Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਕਰਤਾਰਪੁਰ ਲਾਂਘੇ ਦੀ ਉਸਾਰੀ ਕਰਨ ਉੱਤੇ ਲਾਹੌਰ ਹਾਈ ਕੋਰਟ ਵੱਲੋਂ ਕਿੰਤੂ

October 18, 2020 12:47 AM

ਲਾਹੌਰ, 17 ਅਕਤੂਬਰ (ਪੋਸਟ ਬਿਊਰੋ)- ਪਾਕਿਸਤਾਨ ਦੇ ਲਾਹੌਰ ਦੀ ਹਾਈ ਕੋਰਟ ਨੇ ਪੰਜਾਬ ਸੂਬੇ ਵਿੱਚ ਕਰਤਾਰਪੁਰ ਲਾਂਘੇ ਦੀ ਉਸਾਰੀ ਲਈ ਕੇਂਦਰ ਸਰਕਾਰ 'ਤੇ ਸਵਾਲ ਉਠਾਏ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਬਾਰੇ ਸਪੱਸ਼ਟ ਕਰਨ ਕਿ ਪ੍ਰੋਜੈਕਟ ਸੂਬਾ ਸਰਕਾਰ ਦੇ ਮਾਮਲਿਆਂ ਵਿੱਚ ਕੋਈ ਦਖ਼ਲ ਤਾਂ ਨਹੀਂ ਸੀ। 
ਲਾਹੌਰ-ਨਾਰੋਵਾਲ ਸੜਕ ਦੀ ਉਸਾਰੀ ਵਿੱਚ ਦੇਰੀ ਦੇ ਖ਼ਿਲਾਫ਼ ਦਾਖ਼ਲ ਪਟੀਸ਼ਨ ਉੱਤੇ ਸੁਣਵਾਈ ਦੇ ਦੌਰਾਨ ਲਾਹੌਰ ਹਾਈ ਕੋਰਟ ਦੇ ਚੀਫ ਜਸਟਿਸ ਮੁਹੰਮਦ ਕਾਸਿਮ ਖ਼ਾਨ ਨੇ ਕੇਂਦਰ ਸਰਕਾਰ ਦੇ ਕਾਨੂੰਨ ਅਧਿਕਾਰੀ ਨੂੰ ਪੁੱਛਿਆ ਕਿ ਸੜਕ ਬਣਾਉਣ ਲਈ ਕੇਂਦਰ ਜਾਂ ਸੂਬਾ ਸਰਕਾਰ ਵਿੱਚੋਂ ਕੌਣ ਜ਼ਿੰਮੇਵਾਰ ਹੈ।ਕਾਨੂੰਨ ਅਧਿਕਾਰੀ ਨੇ ਕਿਹਾ ਕਿ ਸੜਕ ਬਣਾਉਣ ਲਈ ਫੰਡ ਜਾਰੀ ਕਰਨ ਦਾ ਅਧਿਕਾਰ ਖੇਤਰ ਕੇਂਦਰ ਸਰਕਾਰ ਦੇ ਘੇਰੇ ਹੇਠ ਨਹੀਂ ਆਉਂਦਾ। ਚੀਫ਼ ਜਸਟਿਸ ਨੇ ਕਿਹਾ, 'ਜੇ ਸੜਕ ਉਸਾਰੀ ਸੂਬਾ ਸਰਕਾਰ ਦਾ ਵਿਸ਼ਾ ਹੈ ਤਾਂ ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘਾ ਪ੍ਰੋਜੈਕਟ ਦੀ ਉਸਾਰੀ ਕਿਵੇਂ ਕਰਵਾਈ ਹੈ? ਕੀ ਸਰਕਾਰਾਂ ਆਪਣੀਆਂ ਨਿੱਜੀ ਇੱਛਾਵਾਂ ਦੇ ਨਾਲ ਕੰਮ ਕਰਦੀਆਂ ਹਨ ਜਾਂ ਕਾਨੂੰਨ ਅਨੁਸਾਰ?' ਜੱਜ ਨੇ ਕਾਨੂੰਨ ਅਧਿਕਾਰੀ ਨੂੰ ਕਿਹਾ ਕਿ ਉਹ ਸਪੱਸ਼ਟ ਕਰਨ ਕਿ ਕਰਤਾਰਪੁਰ ਲਾਂਘੇ ਦੀ ਉਸਾਰੀ ਕਰਕੇ ਕੀ ਕੇਂਦਰ ਸਰਕਾਰ ਨੇ ਪੰਜਾਬ ਰਾਜ ਦੇ ਮਾਮਲਿਆਂ ਵਿੱਚ ਦਖ਼ਲ ਤਾਂ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਜੇ ਸੂਬੇ ਦੇ ਮਾਮਲਿਆਂ ਵਿੱਚਕੇਂਦਰ ਸਰਕਾਰ ਦਾ ਦਖ਼ਲ ਸਾਬਿਤ ਹੋ ਗਿਆ ਤਾਂ ਪ੍ਰਧਾਨ ਮੰਤਰੀ ਨੂੰ ਨੋਟਿਸ ਜਾਰੀ ਕੀਤਾ ਜਾ ਸਕਦਾ ਹੈ। ਚੀਫ਼ ਜਸਟਿਸ ਨੇ ਕੇਸ ਦੀ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ