Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਮਨੋਰੰਜਨ

ਇੱਕ ਨਵਾਂ ਸਬਕ : ਰਵੀਨਾ

September 24, 2020 09:10 AM

ਰਵੀਨਾ ਟੰਡਨ ਨੂੰ ਆਪਣੀ ਫਿਲਮ ‘ਕੇ ਜੀ ਐਫ : ਚੈਪਟਰ 2’ ਦੀ ਬੇਸਬਰੀ ਨਾਲ ਉਡੀਕ ਹੈ। ਉਹ ਆਪਣੇ 29 ਸਾਲ ਦੇ ਲੰਮੇ ਕਰੀਅਰ ਨੂੰ ਬੇਹੱਦ ਉਤਸ਼ਾਹ ਨਾਲ ਦੇਖਦੀ ਹੈ ਅਤੇ ਉਸ ਦਾ ਕਹਿਣਾ ਹੈ ਕਿ ਜ਼ਿੰਦਗੀ 'ਚ ਹਰ ਨਵੀਂ ਸਿੱਖਿਆ ਮਿਲਦੀ ਹੈ। ਉਹ ਕਹਿੰਦੀ ਹੈ, ‘ਇਹ ਬੇਸ਼ੱਕ ਇੱਕ ਲੰਮਾ ਅਤੇ ਸ਼ਾਨਦਾਰ ਸਫਰ ਰਿਹਾ, ਇਸ ਨੇ ਮੈਨੂੰ ਕਾਫੀ ਕੁਝ ਸਿਖਾਇਆ ਹੈ। ਮੈਨੂੰ ਯਾਦ ਹੈ ਕਿ ਜਦੋਂ ਮੈਂ ਸ਼ੁਰੂਆਤ ਕੀਤੀ ਸੀ, ਉਸ ਸਮੇਂ ਮੇਰੀ ਉਮਰ ਕਾਫੀ ਘੱਟ ਸੀ। ਇਹ ਆਸਾਨ ਨਹੀਂ ਸੀ, ਪਰ ਮੈਂ ਹਾਰ ਨਹੀਂ ਮੰਨੀ ਅਤੇ ਸਖਤ ਮਿਹਨਤ ਕਰਨਾ ਜਾਰੀ ਰੱਖਿਆ ਤਾਂ ਕਿ ਆਪਣੇ ਲਈ ਸਨਮਾਨ ਯੋਗ ਥਾਂ ਬਣਾ ਸਕਾਂ। ਇਨ੍ਹਾਂ ਸਾਲਾਂ ਵਿੱਚ ਮੈਂ ਬਹੁਤ ਕੁਝ ਸਿੱਖਿਆ ਹੈ। ਹਰ ਦਿਨ ਦਾ ਆਗਮਨ ਨਵੀਂ ਸਿੱਖਿਆ ਨਾਲ ਹੁੰਦਾ ਹੈ।”
ਰਵੀਨਾ ਨੇ 16 ਸਾਲ ਦੀ ਉਮਰ ਵਿੱਚ ਬਾਲੀਵੁੱਡ ਡੈਬਿਊ ਕੀਤਾ ਸੀ। ‘ਪੱਥਰ ਕੇ ਫੂਲ’ ਉਸ ਦੀ ਪਹਿਲੀ ਫਿਲਮ ਸੀ, ਜਿਸ ਵਿੱਚ ਸਲਮਾਨ ਖਾਨ ਉਸ ਦੇ ਆਪੋਜ਼ਿਟ ਸੀ। ਇਸ ਦੇ ਬਾਅਦ ਉਸ ਨੇ ਆਪਣੇ ਕਰੀਅਰ 'ਚ ਲਗਾਤਾਰ ਅੱਗੇ ਵਧਣਾ ਜਾਰੀ ਰੱਖਿਆ। ਉਹ ਅੱਗੇ ਕਹਿੰਦੀ ਹੈ, ‘‘ਆਪਣੀ ਜ਼ਿੰਦਗੀ 'ਚ ਮੈਨੂੰ ਕਿਸੇ ਚੀਜ਼ ਦੇ ਲਈ ਕੋਈ ਗਿਲਾ ਨਹੀਂ ਹੈ ਅਤੇ ਨਾ ਮੈਂ ਕਦੇ ਅਜਿਹਾ ਕੀਤਾ ਹੈ। ਮੇਰਾ ਵੀ ਕੋਈ ਸੁਫਨਾ ਅਧੂਰਾ ਰਿਹਾ ਹੋਵੇਗਾ, ਪਰ ਆਪਣੇ ਕੀਤੇ ਕਿਸੇ ਵੀ ਕੰਮ ਨੂੰ ਬਾਰੇ ਮੈਨੂੰ ਕੋਈ ਮਲਾਲ ਨਹੀਂ ਹੈ। ਮੈਨੂੰ ਲੱਗਦਾ ਹੈ ਕਿ ਹਰ ਕਿਸੇ ਦੀ ਕਿਸਮਤ 'ਚ ਕੁਝ ਨਾ ਕੁਝ ਹੁੰਦਾ ਹੈ। ਮੈਨੂੰ ਆਪਣੀ ਜ਼ਿੰਦਗੀ ਨਾਲ ਪਿਆਰ ਹੈ। ਇਸ ਤੋਂ ਬਿਹਤਰ ਮੇਰੇ ਨਾਲ ਕੁਝ ਹੋਰ ਨਹੀਂ ਹੋ ਸਕਦਾ। ਆਪਣੀ ਜ਼ਿੰਦਗੀ ਵਿੱਚ ਮੈਂ ਕੁਝ ਵੀ ਨਹੀਂ ਬਦਲਣਾ ਚਾਹਾਂਗੀ। ਇਨਸਾਨ ਹੋਣ ਦੇ ਨਾਤੇ ਮੈਂ ਵੀ ਗਲਤੀਆਂ ਕੀਤੀਆਂ ਹਨ ਅਤੇ ਇਸ ਤੋਂ ਮੈਂ ਸਿੱਖਿਆ ਹੈ। ਮੈਂ ਪ੍ਰਮਾਤਮਾ ਦੀ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਮੈਨੂੰ ਉਹ ਸਭ ਕੁਝ ਦਿੱਤਾ ਜਿਸ ਦੀ ਮੈਨੂੰ ਚਾਹਤ ਰਹੀ ਹੈ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ