Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪਿਛਲੇ 10 ਸਾਲਾਂ ਵਿੱਚ ਫਸਲਾਂ ਦਾ ਸਭ ਤੋਂ ਘੱਟ ਸਮਰਥਨ ਮੁੱਲ ਇਸ ਵਾਰ ਤੈਅ ਹੋਇਐ

September 23, 2020 10:52 PM

ਲੁਧਿਆਣਾ, 23 ਸਤੰਬਰ (ਪੋਸਟ ਬਿਊਰੋ)- ਹਰ ਸਾਲ ਵਾਂਗਂ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਹਾੜੀ ਦੀਆਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੁੱਲ ਐਲਾਨ ਕੀਤਾ ਤਾਂ ਪੰਜਾਬ ਦੀ ਮੁੱਖ ਫਸਲ ਕਣਕ ਦੇ ਸਮਰਥਨ ਮੁੱਲ ਵਿੱਚ ਸਿਰਫ 50 ਰੁਪਏ ਵਾਧਾ ਕੀਤਾ ਹੈ। ਇਸ ਬਾਰੇ ਕੇਂਦਰ ਸਰਕਾਰ ਤੇ ਉਸ ਦੇ ਮੰਤਰੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਲਈ ਇਹ ਵੱਡੀ ਰਾਹਤ ਹੋਵੇਗੀ। ਪਿਛਲੇ 10 ਸਾਲਾਂ ਵਿੱਚ ਸਰਕਾਰਾਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 50 ਰੁਪਏ ਤੋਂ ਵੱਧ ਦਾ ਵਾਧਾ ਕਰਦੀਆਂ ਰਹੀਆਂ ਹਨ। ਸਾਲ 2012-13 ਅਤੇ 2013-14 ਵਿੱਚ ਦੋ ਸਾਲ ਲਗਾਤਾਰ ਜ਼ਰੂਰ 50 ਰੁਪਏ ਕਣਕ ਦੇ ਸਮਰਥਨ ਮੁੱਲ ਦਾ ਵਾਧਾ ਹੋਇਆ, ਪਰ ਉਸ ਸਮੇਂ ਕਾਸ਼ਤ ਦੀ ਲਾਗਤ ਅੱਜ ਦੇ ਮੁਕਾਬਲੇ ਬਹੁਤ ਘੱਟ ਸੀ। ਅੱਜ ਵੱਡਾ ਸਵਾਲ ਇਹ ਹੈ ਕਿ ਕੀ ਫਸਲਾਂ ਦੇ ਘੱਟੋ-ਘੱਟ ਸਮਰਥਨ ਵਿੱਚ ਕੀਤੇ ਨਿਗੂਣੇ ਵਾਧੇ ਨਾਲ ਕਿਸਾਨ ਖੇਤੀ ਬਿੱਲਾਂ ਦਾ ਵਿਰੋਧ ਕਰਨਾ ਛੱਡ ਦੇਣਗੇ ਜਾਂ ਨਹੀਂ?
ਇਸ ਬਾਰੇ ਮੀਡੀਆ ਨਾਲ ਗੱਲਬਾਤ ਦੌਰਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਕਿਹਾ ਕਿ ਹਰ ਸਾਲ ਸਰਕਾਰ ਹਾੜੀ ਦੀਆਂ 11 ਫਸਲਾਂ ਦਾ ਸਮਰਥਨ ਮੁੱਲ ਐਲਾਨ ਕਰਦੀ ਹੈ ਪਰ ਇਸ ਵਾਰ ਸਿਰਫ ਪੰਜ ਫਸਲਾਂ ਦਾ ਕੀਤਾ ਹੈ। ਇਹ ਸਰਕਾਰ ਦੀ ਸਿਆਸੀ ਖੇਡ ਹੈ। ਬੀਤੇ 10 ਸਾਲਾਂ ਵਿੱਚ ਸਭ ਤੋਂ ਘੱਟ ਇਸ ਸਾਲ ਐਲਾਨ ਕੀਤਾ ਹੈ, ਜੋ ਕਿਸਾਨਾਂ ਨਾਲ ਬਹੁਤ ਵੱਡਾ ਮਜ਼ਾਕ ਹੈ। 50 ਰੁਪਏ ਵਾਧੇ ਨਾਲ ਕਿਸਾਨ ਡੀਜ਼ਲ ਤੇ ਪਟਰੋਲ ਦੇ ਵਧੇ ਮੁੱਲਾਂ ਦੇ ਖਰਚੇ ਵੀ ਪੂਰੇ ਨਹੀਂ ਕਰ ਸਕਦਾ। ਜਿਨਾਂ ਰਾਜਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਨਹੀਂ ਮਿਲਦਾ ਸੀ, ਸਰਕਾਰ ਤੋਂ ਉਹ ਵੀ ਇਸ ਦੀ ਮੰਗ ਕਰ ਰਹੇ ਹਨ, ਜਿਵੇਂ ਤੇਲੰਗਨਾ ਆਦਿ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਸਰਕਾਰ ਦਾ ਕਹਿਣਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਬੰਦ ਨਹੀਂ ਹੋਵੇਗਾ, ਇਹ ਝੂਠ ਹੈ ਕਿਉਂਕਿ ਨਿੱਜੀ ਕੰਪਨੀਆਂ ਆਉਣ ਨਾਲ ਸਮਰਥਨ ਮੁੱਲ ਦਾ ਕੋਈ ਮਤਲਬ ਹੀ ਨਹੀਂ ਰਹੇਗਾ। ਜੇ ਸਰਕਾਰ ਨੂੰ ਲੱਗਦਾ ਹੈ ਕਿ ਇਸ ਮਜ਼ਾਕ ਤੋਂ ਬਾਅਦ ਕਿਸਾਨ ਖੇਤੀ ਬਿੱਲਾਂ ਦਾ ਵਿਰੋਧ ਛੱਡ ਦੇਣਗੇ ਤਾਂ ਉਹ ਗ਼ਲਤ ਹੈ, ਕਿਉਂਕਿ ਇਸ ਅੰਦੋਲਨ ਨੇ ਭਾਰਤ ਛੱਡੋ ਅੰਦੋਲਨ ਦਾ ਰੂਪ ਲੈ ਲਿਆ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਪ੍ਰੋਫੈਸਰ ਡਾ. ਮਾਨ ਸਿੰਘ ਤੂਰ ਨੇ ਕਿਹਾ ਕਿ ਆਮ ਤੌਰ `ਤੇ ਸਰਕਾਰ ਸਮਰਥਨ ਮੁੱਲ ਨੂੰ ਦੇਰੀ ਨਾਲ ਐਲਾਨਦੀ ਹੈ। ਇਸ ਵਾਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਐਲਾਨ ਕਰਨ ਦੀ ਕਾਹਲੀ ਇਸ ਲਈ ਕੀਤੀ ਕਿ ਆਪਣਾ ਬਚਾਅ ਕਰਨ ਲਈ ਸਰਕਾਰ ਕਿਸਾਨਾਂ ਨੂੰ ਦੱਸਣਾ ਚਾਹੁੰਦੀ ਹੈ ਕਿ ਸਮਰਥਨ ਮੁੱਲ ਬੰਦ ਨਹੀਂ ਹੋਵੇਗਾ। ਇਹ ਵੀ ਹੋ ਸਕਦਾ ਹੈ ਕਿ ਸ਼ੁਰੂੁ ਵਿੱਚ ਨਿੱਜੀ ਵਪਾਰੀ ਘੱਟੋ-ਘੱਟ ਸਮਰਥਨ ਮੁੱਲ ਤੋਂ ਜਿਨਸ ਦੀ ਵਧ ਕੀਮਤ ਦੇਣ। ਨਤੀਜੇ ਵਜੋਂ ਘੱਟੋ-ਘੱਟ ਸਮਰਥਨ ਮੁੱਲ ਅਤੇ ਸਰਕਾਰੀ ਮੰਡੀਆਂ ਬੇਅਰਥ ਹੋ ਜਾਣਗੀਆਂ। ਉਨ੍ਹਾਂ ਕਿਹਾ ਸਮਰਥਨ ਮੁੱਲ ਦੇ ਇਸ ਵਾਧੇ ਨਾਲ ਕਿਸਾਨਾਂ ਦੇ ਖੇਤੀ ਬਿੱਲਾਂ ਦੇ ਹੋ ਰਹੇ ਵਿਰੋਧ ਉਤੇ ਕੋਈ ਅਸਰ ਨਹੀਂ ਹੋਵੇਗਾ ਕਿਉਂਕਿ ਇਸ ਤੋਂ ਜ਼ਿਆਦਾ ਸਮਰਥਨ ਮੁੱਲ ਤਾਂ ਹਰ ਸਾਲ ਹੀ ਐਲਾਨ ਕੀਤਾ ਜਾਂਦਾ ਰਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ