Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਪੰਜਾਬ ਬੰਦ ਦੀ ਹਮਾਇਤ ਦਾ ਐਲਾਨ ਕੀਤਾ

September 24, 2020 02:50 PM
ਫਾਈਲ ਫੋਟੋ

ਅੰਮ੍ਰਿਤਸਰ, 24 ਸਤੰਬਰ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ 25 ਸਤੰਬਰ ਦੇ ਪੰਜਾਬ ਬੰਦ ਦੀ ਹਮਾਇਤ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਹੈਡਕੁਆਰਟਰ ਤੋਂ ਜਾਰੀ ਬਿਆਨ ਵਿਚ ਮਨਮੋਹਨ ਸਿੰਘ ਸੱਠਿਆਲਾ, ਸਾਬਕਾ ਵਿਧਾਇਕ ਅਤੇ ਜਨਰਲ ਸਕੱਤਰ, ਸ਼੍ਰੋਮਣੀ ਅਕਾਲੀ ਦਲ ਟਕਸਾਲੀ ਅਤੇ ਗੁਰਪ੍ਰੀਤ ਸਿੰਘ ਕਲਕੱਤਾ,ਪ੍ਰਧਾਨ ਅਕਾਲੀ ਜੱਥਾ ਅੰਮ੍ਰਿਤਸਰ ਸਹਿਰੀ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਖੇਤੀ ਬਿੱਲਾਂ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਦੇ ਪੰਜਾਬ ਬੰਦ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਸਾਡੀ ਪਾਰਟੀ ਕਿਸਾਨਾਂ ਦੇ ਸੰਘਰਸ਼ ਵਿਚ ਮੋਢੇ ਨਾਲ ਮੋਢਾ ਜੋੜ ਕੇ ਹਿੱਸਾ ਲਵੇਗੀ ਤਾਂ ਜੋਂ ਇਹ ਕਿਸਾਨ ਵਿਰੋਧੀ ਬਿੱਲਾਂ ਦਾ ਡੱਟ ਕੇ ਮੁਕਾਬਲਾ ਕੀਤਾ ਜਾ ਸਕੇ। ਉਹਨਾਂ ਖਦਸਾ ਪ੍ਰਗਟ ਕੀਤਾ ਕਿ ਇਹਨਾਂ ਆਰਡੀਨੈਂਸਾਂ ਦੇ ਲਾਗੂ ਹੋਣ ਨਾਲ ਨਾ ਸਿਰਫ ਬੇਰੋਜ਼ਗਾਰੀ ਵਿੱਚ ਭਾਰੀ ਵਾਧਾ ਹੋਵੇਗਾ ਸਗੋਂ ਬਾਕੀ ਸਾਰੀਆਂ ਸਨਅਤਾਂ ਉਤੇ ਵੀ ਬਹੁਤ ਮਾੜਾ ਅਸਰ ਪਵੇਗਾ ਅਤੇ ਖੇਤੀ ਸੈਕਟਰ ਉਤੇ ਵੱਡੇ ਕਾਰਪੋਰੇਟਾਂ ਦਾ ਕਬਜ਼ਾ ਹੋ ਜਾਵੇਗਾ। ਮੋਦੀ ਸਰਕਾਰ ਨੂੰ ਆੜੇ ਹੱਥ ਲੈਂਦਿਆਂ ਓਹਨਾਂ ਇਹਨਾਂ ਖੇਤੀ ਆਰਡੀਨੈਂਸਾਂ ਨੂੰ ਵਿਰੋਧੀ ਧਿਰਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਢੁਕਵੀਂ ਵਾਰਤਾਲਾਪ ਕੀਤੇ ਬਗੈਰ ਅਤੇ ਬਹੁਤ ਕਾਹਲੀ ਨਾਲ ਸੰਸਦ ਵਿੱਚ ਪਾਸ ਕਰਨ ਦੀ ਪ੍ਰਕ੍ਰਿਆ ਨੂੰ ਲੋਕਤਾਂਤਰਿਕ ਕਦਰਾਂ ਕੀਮਤਾਂ ਦੇ ਉਲਟ ਅਤੇ ਸਵਿੰਧਾਨਿਕ ਬਹੁਗਿਣਤੀ ਦਾ ਘੋਰ ਦੁਰਉਪਯੋਗ ਦੱਸਿਆ।
ਜਥੇਦਾਰ ਬ੍ਰਹਮਪੁਰਾ ਨੇ ਕੇਂਦਰ ਵਿੱਚ ਭਾਜਪਾ ਦੀ ਭਾਈਵਾਲ ਬਾਦਲ ਅਕਾਲੀ ਦਲ ਦੀ ਵੀ ਇਸ ਮਾਮਲੇ ਵਿਚ ਸਖਤ ਸ਼ਬਦਾਂ ਵਿਚ ਆਲੋਚਨਾ ਕਰਦਿਆਂ ਕਿਹਾ ਬਾਦਲ ਦਲ ਨੇ ਸ਼ੁਰੂ ਤੋਂ ਹੀ ਇਹਨਾਂ ਬਿੱਲਾਂ ਉਤੇ ਦਿੱਤੇ ਸਮਰਥਨ ਨੇ ਉਹਨਾਂ ਦਾ ਪੰਜਾਬ ਅਤੇ ਕਿਸਾਨ ਵਿਰੋਧੀ ਚਿਹਰਾ ਨੰਗਾ ਕਰ ਦਿਤਾ ਹੈ। ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਦਿੱਤੇ ਅਸਤੀਫੇ ਦਾ ਡਰਾਮਾ ਅਤੇ ਬਾਦਲ ਦਲ ਵਲੋਂ ਇਸ ਮਸਲੇ ਵਿਚ ਬਦਲਦੇ ਸਟੈਂਡ ਨੂੰ ਸੌੜੀ ਰਾਜਨੀਤੀ ਦਾ ਹਿੱਸਾ ਦਸਦਿਆਂ ਉਹਨਾਂ ਕਿਹਾ ਕਿ ਬਾਦਲ ਦਲ ਨੇ ਪੰਜਾਬ ਨਾਲ ਭਾਰੀ ਧ੍ਰੋਹ ਕਮਾਇਆ ਹੈ ਜਿਸ ਲਈ ਪੰਜਾਬੀ ਓਹਨਾਂ ਨੂੰ ਕਦੇ ਵੀ ਮਾਫ ਨਹੀਂ ਕਰਨਗੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ