Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਮੋਦੀ ਸਰਕਾਰ ਵੱਲੋਂ ਲਿਆਂਦੀਆਂ ਜਾ ਰਹੀਆਂ ਕਿਸਾਨ ਮਾਰੂ ਨੀਤੀਆਂ ਦੀ ਓਨਟਾਰੀਓ ਗੁਰਦੁਆਰਾਜ਼ ਕਮੇਟੀ ਵੱਲੋਂ ਨਿਖੇਧੀ

September 24, 2020 07:38 AM

ਓਨਟਾਰੀਓ, 23 ਸਤੰਬਰ (ਪੋਸਟ ਬਿਊਰੋ) : ਭਾਰਤ ਦੀ ਭਾਜਪਾ ਸਰਕਾਰ ਵੱਲੋਂ ਲਿਆਂਦੀਆਂ ਜਾ ਰਹੀਆਂ ਕਿਸਾਨ ਮਾਰੂ ਨੀਤੀਆਂ ਦੀ ਓਨਟਾਰੀਓ ਗੁਰਦੁਆਰਾਜ਼ ਕਮੇਟੀ ਵੱਲੋਂ ਨਿਖੇਧੀ ਕੀਤੀ ਗਈ|
ਇੱਕ ਬਿਆਨ ਜਾਰੀ ਕਰਕੇ ਓਨਟਾਰੀਓ ਗੁਰਦੁਆਰਾਜ਼ ਕਮੇਟੀ ਨੇ ਆਖਿਆ ਕਿ ਭਾਜਪਾ ਦੀ ਅਗਵਾਈ ਵਾਲੀ ਭਾਰਤ ਸਰਕਾਰ ਵੱਲੋਂ ਜਿਹੜੇ ਤਿੰਨ ਕਿਸਾਨ ਮਾਰੂ ਆਰਡੀਨੈਂਸ ਲਿਆਂਦੇ ਗਏ ਹਨ ਇਹ ਨਿਹਾਇਤ ਹੀ ਘਟੀਆ ਹਨ ਤੇ ਇਨ੍ਹਾਂ ਪਿੱਛੇ ਹੋਰ ਕੋਈ ਨਹੀਂ ਸਗੋਂ ਆਰ ਐਸ ਐਸ ਦੀ ਚਾਣਕਿਆ ਨੀਤੀ ਹੀ ਕੰਮ ਕਰ ਰਹੀ ਹੈ|
ਬਿਆਨ ਵਿੱਚ ਅੱਗੇ ਆਖਿਆ ਗਿਆ ਕਿ ਇਹ ਪੰਜਾਬ ਦੇ ਲੋਕਾਂ ਉੱਤੇ ਹੀ ਨਹੀਂ ਸਗੋਂ ਉਚੇਚੇ ਤੌਰ ਉੱਤੇ ਸਿੱਖਾਂ ਉੱਤੇ ਯੋਜਨਾਬੱਧ ਢੰਗ ਨਾਲ ਕੀਤਾ ਗਿਆ ਹਮਲਾ ਹੈ| ਕੇਂਦਰ ਸਰਕਾਰ ਕਾਰਪੋਰੇਟਰਾਂ ਦੇ ਬੰਧੂਆ ਮਜ਼ਦੂਰ ਬਣਾ ਕੇ ਪੰਜਾਬੀਆਂ ਦੀ ਅਣਖ ਨੂੰ ਮਾਰਨਾ ਚਾਹੁੰਦੀ ਹੈ| ਬਿਆਨ ਵਿੱਚ ਆਖਿਆ ਗਿਆ ਕਿ ਹੁਣ ਸਰਕਾਰ ਮਨਮਾਨੀਆਂ ਕਰਨ ਉੱਤੇ ਉਤਾਰੂ ਹੋ ਚੁੱਕੀ ਹੈ| ਪਰ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਦੋਂ ਵੀ ਕਿਸੇ ਨੇ ਅਤਿ ਕੀਤੀ ਹੈ ਤਾਂ ਉਸ ਨੂੰ ਮੂੰਹ ਦੀ ਖਾਣੀ ਪਈ ਹੈ| ਹੁਣ ਮੋਦੀ ਸਰਕਾਰ ਦੇ ਦਿਨ ਵੀ ਗਿਣੇ ਚੁਣੇ ਰਹਿ ਗਏ ਹਨ|
ਓਨਟਾਰੀਓ ਗੁਰਦੁਆਰਾਜ਼ ਕਮੇਟੀ ਨੇ ਆਖਿਆ ਕਿ ਮੋਦੀ ਸਰਕਾਰ ਦੇ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਕਰਨਾ ਬੇਹੱਦ ਜ਼ਰੂਰੀ ਹੈ| ਹੁਣ ਸਮਾਂ ਆ ਗਿਆ ਹੈ ਕਿ ਕਿਸਾਨ, ਸਾਰੇ ਪੰਜਾਬੀ ਇੱਕਜੁੱਟ ਹੋ ਕੇ ਆਪਣੀ ਵਿਰੋਧ ਦੀ ਆਵਾਜ਼ ਕੇਂਦਰ ਸਰਕਾਰ ਦੇ ਕੰਨਾਂ ਵਿੱਚ ਪਾਉਣ| ਦੂਜੇ ਸੂਬਿਆਂ ਨੂੰ ਵੀ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨਾ ਚਾਹੀਦਾ ਹੈ| ਵੇਲਾ ਆ ਗਿਆ ਹੈ ਕਿ ਮੋਦੀ ਸਰਕਾਰ ਦੀਆਂ ਆਪਹੁਦਰੀਆਂ ਨੂੰ ਠੱਲ੍ਹ ਪਾਉਣ ਲਈ ਰਲ ਕੇ ਯਤਨ ਕੀਤੇ ਜਾਣ|
ਬਿਆਨ ਵਿੱਚ ਅੱਗੇ ਆਖਿਆ ਗਿਆ ਕਿ ਓਨਟਾਰੀਓ ਗੁਰਦੁਆਰਾਜ਼ ਕਮੇਟੀ ਵੱਲੋਂ ਇਨ੍ਹਾਂ ਆਰਡੀਨੈਂਸਾਂ ਦਾ ਡਟ ਕੇ ਵਿਰੋਧ ਕੀਤਾ ਜਾਂਦਾ ਹੈ| ਅਸੀਂ ਪੰਜਾਬ ਦੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ| ਕਮੇਟੀ ਵੱਲੋਂ ਇਹ ਅਪੀਲ ਵੀ ਕੀਤੀ ਗਈ ਕਿ ਮੋਰਚੇ ਦੀ ਅਗਵਾਈ ਸੁਹਿਰਦ ਵਿਅਕਤੀਆਂ ਹੱਥ ਰੱਖੀ ਜਾਵੇ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ