Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਸੁਖਬੀਰ ਨੇ ਅਮਰਿੰਦਰ ਨੂੰ ਕਿਸਾਨ ਵਿਰੋਧੀ ਕਾਨੂੰਨ ਤੋਂ ਬਚਣ ਦਾ ‘ਢੰਗ’ਦੱਸਿਆ

September 24, 2020 07:44 AM

ਚੰਡੀਗੜ੍ਹ, 23 ਸਤੰਬਰ, (ਪੋਸਟ ਬਿਊਰੋ)- ਨਰਿੰਦਰ ਮੋਦੀ ਸਰਕਾਰ ਦੇਖੇਤੀ ਬਿੱਲਾਂ ਬਾਰੇ ਜਦੋਂ ਸਾਰੇ ਦੇਸ਼ ਦੇ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ, ਓਦੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਹੈ ਕਿ ਉਨ੍ਹਾਂ ਨੂੰ ਪੰਜਾਬ ਨੂੰ ਖੇਤੀ ਉਤਪਾਦਨਾਂ ਦਾ ‘ਪ੍ਰਿੰਸੀਪਲ ਮਾਰਕੀਟ ਯਾਰਡ` ਐਲਾਨ ਕਰਨਾ ਚਾਹੀਦਾ ਹੈ ਤਾਂ ਕਿ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨ ਏਥੇ ਲਾਗੂ ਨਾ ਹੋ ਸਕਣ।
ਅੱਜ ਇਥੇ ਜਾਰੀ ਕੀਤੇ ਬਿਆਨ ਵਿਚਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ‘ਪ੍ਰਿੰਸੀਪਲ ਮਾਰਕੀਟ ਯਾਰਡ` ਵਾਲਾ ਐਲਾਨ ਹੀ ਸਭ ਤੋਂ ਸਭ ਤੋਂ ਵਧੀਆ, ਛੇਤੀ ਅਮਲ ਵਿਚ ਆਉਣ ਵਾਲਾ ਅਤੇ ਸਭ ਤੋਂ ਪ੍ਰਭਾਵਸ਼ਾਲੀ ਢੰਗ ਹੈ, ਜਿਸ ਨਾਲ ਪੰਜਾਬ ਸਰਕਾਰ ਕੇਂਦਰ ਦੇ ਕਿਸਾਨ ਵਿਰੋਧੀ ਬਿੱਲਾਂ ਨੂੰ ਏਥੇ ਲਾਗੂ ਹੋਣ ਤੋਂ ਰੋਕ ਸਕਦੀ ਹੈ, ਜੇ ਪੰਜਾਬ ਸਰਕਾਰ ਏਦਾਂ ਹੀਸਾਰੇ ਪੰਜਾਬ ਨੂੰ ‘ਪ੍ਰਿੰਸੀਪਲ ਮਾਰਕੀਟ’ (ਪ੍ਰਮੁੱਖ ਮੰਡੀ) ਬਣਾ ਦੇਵੇ ਤਾਂ ਇਹ ਬਿੱਲ ਏਥੇ ਲਾਗੂ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਮੌਜੂਦਾ ਐਕਟ ਵਿੱਚ ਕੇਂਦਰ ਸਰਕਾਰ ਨੇ ਪ੍ਰਮੁੱਖ ਮੰਡੀਆਂ ਜਾਂ ਕਾਨੂੰਨ ਅਨੁਸਾਰ ਐਲਾਨੀਆਂ ਮੰਡੀਆਂ ਨੂੰ ਇਨ੍ਹਾਂ ਐਕਟਾਂ ਤੋਂ ਛੋਟ ਦਿੱਤੀ ਹੈ ਅਤੇ ਜੇ ਸਾਰੇ ਪੰਜਾਬ ਨੂੰ ਨੂੰ ਪ੍ਰਮੁੱਖ ਮੰਡੀ ਐਲਾਨ ਕੀਤਾ ਜਾਵੇ ਤਾਂ ਕੇਂਦਰ ਦੇ ਐਕਟ ਬੇਲੋੜੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਸ ਪ੍ਰਬੰਧ ਹੇਠ ਜੋ ਪ੍ਰਾਈਵੇਟ ਕੰਪਨੀਆਂ ਮੰਡੀ ਵੜਨਗੀਆਂ, ਉਨ੍ਹਾਂ ਉੱਤੇਪੰਜਾਬ ਸਰਕਾਰ ਦਾ ਐਕਟ ਲਾਗੂ ਹੋਵੇਗਾ, ਕੇਂਦਰ ਸਰਕਾਰ ਦਾ ਐਕਟ ਲਾਗੂ ਨਹੀਂ ਹੋ ਸਕੇਗਾ ਅਤੇ ਪੰਜਾਬ ਦੇ ਕਿਸਾਨ ਬਚੇ ਰਹਿਣਗੇ।
ਛੋਟੇ ਬਾਦਲ ਨੇ ਆਖਿਆ ਕਿ ਬੀਤੇ ਸਮੇਂ ਵਿੱਚ ਕੈਪਟਨ ਅਮਰਿੰਦਰ ਸਿੰਘ ਇਹ ਸੋਧਾਂ ਰੱਦ ਕਰਨ ਵਿਚ ਅਸਫਲ ਰਹੇ ਹਨ, ਜਿਸ ਕਾਰਨ ਅਕਾਲੀ ਦਲ ਨੇ ਫੈਸਲਾ ਕੀਤਾ ਹੈ ਕਿ ਜਦੋਂਪੰਜਾਬ ਵਿਚ ਸਾਡੀ ਸਰਕਾਰ ਆਈ ਤਾਂ ਇਹ ਸੋਧਾਂ ਰੱਦ ਕੀਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਅਕਾਲੀ ਦਲ ਚਾਹੁੰਦਾ ਹੈ ਕਿ ਕੇਂਦਰੀ ਦੇ ਐਕਟ ਦੀਆਂ ਖਤਰਨਾਕ ਧਾਰਾਵਾਂ ਲਾਗੂ ਹੋਣ ਤੋਂ ਪਹਿਲਾਂ ਰੱਦ ਕੀਤੀਆਂ ਜਾਣ ਤੇ ਅਸੀਂ ਚਾਹੁੰਦੇ ਹਾਂ ਕਿ ਕੈਪਟਨ ਅਮਰਿੰਦਰ ਸਿੰਘ ਇਹ ਤੁਰੰਤ ਕਰਨ, ਤਾਂ ਜੋ ਕੋਈ ਤਕਨੀਕੀ ਜਾਂ ਕਾਨੂੰਨੀ ਅੜਿੱਕਾ ਨਾ ਆ ਸਕੇ। ਉਨ੍ਹਾਂਕਿਹਾ ਕਿ ਅਕਾਲੀ ਦਲ ਕਦੇ ਵੀ ਇਹ ਐਕਟ ਪੰਜਾਬ ਵਿਚ ਲਾਗੂ ਨਹੀਂ ਹੋਣ ਦੇਵੇਗਾ ਅਤੇ ਸਾਨੂੰ ਜੋ ਵੀ ਕਦਮ ਚੁੱਕਣੇ ਪਏ, ਚੁੱਕਾਂਗੇ। ਉਨ੍ਹਾ ਕਿਹਾ ਕਿ ਜੇ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਹ ਕੰਮ ਨਾ ਕੀਤਾ ਤਾਂ ਉਹ ਪ੍ਰਾਈਵੇਟ ਕਾਰਪੋਰੇਟ ਸੈਕਟਰ ਨੂੰਪੰਜਾਬ ਦੇ ਕਿਸਾਨਾਂ ਦੀ ਖੁੱਲ੍ਹੀ ਲੁੱਟ ਦੀ ਆਗਿਆ ਦੇਣਗੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਦੇ ਐਕਟ ਦਾ ਇਹ ਫਰਕ ਹੈ ਕਿ ਪਾਰਲੀਮੈਂਟਵੱਲੋਂ ਪਾਸ ਕੀਤਾ ਐਕਟ ਸਾਰੇ ਦੇਸ਼ ਵਿਚ ਲਾਗੂ ਹੁੰਦਾ ਹੈ ਅਤੇ ਪੰਜਾਬਦਾ ਐਕਟ ਸਿਰਫ ਇਸ ਰਾਜ ਲਾਗੂ ਹੁੰਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ