Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਲੋਕ ਸਭਾ ਦੀਸਾਬਕਾ ਸਪੀਕਰ ਦਾ ਫੇਸਬੁੱਕ ਅਕਊਂਟ ਬਲਾਕ

October 16, 2020 10:48 PM

ਨਵੀਂ ਦਿੱਲੀ, 16 ਅਕਤੂਬਰ (ਪੋਸਟ ਬਿਊਰੋ)- ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਉੱਤੇ ਇਕਤਰਫਾ ਹੋਣ ਦੇ ਦੋਸ਼ ਭਾਰਤ `ਚ ਕਈ ਵਾਰ ਲੱਗੇ ਹਨ। ਇਸ ਬਾਰੇ ਕਾਂਗਰਸ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਇੱਕ ਨਵਾਂ ਟਵੀਟ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਕਾਂਗਰਸ ਦੀ ਸੀਨੀਅਰ ਨੇਤਾ ਅਤੇ ਸਾਬਕਾ ਲੋਕ ਸਭਾ ਸਪੀਕਰ ਮੀਰਾ ਕੁਮਾਰ ਦੇ ਅਕਾਊਂਟ ਨੂੰ ਬਲਾਕ ਕਰਨ `ਤੇ ਇਤਰਾਜ਼ ਪ੍ਰਗਟ ਕੀਤਾ ਹੋਇਆ ਹੈ।
ਸੁਰਜੇਵਾਲਾ ਨੇ ਆਪਣੇ ਟਵੀਟ `ਚ ਲਿਖਿਆ: ਅਸੀਂ ਦੇਖਿਆ ਹੈ ਕਿ ਫੇਸਬੁੱਕ ਇੰਡੀਆ ਦੀ ਲੀਡਰਸ਼ਿਪ ਨੇ ਮੋਦੀ ਸਰਕਾਰ ਦੇ ਏਜੰਡੇ ਤਹਿਤ ਕਿਵੇਂ ਸਮਝੌਤਾ ਕੀਤਾ ਸੀ। ਅੱਜ ਸਾਬਕਾ ਸਪੀਕਰ ਤੇ ਕਾਂਗਰਸ ਦੇ ਪ੍ਰਮੁੱਖ ਨੇਤਾ ਦੇ ਅਕਾਊਂਟ ਨੂੰ ਬਲਾਕ ਕਰਨ ਤੋਂ ਸਾਬਤ ਹੁੰਦਾ ਹੈ ਕਿ ਵਿਰੋਧੀ ਧਿਰ ਦੇ ਨੇਤਾਵਾਂ ਦੀ ਆਵਾਜ਼ ਨੂੰ ਦਬਾਉਣ ਲਈ ਘਟੀਆ ਰਣਨੀਤੀ ਕੀਤੀ ਜਾ ਰਹੀ ਹੈ। ਇਸ ਬਾਰੇ ਖੁਦ ਮੀਰਾ ਕੁਮਾਰ ਨੇ ਵੀ ਟਵੀਟ ਕੀਤਾ ਹੈ, ਜਿਸ ਵਿੱਚ ਉਨ੍ਹਾ ਨੇ ਆਪਣੇ ਫੇਸਬੁੱਕ ਪੇਜ ਦਾ ਸਕਰੀਨਸ਼ਾਟ ਸ਼ੇਅਰ ਕੀਤਾ ਹੈ। ਮੀਰਾ ਕੁਮਾਰ ਦੇ ਪੇਜ `ਤੇ ਫੇਸਬੁੱਕ ਵੱਲੋਂ ਲਿਖਿਆ ਗਿਆ ਹੈ ਕਿ ਤੁਹਾਡਾ ਪੇਜ ਸਾਡੇ ਕਮਿਊਨਿਟੀ ਸਟੈਂਡਰਡ ਦੀ ਪਾਲਣ ਨਹੀਂ ਕਰਦਾ, ਇਸ ਲਈ ਇਹ ਅਨਪਬਲਿਸ਼ ਹੈ। ਵਰਨਣ ਯੋਗ ਹੈਕਿ ਮੀਰਾ ਕੁਮਾਰ ਬਿਹਾਰ ਦੀ ਰਾਜਨੀਤੀ ਵਿੱਚ ਖਾਸਾ ਅਸਰ ਰੱਖਦੀ ਹੈ, ਇਸ ਲਈ ਇਸ ਵਕਤ ਹੋਏ ਐਕਸ਼ਨ ਨੂੰ ਉਨ੍ਹਾਂ ਨੇ ਮੁੱਦਾ ਬਣਾ ਲਿਆ ਹੈ। ਮੀਰਾ ਕੁਮਾਰ ਨੇ ਆਪਣੇ ਟਵੀਟ `ਚ ਲਿਖਿਆ ਕਿ ਫੇਸਬੁੱਕ ਪੇਜ ਬਲਾਕ ਕੀਤਾ ਗਿਆ ਹੈ। ਆਖਿਰ ਕਿਉਂ? ਲੋਕਤੰਤਰ `ਤੇ ਸੱਟ। ਇਹ ਸਿਰਫ ਇਤਫਾਕ ਨਹੀਂ ਹੋ ਸਕਦਾ ਕਿ ਬਿਹਾਰ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਫੇਸਬੁੱਕ ਮੇਰੇ ਪੇਜ ਨੂੰ ਬਲਾਕ ਕਰਦਾ ਹੈ। ਇਸ ਨਾਲ ਇੱਕ ਵਿਵਾਦ ਛਿੜ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ