Welcome to Canadian Punjabi Post
Follow us on

15

July 2025
 
ਅੰਤਰਰਾਸ਼ਟਰੀ

ਪਾਕਿਸਤਾਨ ਦੀਆਂ ਦੋ ਸਿੱਖ ਔਰਤਾਂ ਵੱਲੋਂ ਸੋਸ਼ਲ ਮੀਡੀਆ ਉਤੇ ਧਮਕੀਆਂ ਮਿਲਣ ਦੇ ਦੋਸ਼

October 16, 2020 11:02 PM

* ਸੈਸ਼ਨ ਅਦਾਲਤ ਵਿੱਚ ਸ਼ਿਕਾਇਤ ਦੀ ਸੁਣਵਾਈ 26 ਨੂੰ

ਪਿਸ਼ਾਵਰ, 16 ਅਕਤੂਬਰ (ਪੋਸਟ ਬਿਊਰੋ)- ਪਾਕਿਸਤਾਨ ਦੇ ਖੈਬਰ ਪਖਤੂਨਖਵਾ ਰਾਜ ਵਿੱਚ ਰਹਿਣ ਵਾਲੀਆਂ ਦੋ ਸਿੱਖ ਔਰਤਾਂ ਨੇ ਅਦਾਲਤ ਵਿੱਚ ਕੇਸ ਦਰਜ ਕਰ ਕੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ ਉੱਤੇ ਧਮਕੀਆਂ ਮਿਲ ਰਹੀਆਂ ਹਨ ਅਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਦੋਵਾਂ ਨੇ ਪਾਕਿਸਤਾਨ ਪੀਨਲ ਕੋਡ ਦੀ ਧਾਰਾ 22 ਏ ਤਹਿਤ ਬੁੱਧਵਾਰ ਨੂੰ ਅਦਾਲਤ ਵਿੱਚ ਇਹ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਬਾਰੇ ਸੈਸ਼ਨ ਅਦਾਲਤ ਨੇ ਸਥਾਨਕ ਪੁਲਸ ਨੂੰ ਇਸ ਕੇਸਦੇ ਸੰਬੰਧ ਵਿੱਚ ਆਪਣੀ ਰਿਪੋਰਟ ਦਾਖਲ ਕਰਨ ਲਈ ਕਿਹਾ ਹੈ।
ਐਸ਼ੀਨਲ ਸੈਸ਼ਨ ਜੱਜ ਜ਼ੇਬ ਰਸ਼ੀਦ ਦੀ ਅਦਾਲਤ ਵਿੱਚ ਇਸ ਕੇਸ ਬਾਰੇ 26 ਅਕਤੂਬਰ ਨੂੰ ਅੱਗੇ ਸੁਣਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਮੁਲਜ਼ਮਾਂ ਨੂੰ ਅਦਾਲਤ `ਚ ਤਲਬ ਕਰ ਲਿਆ ਹੈ। ਦੋਵਾਂ ਸਿੱਖ ਔਰਤਾਂ ਨੇ ਆਪਣੀ ਅਰਜ਼ੀ ਵਿੱਚ ਦੋਸ਼ ਲਾਇਆ ਹੈ ਕਿ ਪਿਸ਼ਾਵਰ ਦੇ ਸ਼ੋਭਾ ਚੌਕ ਵਿਚਲੀ ਕ੍ਰਿਸ਼ਚੀਅਨ ਕਾਲੋਨੀ ਦੇ ਸ਼ਾਹ ਆਲਮ ਮਸੀਹ ਅਤੇ ਮਨਪ੍ਰੀਤ ਕੌਰ ਵੱਲੋਂ ਉਨ੍ਹਾਂ ਨੂੰ ਫਰਜ਼ੀ ਅਕਾਊਂਟ ਰਾਹੀਂ ਸੋਸ਼ਲ ਮੀਡੀਆ ਉੱਤੇ ਧਮਕੀ ਦੇ ਸੁਨੇਹੇ ਭੇਜੇ ਜਾ ਰਹੇ ਹਨ। ਇਨ੍ਹਾਂ ਔਰਤਾਂ ਨੇ ਕਿਹਾ ਹੈ ਕਿ ਕ੍ਰਿਸ਼ਚੀਅਨ ਭਾਈਚਾਰੇ ਨਾਲ ਸੰਬੰਧਤ ਇਹ ਦੋਵੇਂ ਜਣੇ ਉਨ੍ਹਾਂ ਨੂੰ ਅਣਪਛਾਤੇ ਨੰਬਰਾਂ ਤੋਂ ਫੋਨ ਕਰ ਕੇ ਉਨ੍ਹਾਂ ਉੱਪਰ ਤੇਜ਼ਾਬ ਸੁਟਵਾਉਣ ਦੀਆਂ ਧਮਕੀਆਂ ਦੇ ਰਹੇ ਹਨ। ਔਰਤਾਂ ਨੇ ਦੋਸ਼ ਲਾਇਆ ਕਿ ਫੈਡਰਲ ਜਾਂਚ ਏਜੰਸੀ ਨੇ ਉਨ੍ਹਾਂ ਦੀ ਸ਼ਿਕਾਇਤ ਨੂੰ ਅਣਗੌਲਿਆ ਕਰ ਦਿੱਤਾ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪਾਕਿਸਤਾਨ `ਚ ਇਮਰਾਨ ਦੀ ਰਿਹਾਈ ਲਈ ਅੰਦੋਲਨ ਸ਼ੁਰੂ, ਪੀਟੀਆਈ ਪਾਰਟੀ ਦੇ ਨੇਤਾ ਲਾਹੌਰ ਵਿੱਚ ਮਿਲੇ ਰੂਸ ਨੇ ਅਮਰੀਕਾ, ਦੱਖਣੀ ਕੋਰੀਆ ਅਤੇ ਜਾਪਾਨ ਨੂੰ ਕਿਹਾ- ਉੱਤਰੀ ਕੋਰੀਆ ਵਿਰੁੱਧ ਫੌਜੀ ਗਠਜੋੜ ਨਾ ਬਣਾਓ ਟਰੰਪ ਨੇ ਯੂਰਪੀਅਨ ਯੂਨੀਅਨ ਅਤੇ ਮੈਕਸੀਕੋ 'ਤੇ 30% ਲਗਾਇਆ ਟੈਰਿਫ, ਇੱਕ ਅਗਸਤ ਤੋਂ ਟੈਰਿਫ ਕੀਤੇ ਜਾਣਗੇ ਲਾਗੂ ਇੰਡੋਨੇਸ਼ੀਆ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ `ਚ ਤਿੰਨ ਭਾਰਤੀਆਂ ਦੀ ਮੌਤ ਦੀ ਸਜ਼ਾ ਬਰਕਰਾਰ ਅਮਰੀਕੀ ਜਾਂਚ ਏਜੰਸੀ ਐੱਫਬੀਆਈ ਅਧਿਕਾਰੀਆਂ ਦੀ ਵਫ਼ਾਦਾਰੀ ਦੀ ਹੋ ਰਹੀ ਜਾਂਚ, ਝੂਠ ਖੋਜਣ ਵਾਲੀ ਮਸ਼ੀਨ ਦੀ ਕੀਤੀ ਜਾ ਰਹੀ ਵਰਤੋਂ ਪ੍ਰਧਾਨ ਮੰਤਰੀ ਮੋਦੀ ਨੂੰ ਨਾਮੀਬੀਆ ਵਿੱਚ 21 ਤੋਪਾਂ ਦੀ ਦਿੱਤੀ ਸਲਾਮੀ ਰਾਸ਼ਟਰਪਤੀ ਟਰੰਪ ਨੇ ਕਿਹਾ- ਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾ ਯੂਕਰੇਨ ਹਵਾਈ ਸੈਨਾ ਨੇ ਕਿਹਾ- ਰੂਸ ਨੇ ਰਾਤੋ-ਰਾਤ 728 ਡਰੋਨ, 13 ਮਿਜ਼ਾਈਲਾਂ ਦਾਗੀਆਂ ਅਰਮੀਨੀਆ ਦੀ ਰਾਸ਼ਟਰੀ ਅਸੈਂਬਲੀ ਵਿੱਚ ਸੰਸਦ ਮੈਂਬਰਾਂ ਵਿਚਕਾਰ ਹੋਈ ਲੜਾਈ, ਚੱਲੇ ਬੋਤਲਾਂ ਅਤੇ ਮੁੱਕੇ BRICS ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ, ਮੋਦੀ ਨੇ ਕਿਹਾ- ਹਮਲਾ ਮਨੁੱਖਤਾ 'ਤੇ ਸੱਟ