Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਟੋਰਾਂਟੋ/ਜੀਟੀਏ

ਕਰਮਚਾਰੀ ਦੇ ਕੋਵਿਡ-19 ਪਾਜ਼ੀਟਿਵ ਆਉਣ ਤੋਂ ਬਾਅਦ ਇਟੋਬੀਕੋ ਵਿਚਲਾ ਪੱਬ ਬੰਦ

September 24, 2020 06:07 AM

ਇਟੋਬੀਕੋ, 23 ਸਤੰਬਰ (ਪੋਸਟ ਬਿਊਰੋ) : ਫਰਕਿਨ ਆਨ ਦ ਬੇਅ ਪੱਬ ਦੇ ਇੱਕ ਕਰਮਚਾਰੀ ਦੇ ਕੋਵਿਡ-19 ਪਾਜ਼ੀਟਿਵ ਆਉਣ ਤੋਂ ਬਾਅਦ ਪੱਬ ਨੂੰ ਆਰਜ਼ੀ ਤੌਰ ਉੱਤੇ ਬੰਦ ਕਰ ਦਿੱਤਾ ਗਿਆ ਹੈ|
ਇਹ ਪੱਬ ਇਟੋਬੀਕੋ ਵਿੱਚ ਲੇਕ ਸ਼ੋਰ ਨੇੜੇ 68 ਮਰੀਨ ਪਰੇਡ ਡਰਾਈਵ ਉੱਤੇ ਸਥਿਤ ਹੈ| ਪੱਬ ਵੱਲੋਂ ਆਪਣੇ ਗਾਹਕਾਂ ਨੂੰ ਲਿਖੇ ਗਏ ਪੱਤਰ ਵਿੱਚ ਆਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਇਸ ਆਸ ਨਾਲ ਇਸ ਪੱਬ ਨੂੰ ਆਰਜ਼ੀ ਤੌਰ ਉੱਤੇ ਬੰਦ ਕੀਤਾ ਜਾ ਰਿਹਾ ਹੈ ਤਾਂ ਕਿ ਜਦੋਂ ਹਾਲਾਤ ਠੀਕ ਹੋ ਜਾਣ ਤਾਂ ਇਸ ਪੱਬ ਨੂੰ ਮੁੜ ਖੋਲ੍ਹਿਆ ਜਾ ਸਕੇ|
ਜਿਹੜਾ ਕਰਮਚਾਰੀ ਪਾਜ਼ੀਟਿਵ ਆਇਆ ਹੈ ਉਸ ਨੇ ਆਖਰੀ ਵਾਰੀ ਇੱਥੇ 20 ਸਤੰਬਰ ਨੂੰ ਸਵੇਰੇ 10:30 ਤੋਂ ਸ਼ਾਮੀਂ 6:00 ਵਜੇ ਤੱਕ ਕੰਮ ਕੀਤਾ ਸੀ| ਪੱਬ ਦੀ ਮੈਨੇਜਮੈਂਟ ਨੇ ਦੱਸਿਆ ਕਿ ਉਨ੍ਹਾਂ ਟੋਰਾਂਟੋ ਪਬਲਿਕ ਹੈਲਥ ਨਾਲ ਸੰਪਰਕ ਕਰਕੇ ਕਾਂਟਰੈਕਟ ਟਰੇਸਿੰਗ ਸਬੰਧੀ ਵੇਰਵੇ ਸਾਂਝੇ ਕੀਤੇ ਹਨ|
ਪਬਲਿਕ ਹੈਲਥ ਅਧਿਕਾਰੀਆਂ ਦੀ ਗਾਇਡੈਂਸ ਅਨੁਸਾਰ ਇਸ ਲੋਕੇਸ਼ਨ ਦੇ ਸਾਰੇ ਮੁਲਾਜ਼ਮ ਹੀ ਸੈਲਫ ਆਈਸੋਲੇਸ਼ਨ ਵਿੱਚ ਚਲੇ ਗਏ ਹਨ ਤੇ ਕੰਮ ਤੋਂ ਪਰਤਣ ਤੋਂ ਪਹਿਲਾਂ ਉਨ੍ਹਾਂ ਨੂੰ ਟੈਸਟ ਕਰਵਾਉਣੇ ਹੋਣਗੇ|

 
Have something to say? Post your comment