Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਟੋਰਾਂਟੋ/ਜੀਟੀਏ

ਟੀਡੀਐਸਬੀ ਐਲੀਮੈਂਟਰੀ ਵਿਦਿਆਰਥੀ ਅਗਲੇ ਸਾਲ ਤੱਕ ਨਹੀਂ ਕਰ ਸਕਣਗੇ ਵਰਚੂਅਲ ਲਰਨਿੰਗ ਦੀ ਚੋਣ

October 16, 2020 10:32 PM

ਟੋਰਾਂਟੋ, 16 ਅਕਤੂਬਰ (ਪੋਸਟ ਬਿਊਰੋ) : ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ ਦਾ ਕਹਿਣਾ ਹੈ ਕਿ ਐਲੀਮੈਂਟਰੀ ਵਿਦਿਆਰਥੀਆਂ ਨੂੰ ਇਨ ਪਰਸਨ ਤੇ ਵਰਚੂਅਲ ਲਰਨਿੰਗ ਵਿੱਚ ਚੋਣ ਕਰਨ ਦਾ ਅਗਲਾ ਮੌਕਾ ਹੁਣ ਜਨਵਰੀ ਵਿੱਚ ਮਿਲੇਗਾ|
ਸ਼ੁਰੂ ਵਿੱਚ ਮਾਪਿਆਂ ਨੂੰ ਦੱਸਿਆ ਗਿਆ ਸੀ ਕਿ ਉਨ੍ਹਾਂ ਕੋਲ 6 ਨਵੰਬਰ ਤੱਕ ਦਾ ਸਮਾਂ ਹੈ ਕਿ ਉਹ ਦੋ ਤਰ੍ਹਾਂ ਦੇ ਮਾਡਲਜ਼ ਵਿੱਚੋਂ ਇੱਕ ਦੀ ਚੋਣ ਕਰ ਸਕਦੇ ਹਨ| ਟੀਡੀਐਸਬੀ ਦੇ ਬੁਲਾਰੇ ਰਾਇਨ ਬਰਡ ਵੱਲੋਂ ਇਸ ਹਫਤੇ ਦੇ ਸੁæਰੂ ਵਿੱਚ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਕਿ ਸੈਕੰਡਰੀ ਵਿਦਿਆਰਥੀਆਂ ਲਈ ਦੋਵਾਂ ਮਾਡਲਜ਼ ਵਿੱਚੋਂ ਇੱਕ ਦੀ ਚੋਣ ਕਰਨ ਲਈ ਸਮਾਂ-ਸੀਮਾਂ ਅਜੇ ਤੈਅ ਨਹੀਂ ਕੀਤੀ ਗਈ|
ਬੋਰਡ ਨੇ ਆਖਿਆ ਕਿ ਉਹ ਹੋਰ ਜਾਣਕਾਰੀ ਥੋੜ੍ਹੇ ਸਮੇਂ ਵਿੱਚ ਹੀ ਸਾਂਝੀ ਕਰੇਗਾ| ਉਸੇ ਦਿਨ ਹੀ ਓਨਟਾਰੀਓ ਦੇ ਸਕੂਲਾਂ ਵਿੱਚ ਕੋਵਿਡ-19 ਦੇ ਨਵੇਂ ਮਾਮਲਿਆਂ ਵਿੱਚ 109 ਦਾ ਉਛਾਲ ਦਰਜ ਕੀਤਾ ਗਿਆ| ਇਸ ਤੋਂ ਬਾਅਦ ਸਕੂਲਾਂ ਵਿੱਚ ਕੋਵਿਡ-19 ਦੇ ਕੁੱਲ ਮਾਮਲੇ 451 ਤੱਕ ਅੱਪੜ ਗਏ ਹਨ| ਸਕੂਲਾਂ ਵਿੱਚ ਅੱਧੇ ਤੋਂ ਵੱਧ ਨਵੇਂ ਮਾਮਲੇ ਵਿਦਿਆਰਥੀਆਂ ਨਾਲ ਜੁੜੇ ਹੋਏ ਹਨ ਜੋ ਕਿ 55 ਹਨ ਤੇ 17 ਮਾਮਲੇ ਸਟਾਫ ਨਾਲ ਸਬੰਧਤ ਹਨ ਤੇ 37 ਵਿਅਕਤੀਆਂ ਦੀ ਪਛਾਣ ਨਹੀਂ ਹੋ ਸਕੀ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ