Welcome to Canadian Punjabi Post
Follow us on

05

August 2021
 
ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੇ ਡੀ ਜੀ ਪੀ ਨੂੰ ਦਿੱਤੀ ਚੇਤਾਵਨੀ, ਕਿਹਾ ਜੇਕਰ ਕਿਸਾਨਾਂ ਖਿਲਾਫ ਕੋਈ ਝੂਠਾ ਕੇਸ ਦਰਜ ਹੋਇਆ ਤਾਂ ਪਾਰਟੀ ਉਨ੍ਹਾਂ ਦਾ ਕਰੇਗੀ ਘਿਰਾਓ

October 15, 2020 06:55 PM

* ਮੁੱਖ ਮੰਤਰੀ ਤੇ ਡੀ ਜੀ ਪੀ ਵੱਲੋਂ ਸੂਬਾ ਭਾਜਪਾ ਪ੍ਰਧਾਨ `ਤੇ ਹਮਲੇ ਲਈ 25 ਕਿਸਾਨ ਸੰਗਠਨਾਂ ਨੂੰ ਜ਼ਿੰਮੇਵਾਰ ਕਰਾਰ ਦੇਣ ਦੀ ਕੀਤੀ ਨਿਖੇਧੀ


ਚੰਡੀਗੜ੍ਹ, 15 ਅਕਤੂਬਰ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਪੁਲਿਸ ਮੁਖੀ ਦਿਨਕਰ ਗੁਪਤਾ ਨੂੰ ਚੇਤਾਵਨੀ ਦਿੱਤੀ ਜੇਕਰ ਪੁਲਿਸ ਨੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਕਾਂਗਰਸੀਆਂ ਵੱਲੋਂ ਕੀਤੇ ਹਮਲੇ ਲਈ ਕਿਸੇ ਵੀ ਕਿਸਾਨ ਖਿਲਾਫ ਝੂਠਾ ਕੇਸ ਦਰਜ ਕੀਤਾ ਤਾਂ ਫਿਰ ਸ਼੍ਰੋਮਣੀ ਅਕਾਲੀ ਦਲ ਉਹਨਾਂ ਦਾ ਘਿਰਾਓ ਕਰੇਗਾ।
ਇਥੇ ਇਕ ਪ੍ਰੈਸ ਕਾਨਫਰੰਸ ਕਰਨ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨਾਲ ਡੱਟ ਕੇ ਖੜ੍ਹਾ ਹੈ ਤੇ ਖੜ੍ਹੇਗਾ ਕਿਉਂਕਿ ਉਹ ਕਾਲੇ ਖੇਤੀ ਮੰਡੀਕਰਣ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਹਨ ਤੇ ਪਾਰਟੀ ਨੇ ਕਿਸਾਨਾਂ ਤੇ ਉਹਨਾਂ ਦੇ ਹਿੱਤਾਂ ਖਿਲਾਫ ਬੋਲਣ ਵਾਲਿਆਂ ਦੀ ਜ਼ੋਰਦਾਰ ਨਿਖੇਧੀ ਕੀਤੀ। ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀਜਨਕ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਡੀ ਜੀ ਪੀ ਦਿਨਕਰ ਗੁਪਤਾ ਨੇ ਬਿਆਨ ਦਿੱਤਾ ਹੈ ਕਿ ਭਾਜਪਾ ਪ੍ਰਧਾਨ ‘ਤੇ ਦੋ ਦਿਨ ਪਹਿਲਾਂ ਹੋਏ ਹਮਲੇ ਬਾਰੇ ਭਾਵੇਂ ਪਹਿਲਾਂ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ ਪਰ ਹੁਣ 25 ਕਿਸਾਨ ਜਥੇਬੰਦੀਆਂ ਦੇ ਕਾਰਕੁੰਨਾਂ ਦੀ ਹਮਲੇ ਵਿਚ ਸ਼ਮੂਲੀਅਤ ਬਾਰੇ ਸ਼ਨਾਖ਼ਤ ਹੋਈ ਹੈ। ਉਹਨਾਂ ਕਿਹਾ ਕਿ ਇਹ ਹੋਰ ਕੁਝ ਨਹੀਂ ਸਿਰਫ ਕਿਸਾਨ ਸੰਘਰਸ਼ ਨੂੰ ਲੀਹੋਂ ਲਾਹੁਣ ਦਾ ਇਕ ਯਤਨ ਹੈ ਜਿਸਦੀ ਅਸੀਂ ਕਿਸੇ ਵੀ ਕੀਮਤ ‘ਤੇ ਆਗਿਆ ਨਹੀਂ ਦਿਆਂਗੇ।
ਮਜੀਠੀਆ ਤੇ ਡਾ. ਚੀਮਾ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਭਾਜਪਾ ਪ੍ਰਧਾਨ ਨੇ ਆਪ ਆਖਿਆ ਹੈ ਕਿ ਉਹਨਾਂ ‘ਤੇ ਹਮਲਾ ਕਾਂਗਰਸੀਆਂ ਨੇ ਕੀਤਾ ਹੈ। ਉਹਨਾਂ ਕਿਹਾ ਕਿ ਲੁਧਿਆਣਾ ਤੋਂ ਕਾਂਗਰਸ ਦੇ ਐਮ ਪੀ ਰਵਨੀਤ ਬਿੱਟੂ ਨੇ ਖੁਦ ਮੰਨਿਆ ਹੈ ਕਿ ਹਮਲੇ ਵਿਚ ਕਾਂਗਰਸੀ ਸ਼ਾਮਲ ਹਨ, ਫਿਰ ਸੂਬਾ ਸਰਕਾਰ ਮਾਸੂਮ ਕਿਸਾਨਾਂ ਦੀ ਥਾਂ ਬਿੱਟੂ ਖਿਲਾਫ ਕਾਰਵਾਈ ਕਿਉਂ ਨਹੀਂ ਕਰਦੀ ?
ਅਕਾਲੀ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਕਾਂਗਰਸ ਸਰਕਾਰ ਅਜਿਹਾ ਕੋਈ ਕਦਮ ਨਾ ਚੁੱਕੇ ਜਿਸ ਨਾਲ ਸੂਬੇ ਵਿਚ ਬਹੁਤ ਮੁਸ਼ਕਿਲ ਨਾਲ ਮਿਲੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਭੰਗ ਹੁੰਦੀ ਹੋਵੇ। ਉਹਨਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨਾ ਟਲੀ ਅਤੇ ਉਹ ਅੱਗ ਨਾਲ ਹੀ ਖੇਡਣ ਦੀ ਇੱਛੁਕ ਹੈ ਤਾਂ ਫਿਰ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹਿਤਾਂ ਅਤੇ ਇਹਨਾਂ ਦੇ ਆਗੂਆਂ ਦੇ ਹਿੱਤਾਂ ਦੀ ਰਾਖੀ ਵਾਸਤੇ ਇਕ ‘ਮੋਰਚੇ‘ ਦੀ ਸ਼ੁਰੂਆਤ ਕਰੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਚੋਰੀ ਦੀਆਂ ਚਾਲੀ ਵਾਰਦਾਤਾਂ ਕਰਨ ਵਾਲੇ ਗੈਂਗ ਦੇ 7 ਦੋਸ਼ੀ ਗ੍ਰਿਫਤਾਰ
ਬੇਅਦਬੀ ਕੇਸ ਵਿੱਚ ਡੇਰਾ ਪ੍ਰੇਮੀਆਂ ਨੂੰ ਚਲਾਣ ਦੀਆਂ ਕਾਪੀਆਂ ਦਿਤੀਆਂ
ਸੁਮੇਧ ਸੈਣੀ ਦੇ ਖਿਲਾਫ ਇਕ ਕੇਸ ਵਿੱਚ ਐਕਸੀਐਨ ਸਮੇਤ ਸੱਤ ਜਣੇ ਨਾਮਜ਼ਦ
ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਆਪਣਾ ਇਨਕਮ ਟੈਕਸ ਖੁਦ ਭਰਨਗੇ
ਚੋਣਾਂ ਦਾ ਚੱਕਾ ਰਿੜ੍ਹਿਆ: ਬਾਦਲ ਅਕਾਲੀ ਦਲ ਵੱਲੋਂ ਸਰਕਾਰ ਬਣਨ ਉੱਤੇ 400 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ
ਪੰਜਾਬ ਦੇ ਖਜ਼ਾਨਾ ਮੰਤਰੀ ਦੇ ਐਲਾਨਾਂ ਨੂੰ ਖਜ਼ਾਨਾ ਵਿਭਾਗ ਨੇ ਹੀ ਨਹੀਂ ਮੰਨਿਆ
ਸੁਮੇਧ ਸਿੰਘ ਸੈਣੀ ਨੂੰ ਰਾਹਤ: ਕੋਟਕਪੂਰਾ ਗੋਲ਼ੀ ਕਾਂਡ ਕੇਸ ਵਿੱਚ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਪ੍ਰਵਾਨ
ਰਣਜੀਤ ਸਾਗਰ ਡੈਮ ’ਚ ਭਾਰਤੀ ਫੌਜ ਦਾ ਹੈਲੀਕਾਪਟਰ ਡਿੱਗਣ ਨਾਲ ਦੋਵੇਂ ਪਾਇਲਟ ਲਾਪਤਾ
ਰਿਲਾਇੰਸ ਆਊਟਲੈਟ ਬੰਦ ਹੋਣ ਨਾਲ ਪੰਜ ਹਜ਼ਾਰ ਤੋਂ ਵੱਧ ਨੌਕਰੀਆਂ ਉਤੇ ਖਤਰੇ ਦਾ ਪਰਛਾਵਾਂ
ਪੰਜਾਬੀ ਯੂਨੀਵਰਸਿਟੀ ਵਿੱਚ ਫੇਕ ਬਿਲਿੰਗ ਕਰਨ ਦੇ ਕੇਸ ਵਿੱਚ ਸੱਤ ਜਣੇ ਨਾਮਜ਼ਦ