Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

2019 ਦੀਆਂ ਲੋਕ ਸਭਾ ਚੋਣਾਂ ਲਈ ਸਮਰਥਨ ਜੁਟਾਉਣ ਲਈ ਇੰਡੀਅਨ ਓਵਰਸੀਜ ਕਾਂਗਰਸ ਦੀ ਬਰੈਂਪਟਨ 'ਚ ਕਨਵੈਨਸ਼ਨ

November 21, 2018 05:59 PM

ਮੋਦੀ ਸਰਕਾਰ 'ਚ ਹਰ ਪੱਖੋਂ ਪਿਛੜਿਆ ਭਾਰਤ : ਡਾ. ਸੈਮ ਪਿਤ੍ਰੋਦਾ


ਚੰਡੀਗੜ੍ਹ/ਟੋਰੰਟੋ, 21 ਨਵੰਬਰ (ਪੋਸਟ ਬਿਊਰੋ): ਲੋਕ ਸਭਾ ਦੀਆਂ 2019 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਦੀ ਸਥਿਤੀ ਵਿਦੇਸ਼ਾਂ 'ਚ ਮਜਬੂਤ ਕਰਨ ਅਤੇ ਪਾਰਟੀ ਲਈ ਸਮਰਥਨ ਜੁਟਾਉਣ ਦੀ ਦਿਸ਼ਾ 'ਚ ਇੰਡੀਅਨ ਓਵਰਸੀਜ ਕਾਂਗਰਸ ਦੇ ਪ੍ਰਧਾਨ ਡਾ. ਸੈਮ ਪਿਤ੍ਰੋਦਾ ਵੱਲੋਂ ਕਨੇਡਾ ਦੇ ਬ੍ਰੈਂਪਟਨ 'ਚ ਕਨਵੈਨਸ਼ਨ ਕੀਤੀ ਗਈ, ਜਿਸਦੀ ਅਗਵਾਈ ਪ੍ਰਧਾਨ ਇੰਡੀਅਨ ਓਵਰਸੀਜ ਕਾਂਗਰਸ (ਕੈਨੇਡਾ) ਅਮਰਪ੍ਰੀਤ ਸਿੰਘ ਔਲਖ ਨੇ ਕੀਤਾ।


ਕਨਵੈਨਸ਼ਨ ਦਾ ਉਦੇਸ਼ ਮੁੱਖ ਤੌਰ 'ਤੇ 2019 ਦੀਆਂ ਲੋਕ ਸਭਾ ਚੋਣਾਂ ਵਾਸਤੇ ਐਨਆਰਆਈ ਸਮਾਜ ਦਾ ਸਮਰਥਨ ਜੁਟਾਉਣਾ ਰਿਹਾ। ਪਿਤ੍ਰੋਦਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਦੌਰਾਨ ਦੇਸ਼ ਆਰਥਿਕ, ਸਮਾਜਿਕ ਤੇ ਰਾਜਨੀਤਿਕ ਪੱਖੋਂ ਪਿਛੜਦਾ ਜਾ ਰਿਹਾ ਹੈ। ਇਸ ਲੜੀ ਹੇਠ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਮਜਬੂਤ ਕਰਨ ਵਾਸਤੇ ਉੱਤਰੀ ਅਮਰੀਕਾ ਦੇ ਵੱਖੋਂ ਵੱਖ ਸ਼ਹਿਰਾਂ 'ਚ ਕਨਵੈਨਸ਼ਨ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਵੇਲੇ ਦੇਸ਼ ਸਰਵਪੱਖੀ ਵਿਕਾਸ ਕਰ ਰਿਹਾ ਸੀ, ਪਰ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਨੇ ਕਈ ਪੱਖਾਂ ਤੋਂ ਦੇਸ਼ ਨੂੰ ਪਛਾੜ ਦਿੱਤਾ ਹੈ।
ਇਸ ਦੌਰਾਨ ਅਮਰਪ੍ਰੀਤ ਔਲਖ ਨੇ ਡਾ. ਪਿਤ੍ਰੋਦਾ ਨੂੰ ਭਰੋਸਾ ਦਿੱਤਾ ਕਿ ਐਨਆਰਆਈ ਵਰਗ ਕਾਂਗਰਸ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਆਉਂਦੀਆਂ 2019 ਚੋਣਾਂ 'ਚ ਪਾਰਟੀ ਨੂੰ ਜਿੱਤ ਦਿਲਾਏਗਾ, ਤਾਂ ਜੋ ਦੇਸ਼ ਨੂੰ ਮੁੜ ਤੋਂ ਤਰੱਕੀ ਦੀ ਰਾਹ 'ਤੇ ਚਲਾਇਆ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਐਮਪੀ ਰਮੇਸ਼ ਸੰਘਾ, ਐਮਪੀ ਅਮਰਜੋਤ ਸੰਧੂ, ਐਮਪੀ ਦੀਪਕ ਅਨੰਦ, ਜਸਟਿਸ ਇਰਵਿੰਗ ਆਂਦ੍ਰੇ ਸੁਪੀਰਿਅਰ ਕੋਰਟ ਜਜ, ਗੁਰਬਖਸ਼ ਭੱਟੀ, ਜਸਬੀਰ ਭੱਟੀ, ਹਰਪਾਲ ਬੈਂਸ, ਗੁਰਦੀਪ ਝੱਜ, ਸਰਵਜੀਤ ਖੰਗੂੜਾ, ਗੁਰਸੇਵਕ ਢਿਲੋਂ, ਪਰਮਿੰਦਰ ਢਿੱਲੋਂ, ਰਣਜੋਧ ਸਿੱਧੂ, ਗੁਰਵਿੰਦਰ ਥਿੰਦ, ਕੁਲਦੀਪ ਜੋਸ਼ਨ, ਰਾਣਾ ਉੱਪਲ, ਸੰਨੀ ਸ਼ੇਰਗਿੱਲ, ਸੁਖਦੇਵ ਮਾਂਗਟ, ਰਾਕੇਸ਼ ਓਹਰੀ, ਗੁਰਬਖਸ਼ ਮੋਹਨਪੁਰ, ਭੁਪਿੰਦਰ ਗਰੇਵਾਲ, ਰੀਤ ਮੋਹਿੰਦਰ ਵੀ ਮੌਜੂਦ ਰਹੇ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ