Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਬ੍ਰਿਟੇਨ ਵਿੱਚ ਸਿੱਖ ਡਰਾਈਵਰ `ਤੇ ਨਸਲੀ ਹਮਲਾ, ਪੱਗ ਲਾਹੁਣ ਦੀ ਕੋਸਿ਼ਸ਼

September 23, 2020 10:20 PM

ਲੰਡਨ, 23 ਸਤੰਬਰ (ਪੋਸਟ ਬਿਊਰੋ)- ਪੰਜਾਬ ਵਿੱਚ ਜਨਮੇ ਇੱਕ ਸਿੱਖ ਟੈਕਸੀ ਡਰਾਈਵਰ ਨਾਲ ਕੁਝ ਯਾਤਰੀਆਂ ਨੇ ਦੁਰਵਿਹਾਰ ਕੀਤਾ, ਇਤਰਾਜ਼ ਯੋਗ ਸ਼ਬਦ ਕਹੇ ਅਤੇ ਮਾਰਕੁੱਟ ਕੀਤੀ, ਜਿਸ ਤੋਂ ਬਾਅਦ ਬ੍ਰਿਟੇਨ ਦੀ ਪੁਲਸ ਨੇ ਕੇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਟੈਕਸੀ ਡਰਾਈਵਰ ਯਾਤਰੀਆਂ ਨੂੰ ਦੱਖਣੀ ਪੂਰਬੀ ਇੰਗਲੈਂਡ ਦੇ ਰੈਡਿੰਗ ਸ਼ਹਿਰ ਦੇ ਇੱਕ ਕਸੀਨੋ ਤੋਂ ਲੰਡਨ ਲੈ ਕੇ ਆਇਆ ਸੀ, ਜਦੋਂ ਇਹ ਘਟਨਾ ਵਾਪਰੀ। 
ਵਨੀਤ ਸਿੰਘ (41) ਨੇ ਕਿਹਾ ਕਿ ਚਾਰ ਲੋਕਾਂ ਦੇ ਇੱਕ ਗਰੁਪ ਨੇ ਉਸ ਦੀ ਦਾੜ੍ਹੀ ਖਿੱਚੀ ਅਤੇ ਉਸ ਨੂੰ ਥੱਪੜ ਵੀ ਮਾਰੇ। ਸਿੱਖ ਟੈਕਸੀ ਡਰਾਈਵਰ ਨੇ ਕਿਹਾ ਕਿ ਹਮਲਾਵਰਾਂ ਨੇ ਉਸ ਤੋਂ ਪੁੱਛਿਆ ਕਿ ਕੀ ਤੁਸੀਂ ਤਾਲਿਬਾਨੀ ਹੋ। ਉਨ੍ਹਾਂ ਵਿੱਚੋਂ ਇਕ ਜਣੇ ਨੇ ਸਿੱਖ ਦੀ ਪੱਗ ਉਤਾਰਨ ਦੀ ਕੋਸ਼ਿਸ਼ ਕੀਤੀ। ਵਨੀਤ ਸਿੰਘ ਨੇ ਬੀ ਬੀ ਸੀ ਨੂੰ ਦੱਸਿਆ, ‘ਇਹ ਭਿਆਨਕ ਸੀ। ਮੈਂ ਅੱਗੇ ਤੋਂ ਕਦੇ ਵੀ ਰਾਤ ਨੂੰ ਕੰਮ ਨਹੀਂ ਕਰਾਂਗਾ। ਮੈਂ ਹਾਲੇ ਤੱਕ ਡਰਿਆ ਹੋਇਆ ਹਾਂ।` ਵਨੀਤ ਸਿੰਘ ਜਦ ਗੱਡੀ ਚਲਾ ਰਹੇ ਸੀ ਤਾਂ ਚਾਰਾਂ ਵਿੱਚੋਂ ਇੱਕ ਯਾਤਰੀ ਨੇ ਉਨ੍ਹਾਂ ਦੀ ਪੱਗ ਉਤਾਰਨ ਦੀ ਕੋਸ਼ਿਸ਼ ਕੀਤੀ ਅਤੇ ਸਿਰ `ਤੇ ਥੱਪੜ ਵੀ ਮਾਰੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੱਗ ਦੀ ਧਾਰਮਿਕ ਮਹੱਤਤਾ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਯਾਤਰੀ ਨਹੀਂ ਮੰਨੇ।
ਥੇਮਸ ਵੈਲੀ ਦੀ ਪੁੁਲਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ ਤੇ ਚਸ਼ਮਦੀਦਾਂ ਨੂੰ ਸਾਹਮਣੇ ਆਉਣ ਦੀ ਅਪੀਲ ਕਰ ਰਹੀ ਹੈ। ਵਨੀਤ ਸਿੰਘ ਬਕਸ਼ਾਇਰ ਦੇ ਸਲੋ ਵਿੱਚ ਇੱਕ ਸਕੂਲ ਵਿੱਚ ਸੰਗੀਤ ਦੇ ਅਧਿਆਪਕ ਸਨ ਪ੍ਰੰਤੂ ਕੋਰੋਨਾ ਵਾਇਰਸ ਕਾਰਨ ਨੌਕਰੀ ਖੁੱਸਣ ਪਿੱਛੋਂ ਉਨ੍ਹਾਂ ਨੇ ਟੈਕਸੀ ਚਲਾਉਣੀ ਸ਼ੁਰੂ ਕਰ ਦਿੱਤੀ ਹੈ। ਪੀੜਤ ਸਿੱਖ ਟੈਕਸੀ ਡਰਾਈਵਰ ਆਪਣੀ ਪਤਨੀ ਤੇ ਤਿੰਨ ਬੱਚਿਆਂ ਨਾਲ ਟਾਇਲਹਸਰਟ ਵਿੱਚ ਰਹਿੰਦਾ ਹੈ। ਉਨ੍ਹਾਂ ਕਿਹਾ, ‘ਇਹ ਬਹੁਤ ਬੁਰਾ ਅਨੁਭਵ ਸੀ। ਇਹ ਮੇਰਾ ਧਰਮ ਹੈ, ਇਸ ਲਈ ਮੈਂ ਆਪਣੀ ਪੱਗ ਦੀ ਹਮੇਸ਼ਾਂ ਇੱਜ਼ਤ ਕਰਦਾ ਹਾਂ।`

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ