Welcome to Canadian Punjabi Post
Follow us on

29

March 2024
 
ਪੰਜਾਬ

ਖੇਤੀ ਕਾਨੂੰਨਾਂ ਦੇ ਖਿਲਾਫ਼ ਪੰਜਾਬ ਦੇ ਕਿਸਾਨ ਸੜਕਾਂ ਉੱਤੇ ਉੱਤਰੇ

September 24, 2020 07:41 AM

* ਵਿਰਲੇ-ਵਾਂਝੇ ਨੂੰ ਛੱਡ ਕੇ ਸਭ ਸਿਆਸੀ ਧਿਰਾਂ ਸਰਗਰਮ
* ਨਵਜੋਤ ਸਿੰਘ ਸਿੱਧੂ ਵੀ ਮਾਰਚ ਕਰਨ ਲਈ ਘਰੋਂ ਨਿਕਲਿਆ

ਚੰਡੀਗੜ੍ਹ, 23 ਸਤੰਬਰ, (ਪੋਸਟ ਬਿਊਰੋ)- ਭਾਰਤ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਪਾਸ ਕੀਤੇ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ਼ ਅੱਜ ਬੁੱਧਵਾਰ ਨੂੰ ਪੂਰਾ ਪੰਜਾਬ ਸੜਕਾਂ ਉੱਤੇਨਿਕਲਿਆ ਦਿਖਾਈ ਦਿੱਤਾ ਹੈ। ਕਿਸੇ ਵਿਰਲੀ ਵਾਂਝੀ ਧਿਰ ਨੂੰ ਛੱਡ ਕੇ ਬਾਕੀ ਸਭ ਸਿਆਸੀ, ਧਾਰਮਿਕ ਤੇ ਸਮਾਜਿਕ ਧਿਰਾਂ ਅੱਜ ਕਿਸਾਨਾਂ ਦੇ ਪੱਖ ਵਿੱਚ ਆ ਗਈਆਂ। ਫ਼ਿਲਮੀ ਸਿਤਾਰਿਆਂ, ਗਾਇਕਾਂ ਤੇ ਕਲਾਕਾਰਾਂ ਵਲੋਂ ਕਿਸਾਨ ਸੰਘਰਸ਼ ਵਿੱਚ ਸਾਥ ਦੇਣ ਦੇ ਐਲਾਨ ਆਏ ਹਨ। ਕੁਝ ਲੋਕਾਂ ਨੇ ਇਸ ਸੰਘਰਸ਼ ਬਾਰੇ ਗੀਤ ਆਦਿ ਵੀ ਲਿਖੇ ਹਨ। ਸਵਾ ਸਾਲ ਤੋਂ ਚੁੱਪ ਬੈਠੇ ਹੋਏ ਕਾਂਗਰਸ ਦੇ ਆਗੂ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਅੱਜ ਬੁੱਧਵਾਰ ਨੂੰ ਘਰੋਂ ਨਿਕਲੇ ਅਤੇ ਇੱਕ ਰੋਡ ਮਾਰਚ ਦੀ ਅਗਵਾਈ ਕੀਤੀ ਹੈ।
ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਦੇ ਪੱਖ ਵਿੱਚਅੱਜ ਬੁੱਧਵਾਰ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂਤੋਂ ਮਿਲੀਆਂ ਖਬਰਾਂ ਤੋਂ ਸਾਰਾ ਪੰਜਾਬ ਸੜਕਾਂ ਉੱਤੇ ਆਇਆ ਲੱਗਦਾ ਹੈ। ਪਿਛਲੇ ਕਰੀਬ ਸਵਾ ਸਾਲ ਤੋਂ ਖਾਮੋਸ਼ੀ ਵੱਟ ਕੇ ਬੈਠੇ ਪੰਜਾਬ ਦੇ ਸਾਬਕਾ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਕਿਸਾਨਾਂ ਲਈ ਜ਼ੋਰਦਾਰ ਵਾਪਸੀ ਕੀਤੀ ਹੈ। ਉਨ੍ਹਾਂ ਕੱਲ੍ਹ ਵੀਡੀਓ ਸੰਦੇਸ਼ ਰਾਹੀਂ ਕਿਸਾਨਾਂ ਦਾ ਸਾਥ ਦੇਣ ਦਾ ਐਲਾਨ ਕਰ ਕੇ ਮੋਦੀ ਸਰਕਾਰ ਉੱਤੇ ਨਿਸ਼ਾਨੇ ਸਾਧੇ ਤੇ ਅੱਜ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂਹਾਲ ਗੇਟ ਤਕ ਕੱਢੇ ਗਏ ਰੋਸ ਮਾਰਚ ਵਿੱਚ ਹਿੱਸਾ ਲਿਆ।
ਭਾਰਤ ਸਰਕਾਰ ਦੇ ਕਿਸਾਨ ਮਾਰੂ ਬਿੱਲਾਂ ਵਿਰੁੱਧ ਰੋਸ ਵਜੋਂ ਫਤਿਹਗੜ੍ਹ ਸਾਹਿਬ ਤੋਂ ਦਿੱਲੀ ਪਾਰਲੀਮੈਂਟ ਨੂੰ ਘੇਰਨ ਚੱਲੇ ਲੋਕ ਇਨਸਾਫ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ, ਵਿਧਾਇਕ ਬਲਵਿੰਦਰ ਸਿੰਘ ਬੈਂਸ ਤੇ ਉਨ੍ਹਾਂ ਦੇ ਸੈਂਕੜੇ ਸਾਥੀਆਂ ਨੂੰ ਹਰਿਆਣਾ ਪੁਲਸ ਨੇ ਪੰਜਾਬ ਹਰਿਆਣਾ ਦੀ ਹੱਦ ਉੱਤੇ ਘੱਗਰ ਦਰਿਆ ਦੇ ਕੋਲਮਜ਼ਬੂਤ ਨਾਕੇ ਲਾ ਕੇ ਰੋਕ ਲਿਆ। ਇਸ ਮੌਕੇ ਪਾਰਟੀ ਵਰਕਰਾਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਹਰਿਆਣਾ ਪੁਲਸ ਨੇ ਪਹਿਲਾਂ ਤੋਂ ਤਾਇਨਾਤ ਕੀਤੇ ਵਾਟਰ ਕੈਨਨ ਤੋਂ ਇਸ ਰੋਸ ਮਾਰਚ ਉੱਤੇ ਪਾਣੀ ਦੀਆਂ ਬੌਛਾੜਾਂ ਮਾਰੀਆਂ ਤਾਂ ਕਈ ਵਰਕਰ ਜ਼ਖਮੀ ਹੋਏ ਤੇ ਕਈਆਂ ਦੀਆਂ ਪੱਗਾਂ ਲੱਥ ਗਈਆਂ। ਇਸ ਮੌਕੇ ਹਰਿਆਣਾ ਰੋਸ ਮਾਰਚ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਸ ਨੇ ਲਾਠੀਚਾਰਜ ਵੀ ਕੀਤਾ, ਜਿਸ ਬਾਰੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕੇਂਦਰੀਮੰਤਰੀਆਂ ਦੇ ਪੈਰਾਂ ਨੂੰ ਸੇਕ ਲੱਗਣ ਤੋਂ ਰੋਕਣ ਲਈ ਰੋਸ ਮਾਰਚ ਨੂੰ ਰੋਕਣ ਦੀ ਸਾਜ਼ਿਸ਼ ਰਚੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਰਾਜ ਸਰਕਾਰ ਦਾ ਇਹ ਹੱਕਨਹੀਂ ਕਿ ਨੈਸ਼ਨਲ ਹਾਈਵੇ ਤੋਂ ਲੰਘਦੇ ਰੋਸ ਮਾਰਚ ਨੂੰ ਰੋਕਣ ਲਈ ਲਾਠੀਆਂ ਤੇ ਪਾਣੀ ਦੀਆਂ ਬੌਛਾੜਾਂ ਵਰਤੇ।
ਗੁਰਦਾਸਪੁਰ ਜਿ਼ਲੇ ਵਿੱਚ ਅੱਜਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਦੀ ਅਗਵਾਈ ਹੇਠ ਪਿੰਡ ਸੇਖਵਾਂ ਤੋਂ ਵੀ ਇੱਕ ਰੋਸ ਮਾਰਚ ਕੱਢਿਆ ਗਿਆ, ਜਿਹੜਾ ਸਾਰਾ ਦਿਨ ਜ਼ਿਲ੍ਹੇ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਘੁੰਮਦਾ ਰਿਹਾ।ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਜੰਡਿਆਲਾ ਗੁਰੂ ਅਨਾਜ ਮੰਡੀ ਵਿਚ ਕਿਸਾਨਾਂ ਦੇ ਹੱਕਾਂ ਵਿਚ ਰੋਸ ਪ੍ਰਦਰਸ਼ਨ ਕਰ ਕੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀਮੋਦੀ ਦੇ ਖਿਲਾਫ਼ ਭੜਾਸ ਕੱਢੀ। ਉਨ੍ਹਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਜਿਵੇਂ ਕਰਨਾਟਕ ਸਰਕਾਰ ਨੇ ਪਾਣੀ ਦੇ ਮੁੱਦੇ ਉੱਤੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕੀਤਾ ਸੀ, ਇਸੇ ਤਰ੍ਹਾਂ ਪੰਜਾਬ ਸਰਕਾਰ ਅਸੈਂਬਲੀ ਦੇ ਸੈਸ਼ਨ ਵਿਚ ਕੇਂਦਰ ਸਰਕਾਰ ਦੇ ਇਸ ਬਿੱਲ ਦੇ ਖ਼ਿਲਾਫ਼ ਮੋੜਵਾਂ ਬਿੱਲ ਲਿਆਉਣ ਅਤੇ ਸਰਬਸੰਮਤੀ ਨਾਲ ਕੇਂਦਰ ਸਰਕਾਰ ਦੇ ਬਿੱਲ ਨੂੰ ਰੱਦ ਕਰਨ ਲਈ ਕਦਮ ਚੁੱਕਣ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ