Welcome to Canadian Punjabi Post
Follow us on

05

August 2021
 
ਕੈਨੇਡਾ

ਮੈਂਗ ਨੂੰ ਰਿਹਾਅ ਕਰਨ ਨਾਲ ਸੁਧਰ ਸਕਦੇ ਹਨ ਕੈਨੇਡਾ ਤੇ ਚੀਨ ਦੇ ਸਬੰਧ : ਕੌਂਗ

October 16, 2020 12:34 AM

ਓਟਵਾ, 15 ਅਕਤੂਬਰ (ਪੋਸਟ ਬਿਊਰੋ) :  ਚੀਨ ਦੇ ਕੈਨੇਡਾ ਵਿੱਚ ਅੰਬੈਸਡਰ ਕੌਂਗ ਪੇਵੂ ਵੱਲੋਂ ਇਸ ਗੱਲ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦਾ ਦੇਸ਼ ਜਬਰਦਸਤ ਕੂਟਨੀਤੀ ਵਿੱਚ ਰੁੱਝਿਆ ਹੋਇਆ ਹੈ| ਪਰ ਉਨ੍ਹਾਂ ਆਖਿਆ ਕਿ ਹੁਆਵੇ ਦੀ ਐਗਜੈæਕਟਿਵ ਮੈਂਗ ਵਾਨਜ਼ੋਊ ਨੂੰ ਰਿਹਾਅ ਕਰਨ ਨਾਲ ਦੁਵੱਲੇ ਸਬੰਧਾਂ ਵਿੱਚ ਸੁਧਾਰ ਹੋਵੇਗਾ|
ਇਸ ਹਫਤੇ ਦੇ ਸ਼ੁਰੂ ਵਿੱਚ ਟਰੂਡੋ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਉੱਤੇ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਕੌਂਗ ਨੇ ਵੀਰਵਾਰ ਨੂੰ ਆਖਿਆ ਕਿ ਚੀਨ ਵੱਲੋਂ ਕੋਈ ਵੀ ਕੂਟਨੀਤਿਕ ਚਾਲ ਨਹੀਂ ਚੱਲੀ ਜਾ ਰਹੀ| ਜ਼ਿਕਰਯੋਗ ਹੈ ਕਿ ਟਰੂਡੋ ਨੇ ਮੰਗਲਵਾਰ ਨੂੰ ਇਹ ਆਖਿਆ ਸੀ ਕਿ ਅਸੀਂ ਆਪਣੇ ਸਹਿਯੋਗੀਆਂ ਨਾਲ ਰਲ ਕੇ ਕੰਮ ਕਰਨ ਲਈ ਵਚਨਬੱਧ ਹਾਂ, ਪਰ ਚੀਨ ਆਪਣੀਆਂ ਕੂਟਨੀਤਿਕ ਚਾਲਾਂ, ਮਨਮਰਜ਼ੀ ਨਾਲ ਨਜ਼ਰਬੰਦ ਕੀਤੇ ਗਏ ਦੋ ਕੈਨੇਡੀਅਨ ਨਾਗਰਿਕਾਂ ਦੇ ਨਾਲ ਨਾਲ ਹੋਰਨਾਂ ਦੇਸ਼ਾਂ ਦੇ ਨਾਗਰਿਕਾਂ ਨੂੰ ਨਜ਼ਰਬੰਦ ਕਰਕੇ ਆਪਣੀ ਅੜੀ ਪੁਗਾਉਣੀ ਚਾਹੁੰਦਾ ਹੈ ਪਰ ਇਹ ਕੋਈ ਬਹੁਤ ਸਫਲ ਹੱਥਕੰਢਾ ਨਹੀਂ ਹੈ|
ਚੀਨ ਤੇ ਕੈਨੇਡਾ ਦਰਮਿਆਨ ਡਿਪਲੋਮੈਟਿਕ ਸਬੰਧਾਂ ਦੀ 50ਵੀਂ ਵਰ੍ਹੇਗੰਢ ਮੌਕੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੌਂਗ ਨੇ ਲਗਾਤਾਰ ਇਸ ਗੱਲ ਤੋਂ ਇਨਕਾਰ ਕੀਤਾ ਕਿ ਕੈਨੇਡੀਅਨ ਮਾਈਕਲ ਕੋਵਰਿਗ ਤੇ ਮਾਈਕਲ ਸਪੇਵਰ ਨੂੰ ਚੀਨ ਵਿੱਚ ਨਜ਼ਰਬੰਦ ਕਰਕੇ ਰੱਖਣਾ ਕੈਨੇਡਾ ਵੱਲੋਂ ਮੈਂਗ ਦੀ ਕੀਤੀ ਗਈ ਗ੍ਰਿਫਤਾਰੀ ਨਾਲ ਸਬੰਧਤ ਹੈ|
ਕੈਨੇਡਾ ਦਾ ਕਹਿਣਾ ਹੈ ਕਿ ਮੈਂਗ ਦੀ ਗ੍ਰਿਫਤਾਰੀ ਤੋਂ ਬਾਅਦ ਦੋਵਾਂ ਮਾਈਕਲਜ਼ ਨੂੰ ਨਜ਼ਰਬੰਦ ਕੀਤਾ ਜਾਣਾ ਚੀਨ ਦੀਆਂ ਮਨਮਰਜ਼ੀਆਂ ਨੂੰ ਦਰਸਾਉਂਦਾ ਹੈ ਪਰ ਚੀਨ ਦਾ ਕਹਿਣਾ ਹੈ ਕਿ ਮੈਂਗ ਨੂੰ ਨਜ਼ਰਬੰਦ ਕੀਤਾ ਜਾਣਾ ਕੈਨੇਡਾ ਦੀ ਮਨਮਰਜ਼ੀ ਦਰਸਾਉਂਦਾ ਹੈ| ਕੌਂਗ ਨੇ ਆਖਿਆ ਕਿ ਦੋਵੇਂ ਮਾਮਲੇ ਇੱਕ ਦੂਜੇ ਨਾਲ ਜੁੜੇ ਹੋਏ ਨਹੀਂ ਹਨ| ਉਨ੍ਹਾਂ ਇਹ ਵੀ ਆਖਿਆ ਕਿ ਕੈਨੇਡਾ ਸਹੀ ਸਮੇਂ ਉੱਤੇ ਸਹੀ ਫੈਸਲਾ ਕਰਕੇ ਕੈਨੇਡਾ ਤੇ ਚੀਨ ਦੇ ਸਬੰਧਾਂ ਨੂੰ ਮੁੜ ਲੀਹ ਉੱਤੇ ਲਿਆ ਸਕਦਾ ਹੈ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡੈਲਟਾ ਵੇਰੀਐਂਟ ਦੀ ਬਦੌਲਤ ਬੀ ਸੀ ਵਿੱਚ ਹਰ ਸੱਤਵੇਂ ਤੋਂ ਦਸਵੇਂ ਦਿਨ ਵੱਧ ਰਹੇ ਹਨ ਕੋਵਿਡ-19 ਦੇ ਮਾਮਲੇ
ਕੈਨੇਡੀਅਨ ਪਾਰਟੀਆਂ ਅੰਦਰਖਾਤੇ ਕਰ ਰਹੀਆਂ ਹਨ ਚੋਣਾਂ ਦੀਆਂ ਤਿਆਰੀਆਂ?
ਮਾਂਟਰੀਅਲ ਵਿੱਚ ਚੱਲੀਆਂ ਗੋਲੀਆਂ, 3 ਹਲਾਕ
ਅਜੇ ਵੀ ਵਿਰੋਧੀਆਂ ਤੋਂ ਅੱਗੇ ਹਨ ਟਰੂਡੋ ਦੇ ਲਿਬਰਲ : ਰਿਪੋਰਟ
ਇਸ ਹਫਤੇ ਕੈਨੇਡਾ ਨੂੰ ਹਾਸਲ ਹੋਣਗੀਆਂ ਕੋਵਿਡ-19 ਵੈਕਸੀਨ ਦੀਆਂ 2·3 ਮਿਲੀਅਨ ਡੋਜ਼ਾਂ
ਫੋਰਟਿਨ ਉੱਤੇ ਲੱਗੇ ਦੋਸ਼ਾਂ ਬਾਰੇ ਕਾਰਜਕਾਰੀ ਡਿਫੈਂਸ ਚੀਫ ਦੇ ਨੋਟਸ ਤੋਂ ਝਲਕੀ ਫੌਜੀ ਅਧਿਕਾਰੀਆਂ ਦੀ ਕਸ਼ਮਕਸ਼
ਡੈਲਟਾ ਵੇਰੀਐਂਟ ਕਾਰਨ ਕੈਨੇਡਾ ਵਿੱਚ ਆ ਸਕਦੀ ਹੈ ਚੌਥੀ ਵੇਵ : ਟੈਮ
ਦੂਜੀ ਛਿਮਾਹੀ ਵਿੱਚ ਅਰਥਚਾਰੇ ਦੀ ਸਥਿਤੀ ਮਜ਼ਬੂਤ ਹੋਣ ਦੀ ਉਮੀਦ : ਸਟੈਟਸਕੈਨ
ਜਦੋਂ ਮੈਨੀਕੁਇਨ ਸਮਝ ਕੇ ਮਹਿਲਾ ਦੀ ਲਾਸ਼ ਕੂੜੇਦਾਨ ਵਿੱਚ ਸੁੱਟੀ ਗਈ
ਐਕਸਪਾਇਰ ਹੋਣ ਤੋਂ ਪਹਿਲਾਂ ਲੋਕਾਂ ਨੂੰ ਮੌਡਰਨਾ ਦੇ ਸ਼ੌਟਸ ਲੈਣ ਦੀ ਦਿੱਤੀ ਜਾ ਰਹੀ ਹੈ ਸਲਾਹ