫਰਵਰੀ, 2008 ਨੂੰ ਪੰਜਾਬ ਪੁਲੀਸ ਐਕਟ-2007 ਨੋਟੀਫਾਈ ਕੀਤਾ ਗਿਆ।
ਅਸਲ (ਅਣਸੋਧੇ) ਪੰਜਾਬ ਪੁਲੀਸ ਐਕਟ-2007 ਦੀ ਧਾਰਾ 54 ਵਿੱਚ ਦਰਜ ਉਪਬੰਧ ਮੁਤਾਬਕ ਸੂਬਾ ਸਰਕਾਰ ਨੋਟੀਫਿਕੇਸ਼ਨ ਰਾਹੀਂ ਸੂਬਾ ਅਤੇ ਜ਼ਿਲ੍ਹਾ ਪੱਧਰ 'ਤੇ ਪੁਲੀਸ ਸ਼ਿਕਾਇਤ ਅਥਾਰਟੀਆਂ ਦਾ ਗਠਨ ਕਰ ਸਕਦੀ ਹੈ। ਸੂਬਾ ਸਰਕਾਰ ਨੇ 29 ਅਗਸਤ, 2014 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਅਤੇ ਪੰਜਾਬ ਪੁਲੀਸ ਐਕਟ-2007 ਦੀ ਧਾਰਾ 54 ਵਿੱਚ ਸੋਧ ਕੀਤੀ ਅਤੇ ਸੂਬਾਈ ਅਤੇ ਡਿਵੀਜ਼ਨਲ ਪੱਧਰ 'ਤੇ ਚੇਅਰਪਰਸਨ ਦੇ ਅਹੁਦੇ ਅਤੇ ਮੈਂਬਰਾਂ ਤੇ ਉਨ੍ਹਾਂ ਦੇ ਕੰਮਕਾਜ ਦੀਆਂ ਸ਼ਰਤਾਂ ਨਾਲ ਗਠਨ ਕਰਨ ਲਈ ਉਪਬੰਧ ਸ਼ਾਮਲ ਕਰ ਦਿੱਤੇ ਗਏ।
23 ਜਨਵਰੀ, 2020 ਵਿੱਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸੋਧੀ ਹੋਈ ਧਾਰਾ ਤਹਿਤ ਰਾਜ ਪੁਲੀਸ ਸ਼ਿਕਾਇਤ ਅਥਾਰਟੀ ਦਾ ਗਠਨ ਕਰਕੇ ਡਾ. ਐਨ.ਐਸ. ਕਲਸੀ (ਸੇਵਾ-ਮੁਕਤ ਆਈ.ਏ.ਐਸ.) ਨੂੰ ਚੇਅਰਪਰਸਨ ਨਿਯੁਕਤ ਕੀਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ