Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕਿਸਾਨ ਮਾਰੂ ਖੇਤੀ ਕਾਨੂੰਨਾਂ ਵਿਰੁੱਧ 48 ਘੰਟਿਆਂ ਦੇ ਰੇਲ ਜਾਮ ਨਾਲ ਤਾਲਮੇਲ ਵਜੋਂ ਭਾਕਿਯੂ(ਏਕਤਾ ਉਗਰਾਹਾਂ) ਵੱਲੋਂ 4 ਥਾਂਵਾਂ `ਤੇ ਮਾਲਵੇ `ਚ ਰੇਲਵੇ ਲਾਈਨਾਂ `ਤੇ ਧਰਨੇ ਸ਼ੁਰੂ

September 24, 2020 05:44 PM

ਚੰਡੀਗੜ੍ਹ, 24 ਸਤੰਬਰ (ਪੋਸਟ ਬਿਊਰੋ): ਕਰੋਨਾ ਦੀ ਆੜ ਹੇਠ ਕਿਸਾਨ ਮਾਰੂ ਆਰਡੀਨੈਂਸਾਂ ਨੂੰ ਪਾਰਲੀਮੈਂਟ ਵਿੱਚ ਵੀ ਧੱਕੇ ਨਾਲ ਪਾਸ ਕਰ ਕੇ ਖੇਤੀ ਉੱਤੇ ਸਾਮਰਾਜੀ ਕਾਰਪੋਰੇਟਾਂ ਦਾ ਮੁਕੰਮਲ ਕਬਜਾ ਕਰਾਉਣ ‘ਤੇ ਉਤਾਰੂ ਮੋਦੀ ਭਾਜਪਾ ਹਕੂਮਤ ਵਿਰੁੱਧ ਤਿੱਖੇ ਸੰਘਰਸ਼ ਤਹਿਤ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਅੱਜ ਸ਼ੁਰੂ ਕੀਤੇ ਗਏ 48 ਘੰਟਿਆਂ ਦੇ ਰੇਲ ਜਾਮ ਦੀ ਹਮਾਇਤ ‘ਚ ਤਾਲਮੇਲ ਵਜੋਂ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਵੀ ਮਾਨਸਾ,ਬਰਨਾਲਾ,ਨਾਭਾ(ਪਟਿਆਲਾ) ਤੇ ਛਾਜਲੀ (ਸੰਗਰੂਰ) ਵਿਖੇ ਦਿੱਲੀ ਵਾਲੇ ਰੇਲਵੇ ਰੂਟਾਂ ‘ਤੇ ਦਿਨ ਰਾਤ ਦੇ ਧਰਨੇ ਸ਼ੁਰੂ ਕਰ ਦਿੱਤੇ ਗਏ। ਇਸ ਤੋਂ ਇਲਾਵਾ ਦੇਵੀਦਾਸਪੁਰਾ (ਜਲੰਧਰ) ਅਤੇ ਫਿਰੋਜਪੁਰ ਵਿਖੇ ਵੀ ਰੇਲ ਜਾਮ ਧਰਨਿਆਂ ਵਿੱਚ ਹਮਾਇਤੀ ਜੱਥੇ ਸ਼ਾਮਲ ਹੋਏ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਜਾਰੀ ਕੀਤੇ ਪ੍ਰੈਸ ਰਿਲੀਜ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪੂਰੇ ਪੰਜਾਬ ‘ਚ ਮੋਦੀ ਭਾਜਪਾ ਹਕੂਮਤ ਵਿਰੁੱਧ ਦਿਨੋਂ ਦਿਨ ਪ੍ਰਚੰਡ ਹੋ ਰਹੇ ਰੋਹ ਦਾ ਪ੍ਰਗਟਾਵਾ ਉਦੋਂ ਦੇਖਣ ਨੂੰ ਮਿਲਿਆ ਜਦੋਂ ਜਥੇਬੰਦੀ ਦੇ ਦਾਇਰੇ ਤੋਂ ਬਾਹਰਲੇ ਕਿਸਾਨ ਮਜਦੂਰ ਤੇ ਹੋਰ ਕਿਰਤੀ ਵੀ ਜੱਥੇ ਲੈ ਕੇ ਧਰਨਿਆਂ ਵਿੱਚ ਸ਼ਾਮਿਲ ਹੋਏ। ਭਾਰੀ ਗਿਣਤੀ ‘ਚ ਨੌਜਵਾਨਾਂ ਤੇ ਔਰਤਾਂ ਸਮੇਤ ਥਾਂ ਥਾਂ ਸੈਂਕੜਿਆਂ ਦੀ ਗਿਣਤੀ ‘ਚ ਪੁੱਜੇ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਜਥੇਬੰਦੀ ਦੇ ਮੁੱਖ ਬੁਲਾਰਿਆਂ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ,ਜਸਵਿੰਦਰ ਸਿੰਘ ਲੌਂਗੋਵਾਲ, ਰਾਮ ਸਿੰਘ ਭੈਣੀਬਾਘਾ, ਰਾਜਵਿੰਦਰ ਸਿੰਘ ਰਾਮਨਗਰ, ਕਮਲਜੀਤ ਕੌਰ, ਹਰਪ੍ਰੀਤ ਕੌਰ ਜੇਠੂਕੇ, ਚਮਕੌਰ ਸਿੰਘ ਨੈਣੇਵਾਲ, ਸਤਵਿੰਦਰ ਕੌਰ ਸ਼ਾਦੀਹਰੀਕੇ, ਸਨੇਹਦੀਪ, ਅਮਰੀਕ ਸਿੰਘ ਗੰਢੂਆਂ, ਮਨਜੀਤ ਸਿੰਘ ਨਿਆਲ ਸ਼ਾਮਲ ਸਨ। ਮੋਦੀ ਦੁਆਰਾ ਭਾਜਪਾ ਕਾਰਕੁਨਾਂ ਨੂੰ ਕਾਲੇ ਖੇਤੀ ਕਾਨੂੰਨਾਂ ਦੇ ਪੱਖ ‘ਚ ਪ੍ਰਚਾਰ ਕਰਨ ਦੇ ਸੱਦੇ ਦਾ ਚੈਲੰਜ ਕਬੂਲ ਕਰਦਿਆਂ ਬੁਲਾਰਿਆਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਅਜਿਹੇ ਅੰਨ੍ਹੇ ਮੋਦੀ-ਭਗਤਾਂ ਨੂੰ ਥਾਂ ਥਾਂ ਘੇਰ ਕੇ ਲਾ-ਜਵਾਬ ਕੀਤਾ ਜਾਵੇ।ਬੁਲਾਰਿਆਂ ਨੇ ਦੋਸ਼ ਲਾਇਆ ਕਿ ਇਹ ਕਾਨੂੰਨ ਪੂਰੀ ਖੇਤੀ ਮੰਡੀ ਨੂੰ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਦੀ ਮੁੱਠੀ ਵਿੱਚ ਦੇਣ ਅਤੇ ਵਾਹੀਯੋਗ ਜ਼ਮੀਨਾਂ ਹਥਿਆ ਕੇ ਵੱਡੇ ਕਾਰਪੋਰੇਟ ਖੇਤੀ ਫਾਰਮ ਉਸਾਰਨ ਦੇ ਸੰਦ ਹਨ ਅਤੇ ਛੋਟੀ ਦਰਮਿਆਨੀ ਕਿਸਾਨੀ ਦੀ ਮੌਤ ਦੇ ਵਰੰਟ ਹਨ।ਉਹਨਾਂ ਨੇ ਦਾਅਵਾ ਕੀਤਾ ਕਿ ਅਣਖੀਲੇ ਜੁਝਾਰੂ ਕਿਸਾਨ ਮਜਦੂਰ ਤੇ ਸੰਘਰਸ਼ਸ਼ੀਲ ਲੋਕ ਇਹਨਾਂ ਕਾਨੂੰਨਾਂ ਵਿਰੁੱਧ ਲੰਬੇ ਜਾਨਹੂਲਵੇਂ ਸੰਘਰਸ਼ਾਂ ਦੀ ਝੜੀ ਲਾ ਕੇ ਸਰਕਾਰ ਦੀ ਸਿਆਸੀ ਮਿੱਟੀ ਪੈਰਾਂ ਥੱਲੇ ਮਿੱਧ ਦੇਣਗੇ, ਭਾਵੇਂ ਕਿੰਨੀਆਂ ਵੀ ਕੁਰਬਾਨੀਆਂ ਕਿਉਂ ਨਾ ਦੇਣੀਆਂ ਪੈ ਜਾਣ। ਉਹਨਾਂ ਨੇ ਜ਼ੋਰਦਾਰ ਮੰਗ ਕੀਤੀ ਕਿ ਤਿੰਨੇ ਕਾਲੇ ਖੇਤੀ ਕਾਨੂੰਨ ਅਤੇ ਬਿਜਲੀ ਸੋਧ ਬਿੱਲ 2020 ਸਣੇ ਭੂਮੀ ਗ੍ਰਹਿਣ ਬਿੱਲ ਦੀਆਂ ਸੋਧਾਂ ਰੱਦ ਕਰੋ। ਲਗਾਤਾਰ ਵਧ ਰਹੇ ਖੇਤੀ ਘਾਟਿਆਂ ਕਾਰਨ ਚੜ੍ਹੇ ਜਾਨਲੇਵਾ ਕਰਜੇ ਮੋੜਨੋਂ ਅਸਮਰੱਥ ਕਿਸਾਨਾਂ ਮਜ਼ਦੂਰਾਂ ਦੇ ਹਰ ਕਿਸਮ ਦੇ ਕਰਜੇ ਖਤਮ ਕਰੋ ਤੇ ਸੂਦਖੋਰੀ ਕਰਜਾ ਕਾਨੂੰਨ ਕਿਸਾਨ ਮਜ਼ਦੂਰ ਪੱਖੀ ਬਣਾਓ। ਕਰਜਿਆਂ ਦੁੱਖੋਂ ਖੁਦਕੁਸ਼ੀਆਂ ਦਾ ਸ਼ਿਕਾਰ ਹੋਏ ਕਿਸਾਨਾਂ ਮਜਦੂਰਾਂ ਦੇ ਵਾਰਸਾਂ ਨੂੰ 5-5 ਲੱਖ ਦੀ ਫੌਰੀ ਰਾਹਤ ਅਤੇ 1-1 ਪੱਕੀ ਨੌਕਰੀ ਦਿਓ। ਕਰੋਨਾ ਦੀ ਆੜ ਹੇਠ ਬੇਇਨਸਾਫੀਆਂ ਤੇ ਧੱਕੇਸਾਹੀਆਂ ਖਿਲਾਫ ਲਿਖਣ ਬੋਲਣ ਵਾਲੇ ਕਵੀਆਂ, ਬੁੱਧੀਜੀਵੀਆਂ,ਵਕੀਲਾਂ, ਕਲਾਕਾਰਾਂ, ਲੇਖਕਾਂ ਉੱਤੇ ਝੂਠੇ ਕੇਸ ਮੜ੍ਹ ਮੜ੍ਹ ਕੇ ਜੇਲ੍ਹੀਂ ਡੱਕੇ ਬਜ਼ੁਰਗ ਕਵੀ ਵਰਵਰਾ ਰਾਓ, 90% ਅੰਗਹੀਣ ਪ੍ਰੋ: ਜੀ ਐਨ ਸਾਂਈਂਬਾਬਾ ਸਮੇਤ ਸ਼ਾਹੀਨ ਬਾਗ ਤੇ ਜਾਮੀਆ ਯੂਨੀਵਰਸਿਟੀ ਦੇ ਜਨਤਕ ਜਮਹੂਰੀ ਆਗੂਆਂ ਸਭਨਾਂ ਨੂੰ ਬਿਨਾਂ ਸਰਤ ਰਿਹਾਅ ਕਰੋ। ਘਰ ਘਰ ਰੁਜ਼ਗਾਰ ਦਾ ਵਾਅਦਾ ਪੂਰਾ ਕਰੋ ਤੇ ਉਸਤੋਂ ਪਹਿਲਾਂ ਗੁਜ਼ਾਰੇਯੋਗ ਬੇਰੁਜ਼ਗਾਰੀ ਭੱਤਾ ਦਿਓ। ਆਦਮਖੋਰ ਨਸ਼ਾ-ਮਾਫੀਆ ਦੀ ਸਿਆਸੀ ਪ੍ਰਸ਼ਾਸਕੀ ਸਰਪ੍ਰਸਤੀ ਬੰਦ ਕਰੋ ਤੇ ਨਸ਼ਾ ਸਮਗਲਰਾਂ ਨੂੰ ਜੇਲੀਂ ਡੱਕੋ।
ਸਵੈ ਰੁਜ਼ਗਾਰ ਦੀ ਆੜ ਹੇਠ ਔਰਤਾਂ ਦੀ ਅੰਨ੍ਹੀ ਸੂਦਖੋਰੀ ਲੁੱਟ ਕਰ ਰਹੀਆਂ ਮਾਈਕ੍ਰੋ ਫਾਈਨਾਂਸ ਕੰਪਨੀਆਂ ਦੇ ਸਾਰੇ ਕਰਜੇ ਖਤਮ ਕਰੋ। ਸਵਾਮੀਨਾਥਨ ਰਿਪੋਰਟ ਅਨੁਸਾਰ ਸਾਰੀਆਂ ਫਸਲਾਂ ਦੇ ਲਾਭਕਾਰੀ ਸਮਰਥਨ ਮੁੱਲ ਸੀ-2 ਜਮਾਂ 50% ਫਾਰਮੂਲੇ ਮੁਤਾਬਕ ਮਿਥੋ ਤੇ ਪੂਰੀ ਖਰੀਦ ਦੀ ਗਰੰਟੀ ਕਰੋ ਜ਼ਮੀਨੀ ਹੱਦਬੰਦੀ ਕਾਨੂੰਨ ਸਖਤੀ ਨਾਲ ਲਾਗੂ ਕਰਕੇ ਵੱਡੇ ਜਗੀਰਦਾਰਾਂ ਦੀ ਫਾਲਤੂ ਜ਼ਮੀਨ ਬੇਜ਼ਮੀਨੇ ਥੁੜਜ਼ਮੀਨੇ ਮਜ਼ਦੂਰਾਂ ਕਿਸਾਨਾਂ ‘ਚ ਵੰਡੋ ਅਰਬਾਂਪਤੀ ਖਰਬਾਂਪਤੀ ਕਾਰਪੋਰੇਟ ਘਰਾਣਿਆਂ ਅਤੇ ਵੱਡੇ ਜਗੀਰਦਾਰਾਂ ਉੱਤੇ ਭਾਰੀ ਟੈਕਸ ਲਾਓ। ਉਹਨਾਂ ਦੱਸਿਆ ਕਿ 31 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਭਲਕੇ ਕੀਤੇ ਜਾ ਰਹੇ ਮੁਕੰਮਲ ਪੰਜਾਬ ਬੰਦ ਦੀ ਤਿਆਰੀ ਲਈ ਜਥੇਬੰਦੀ ਦੇ ਹਜ਼ਾਰਾਂ ਵਲੰਟੀਅਰ ਮੋਟਰਸਾਈਕਲ ਕਾਫਲਿਆਂ ਰਾਹੀਂ ਪਿੰਡ ਪਿੰਡ ਸ਼ਹਿਰ ਸ਼ਹਿਰ ਸਪੀਕਰਾਂ ਤੇ ਹੋਕੇ ਅੱਜ ਵੀ ਲਾ ਰਹੇ ਹਨ। ਬੰਦ ਨੂੰ ਦੁਕਾਨਦਾਰਾਂ ਸਮੇਤ ਹਰ ਵਰਗ ਦੇ ਕਿਰਤੀਆਂ,ਕਲਾਕਾਰਾਂ, ਵਪਾਰੀਆਂ ਤੇ ਸਮਾਜਿਕ/ਧਾਰਮਿਕ/ਸੰਸਥਾਵਾਂ/ਕਲੱਬਾਂ ਤੋਂ ਇਲਾਵਾ ਪਾਰਟੀ ਹਿਤਾਂ ਤੋਂ ਉੱਪਰ ਉੱਠੇ ਪੰਚਾਂ ਸਰਪੰਚਾਂ ਤੇ ਹੋਰ ਮੁਹਤਬਰਾਂ ਵੱਲੋਂ ਵੀ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ। ਬੰਦ ਦੀ ਕਾਮਯਾਬੀ ਲਈ ਦੁਕਾਨਦਾਰਾਂ ਦੇ ਨਾਂ ਅਪੀਲ ਵਾਲਾ ਹਥ ਪਰਚਾ ਵੀ ਹਜ਼ਾਰਾਂ ਦੀ ਗਿਣਤੀ ‘ਚ ਵੰਡਿਆ ਗਿਆ ਹੈ। ਉਹਨਾਂ ਖਬਰਦਾਰ ਕੀਤਾ ਕਿ ਕਿਸੇ ਵੀ ਸਿਆਸੀ ਪਾਰਟੀ ਦਾ ਕੋਈ ਆਗੂ ਜਥੇਬੰਦੀ ਦੇ ਧਰਨਿਆਂ ਵਿੱਚ ਆਉਣ ਦੀ ਖੇਚਲ ਨਾ ਕਰੇ। ਕੋਈ ਆਮ ਪਾਰਟੀ ਕਾਰਕੁਨ ਵੀ ਪਾਰਟੀ ਝੰਡਾ ਨਾ ਲੈ ਕੇ ਆਵੇ।ਉਹਨਾਂ ਨੇ ਐਲਾਨ ਕੀਤਾ ਕਿ ਅੱਜ ਵਾਲੇ ਰੇਲ ਜਾਮ ਤਾਂ 48 ਘੰਟੇ ਜਾਰੀ ਰਹਿਣਗੇ ਸਗੋਂ ਬੰਦ ਤੋਂ ਅਗਲੇ ਦਿਨ ਹੋਰ ਵੀ ਕਈ ਜਿਲ੍ਹਿਆਂ ਵਿੱਚ ਲਾਏ ਜਾਣਗੇ। ਉਸ ਤੋਂ ਅਗਲੇ ਪੜਾਅ ‘ਤੇ ਪਹਿਲੀ ਅਕਤੂਬਰ ਤੋਂ 31 ਜਥੇਬੰਦੀਆਂ ਦੇ ਸੱਦੇ ‘ਤੇ ਅਣਮਿਥੇ ਸਮੇਂ ਲਈ ਲਾਏ ਜਾਣ ਵਾਲੇ ਰੇਲ ਜਾਮ ਵੀ ਪੂਰੀ ਤਰ੍ਹਾਂ ਕਾਮਯਾਬ ਕੀਤੇ ਜਾਣਗੇ। ਸ਼ਹੀਦੇਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਪਿੰਡ ਪਿੰਡ ਭਰਵੀਆਂ ਨੌਜਵਾਨ ਮੀਟਿੰਗਾਂ ਕਰਕੇ ਸ਼ਹੀਦ ਦੀ ਇਨਕਲਾਬੀ ਵਿਚਾਰਧਾਰਾ ਤੋਂ ਜਾਣੂ ਕਰਵਾਇਆ ਜਾਵੇਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ