Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਜਿੱਤ ਗਿਆ ਤਾਂ ਇੱਕ ਸੌ ਦਸ ਲੱਖ ਲੋਕਾਂ ਨੂੰ ਨਾਗਰਿਕਤਾ ਦੇਵਾਂਗਾ: ਬਾਈਡਨ

October 16, 2020 10:56 PM

ਵਾਸ਼ਿੰਗਟਨ, 16 ਅਕਤੂਬਰ (ਪੋਸਟ ਬਿਊਰੋ)- ਰਾਸ਼ਟਰਪਤੀ ਦੇ ਅਹੁਦੇ ਲਈ ਡੈਮੋਕ੍ਰੇਟਿਕ ਉਮੀਦਵਾਰ ਜੋਅ ਬਾਈਡਨ ਨੇ ਕਿਹਾ ਹੈ ਕਿ ਜੇ ਉਹ ਸੱਤਾ ਵਿੱਚ ਆਏ ਤਾਂ ਇੱਕ ਕਰੋੜ ਦਸ ਲੱਖ ਹੋਰ ਦੇਸ਼ਾਂ ਦੇ ਲੋਕਾਂ ਨੂੰ ਅਮਰੀਕਾ ਦੀ ਨਾਗਰਿਕਤਾ ਦੇਣਗੇ। ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖ ਰਹੇ ਹਾਂ ਅਤੇ ਇਸ ਲਈ ਹਾਊਸ ਅਤੇ ਸੈਨੇਟ `ਚ ਇੱਕ ਬਿੱਲ ਲਿਆ ਰਹੇ ਹਾਂ। ਕੋਰੋਨਾ ਦੇ ਕਾਰਨ ਵਿਗੜੀ ਅਰਥ ਵਿਵਸਥਾ ਨੂੰ ਸੁਧਾਰਨ ਅਤੇ ਦੁਨੀਆ ਭਰ ਵਿੱਚ ਅਮਰੀਕੀ ਅਗਵਾਈ ਨੂੰ ਮੁੜ ਸਥਾਪਤ ਕਰਨ ਲਈ ਇਹ ਜ਼ਰੂਰੀ ਹੋ ਗਿਆ ਹੈ।
ਬਾਈਡਨ ਤੋਂ ਜਦੋਂ ਪੁੱਛਿਆ ਗਿਆ ਕਿ ਉਹ ਜਿੱਤਣ ਪਿੱਛੋਂ ਅਗਲੇ 30 ਦਿਨਾਂ ਵਿੱਚ ਕਿਹੜਾ ਕੰਮ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂਕਿਹਾ ਕਿ ਬਹੁਤ ਕੁਝ ਗਲਤ ਹੋਇਆ ਹੈ ਅਤੇ ਹੋ ਸਕਦਾ ਹੈ, ਜਿਸ ਨੂੰ ਸੁਧਾਰਨ ਦੀ ਜ਼ਰੂਰਤ ਹੈ। ਜਿੰਨਾ ਕੁ ਤੱਕ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਕਰਨਾ ਸਭ ਤੋਂ ਜ਼ਰੂਰੀ ਹੈ। ਪਹਿਲੀ ਜ਼ਰੂਰਤ ਕੋਰੋਨਾ ਨਾਲ ਚੰਗੇ ਢੰਗ ਨਾਲ ਲੜਨ ਦੀ ਹੈ। ਅਰਥ ਵਿਵਸਥਾ ਨੂੰ ਮੁੜ ਚੰਗੀ ਸਥਿਤੀ `ਚ ਲਿਆਉਣਾ ਵੀ ਚੁਣੌਤੀ ਹੈ। ਦੁਨੀਆ ਭਰ `ਚ ਅਮਰੀਕਾ ਦੇ ਪ੍ਰਭਾਵ ਨੂੰ ਮੁੜ ਸਥਾਪਤ ਕਰਨਾ ਜ਼ਰੂਰੀ ਹੈ। ਬਾਈਡਨ ਨੇ ਰਾਸ਼ਟਰਪਤੀ ਟਰੰਪ ਦੀਆਂ ਨੀਤੀਆਂ ਦੀ ਅਲੋਚਨਾ ਕਰਦੇ ਹੋਏ ਕਿਹਾ ਕਿ ਸੰਸਾਰ ਦੇਖ ਰਿਹਾ ਹੈ ਕਿ ਪ੍ਰਮਾਤਮਾ ਦੇ ਨਾਂਅ `ਤੇ ਕਿਸ ਤਰ੍ਹਾਂਅਸੀਂ ਅਸਾਧਾਰਣ ਸਥਿਤੀਆਂ `ਚ ਜੀਅ ਰਹੇ ਹਾਂ। ਉਨ੍ਹਾਂ ਕੋਰੋਨਾ ਨਾਲ ਲੜਾਈ `ਚ ਆਪਣਾਈਆਂ ਜਾ ਰਹੀਆਂ ਨੀਤੀਆਂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਅੱਜ ਤੱਕ ਦੇਸ਼ `ਚ ਦੋ ਲੱਖ 15 ਹਜ਼ਾਰ ਤੋਂਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ `ਤੇ ਵਿਚਾਰ-ਵਟਾਂਦਰਾ ਕੀਤਾ ਜਾਣਾ ਚਾਹੀਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ