Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੋਟਾਲਾ : ਹਾਈ ਕੋਰਟ ਨੇ ਕੇਂਦਰ ਤੇ ਪੰਜਾਬ ਸਰਕਾਰਾਂ ਤੋਂ ਜਾਂਚ ਦੀ ਸਟੇਟਸ ਰਿਪੋਰਟ ਮੰਗੀ

September 23, 2020 10:50 PM

ਚੰਡੀਗੜ੍ਹ, 23 ਸਤੰਬਰ (ਪੋਸਟ ਬਿਊਰੋ)- ਅਨੁਸੂਚਿਤ ਜਾਤੀ ਵਰਗ ਦੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੇ ਕਰੋੜਾਂ ਰੁਪਏ ਦੇ ਘੋਟਾਲੇ ਦੀ ਸੀ ਬੀ ਆਈ ਜਾਂਚ ਅਤੇ ਇਸ ਦੇ ਦੋਸ਼ੀ ਅਧਿਕਾਰੀਆਂ ਦੇ ਖਿਲਾਫ ਕੇਸ ਦਰਜ ਕਰਨ ਦੀ ਮੰਗ ਬਾਰੇ ਹਾਈ ਕੋਰਟ ਵਿੱਚ ਦਾਇਰ ਜਨਹਿਤ ਪਟੀਸ਼ਨ `ਤੇ ਕੋਰਟ ਨੇ ਇਸ ਕੇਸ ਨੂੰ ਹਾਲੇ ਤਕ ਦੀ ਜਾਂਚ ਦੀ ਸਟੇਟਸ ਰਿਪੋਰਟ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਤੋਂ ਮੰਗ ਲਈ ਅਤੇ ਕੇਸ ਦੀਆਂ ਸਾਰੀਆਂ ਧਿਰਾਂ ਨੂੰ 10 ਨਵੰਬਰ ਲਈ ਨੋਟਿਸ ਜਾਰੀ ਕਰ ਕੇ ਜਵਾਬ ਦੇਣ ਲਈ ਵੀ ਕਹਿ ਦਿੱਤਾ ਹੈ।
ਚੀਫ ਜਸਟਿਸ ਰਵੀ ਸ਼ੰਕਰ ਝਾਅ ਤੇ ਜਸਟਿਸ ਅਰੁਣ ਪੱਲੀ ਦੀ ਬੈਂਚ ਨੇ ਇਹ ਹੁਕਮ ਇਸ ਮੰਗ ਬਾਰੇ ਚੰਡੀਗੜ੍ਹ ਦੇ ਸਤਬੀਰ ਸਿੰਘ ਵਾਲੀ ਵੱਲੋਂ ਐਡਵੋਕੇਟ ਫੇਰੀ ਸੋਫਤ ਦੇ ਰਾਹੀਂ ਦਾਇਰ ਜਨਹਿਤ ਪਟੀਸ਼ਨ `ਤੇ ਸੁਣਵਾਈ ਕਰਦੇ ਹੋਏ ਦਿੱਤੇ ਹਨ। ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਨੇ ਵੀ ਇਸ ਬਾਰੇ ਪੰਜਾਬ ਸਰਕਾਰ ਤੋਂ ਜਾਣਕਾਰੀ ਮੰਗੀ ਸੀ, ਜੋ ਹਾਲੇ ਤੱਕ ਨਹੀਂ ਦਿੱਤੀ ਗਈ। ਇਸ ਕੇਸ ਵਿੱਚ ਕੇਂਦਰ ਸਰਕਾਰ ਨੇ ਦੋ ਜੁਆਇੰਟ ਸੈਕਟਰੀਆਂ ਦੀ ਕਮੇਟੀ ਬਣਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੰਜਾਬ ਸਰਕਾਰ ਨੇ ਇਸ ਪੂਰੇ ਘੋਟਾਲੇ ਦੇ ਖੁਲਾਸੇ ਦੇ ਬਾਅਦ ਤਿੰਨ ਆਈ ਏ ਐਸ ਅਧਿਕਾਰੀਆਂ ਨੂੰ ਕੇਸ ਦੀ ਦੋਬਾਰਾ ਜਾਂਚ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਕੇਂਦਰ ਅਤੇ ਪੰਜਾਬ ਦੋਵਾਂ ਤੋਂ ਇਸ ਕੇਸ ਵਿੱਚ ਜਾਂਚ ਦੀ ਸਟੇਟਸ ਰਿਪੋਰਟ ਅਗਲੀ ਸੁਣਵਾਈ `ਤੇ ਐਫੀਡੇਵਿਟ ਨਾਲ ਦਾਇਰ ਕੀਤੇ ਜਾਣ ਦੇ ਹੁਕਮ ਦਿੱਤੇ ਹਨ। ਪਟੀਸ਼ਨ ਕਰਤਾ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਹੋਵੇ ਜਾਂ ਕੇਂਦਰ ਸਰਕਾਰ, ਦੋਵਾਂ ਨੇ ਬਿਨਾਂ ਕੋਈ ਮਾਮਲਾ ਦਰਜ ਕੀਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਫ ਹੈ ਕਿ ਇਸ ਮਾਮਲੇ ਵਿੱਚ ਸਹੀ ਜਾਂਚ ਨਹੀਂ ਕੀਤੀ ਜਾ ਰਹੀ, ਇਸ ਕਰ ਕੇ ਇਸ ਪੂਰੇ ਮਾਮਲੇ ਦੀ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ