Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਭੁੱਖ-ਮਰੀ ਦੇ ਪੱਖ ਤੋਂ ਭਾਰਤ ਦੀ ਹਾਲਤ ਪਾਕਿ, ਨੇਪਾਲ ਤੇ ਬੰਗਲਾ ਦੇਸ਼ ਤੋਂ ਵੀ ਮਾੜੀ

October 19, 2020 02:28 AM

* 107 ਦੇਸ਼ਾਂ `ਚੋਂ ਭਾਰਤ ਦਾ 94ਵਾਂ ਸਥਾਨ

ਨਵੀਂ ਦਿੱਲੀ, 18 ਅਕਤੂਬਰ (ਪੋਸਟ ਬਿਊਰੋ)- ਸੰਸਾਰ ਭਰ ਦੇ ਭੁੱਖ ਮਰੀ ਸੂਚਕ ਅੰਕ 2020 ਦੇ ਅਨੁਸਾਰ ਭੁੱਖ-ਮਰੀ ਦੇ ਮਾਮਲੇ `ਚ ਭਾਰਤ ਦੀ ਹਾਲਤ ਬਹੁਤ ਮਾੜੀ ਹੈ। ਇਸ ਰਿਪੋਰਟ ਅਨੁਸਾਰ 107 ਦੇਸ਼ਾਂ ਵਿੱਚੋਂ ਭਾਰਤ ਦਾ 94ਵਾਂ ਸਥਾਨ ਹੈ, ਜੋ ਭੁੱਖ-ਮਰੀ ਦੀ ਗੰਭੀਰ ਸ਼੍ਰੇਣੀ ਵਿੱਚ ਆਉਂਦਾ ਹੈ। ਮਾਹਰਾਂ ਨੇ ਇਸ ਹਾਲਤ ਲਈ ਪ੍ਰਭਾਵਸ਼ਾਲੀ ਨਿਗਰਾਨੀ ਦੀ ਘਾਟ, ਕੁਪੋਸ਼ਣ ਨਾਲ ਨਜਿੱਠਣ ਵਿੱਚ ਲਾਪਰਵਾਹੀ ਦੇ ਵਤੀਰੇ ਤੇ ਵੱਡੇ ਰਾਜਾਂ ਦੇ ਖਰਾਬ ਪ੍ਰਦਰਸ਼ਨ ਨੂੰ ਦੋਸ਼ੀ ਕਿਹਾ ਹੈ। ਗਵਾਂਢ ਦੇਸ਼ਾਂ ਪਾਕਿਸਤਾਨ, ਬੰਗਲਾ ਦੇਸ਼ ਤੇ ਮਿਆਂਮਾਰ ਦੀ ਹਾਲਤ ਵੀ ਖਰਾਬ ਹੈ, ਪਰ ਉਨ੍ਹਾਂ ਦੀ ਸਥਿਤੀ ਭਾਰਤ ਤੋਂਚੰਗੀ ਹੈ। ਇਸ ਸੂਚੀ ਵਿੱਚ ਬੰਗਲਾ ਦੇਸ਼ 75ਵੇਂ, ਮਿਆਂਮਾਰ 78ਵੇਂ ਅਤੇ ਪਾਕਿਸਤਾਨ 88ਵੇਂ ਸਥਾਨ ਉੱਤੇ ਹੈ। ਰਿਪੋਰਟ ਅਨੁਸਾਰ ਨੇਪਾਲ 73ਵੇਂ ਅਤੇ ਸ੍ਰੀਲੰਕਾ 64ਵੇਂ ਸਥਾਨ `ਤੇ ਹੈ। ਦੋਵੇਂ ਦੇਸ਼ ‘ਮੱਧਮ ਸ਼੍ਰੇਣੀ` ਵਿੱਚ ਆਉਂਦੇ ਹਨ।
ਵਰਨਣ ਯੋਗ ਹੈ ਕਿ ਪਿਛਲੇ ਸਾਲ 117 ਦੇਸ਼ਾਂ ਵਿੱਚੋਂ ਭਾਰਤ ਦਾ ਸਥਾਨ 102ਵਾਂ ਸੀ, ਪਰ ਸੂਚੀ ਵਿੱਚੋਂ 10 ਦੇਸ਼ਾਂ ਦੀ ਗਿਣਤੀ ਘਟਣ ਨਾਲ ਇਸ ਵਾਰ ਇਸ ਵਿੱਚ 107 ਦੇਸ਼ ਸ਼ਾਮਲ ਕੀਤੇ ਗਏ ਸਨ। ਰਿਪੋਰਟ ਅਨੁਸਾਰ ਚੀਨ, ਬੇਲਾਰੂਸ, ਯੁਕਰੇਨ, ਤੁਰਕੀ, ਕਿਊਬਾ ਤੇ ਕੁਵੈਤ ਸਮੇਤ 17 ਦੇਸ਼ ਭੁੱਖ ਅਤੇ ਕੁਪੋਸ਼ਣ `ਤੇ ਨਜ਼ਰ ਰੱਖਣ ਵਾਲੇ ਕੌਮਾਂਤਰੀ ਭੁੱਖ ਸੂਚਕ ਅੰਕ ਵਿੱਚ ਚੋਟੀ ਦੇ ਸਥਾਨ ਉੱਤੇ ਹਨ। ਇਸ ਰਿਪੋਰਟ ਅਨੁਸਾਰ ਭਾਰਤ ਦੀ 14 ਫੀਸਦੀ ਆਬਾਦੀ ਕੁਪੋਸ਼ਣ ਦਾ ਸ਼ਿਕਾਰ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਰ 3.7 ਫੀਸਦੀ ਹੈ। ਇਸ ਤੋਂ ਇਲਾਵਾ ਉਨ੍ਹਾ ਬੱਚਿਆਂ ਦੀ ਦਰ 37.4 ਹੈ, ਜੋ ਕੁਪੋਸ਼ਣ ਕਾਰਨ ਉਮਰ ਦੇ ਹਿਸਾਬ ਨਾਲ ਵੱਧ-ਫੁੱਲਨਹੀਂ ਸਕੇ। ਬੰਗਲਾ ਦੇਸ਼, ਭਾਰਤ, ਨੇਪਾਲ ਅਤੇ ਪਾਕਿਸਤਾਨ ਲਈ 1991 ਤੋਂ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਇਸ ਤਰ੍ਹਾਂ ਦੇ ਪਰਵਾਰਾਂ ਵਿੱਚ ਬੱਚਿਆਂ ਦੇ ਕੱਦ ਨਾ ਵਧ ਸਕਣ ਦੇ ਮਾਮਲੇ ਵੱਧ ਹਨ, ਜੋ ਵੱਖ-ਵੱਖ ਪ੍ਰਕਾਰ ਦੀਆਂ ਕਮੀਆਂ ਤੋਂ ਪੀੜਤ ਹਨ। ਇਸ ਵਿੱਚ ਪੌਸ਼ਟਿਕ ਭੋਜਨ ਦੀ ਕਮੀ, ਜਣੇਪੇੇ ਦੀ ਸਿੱਖਿਆ ਦਾ ਹੇਠਲਾ ਪੱਧਰ ਅਤੇ ਗਰੀਬੀ ਆਦਿ ਸ਼ਾਮਲ ਹਨ।ਇਸ ਸੂਚਕ ਅੰਕ ਵਿੱਚ ਸਾਲ 2014 ਵਿੱਚ ਭਾਰਤ 55ਵੇਂ ਸਥਾਨ ਉੱਤੇ ਸੀ, ਪਰ ਹਰ ਸਾਲ ਇਨ੍ਹਾਂ ਦੇਸ਼ਾਂ ਦੀ ਗਿਣਤੀ ਘਟਦੀ-ਵੱਧਦੀ ਰਹਿੰਦੀ ਹੈ। ਸਾਲ 2014 ਵਿੱਚ 76 ਮੁਲਕਾਂ ਵਿੱਚੋਂ ਭਾਰਤ 55ਵੇਂ ਸਥਾਨ ਉਤੇ ਸੀ। ਸਾਲ 2017 ਵਿੱਚ 119 ਦੇਸ਼ਾਂ ਵਿੱਚੋਂ 100ਵੇਂ, 2018 `ਚ 119 ਦੇਸ਼ਾਂ `ਚੋਂ 103ਵੇਂ ਅਤੇ ਸਾਲ 2019 ਵਿੱਚ 117 ਦੇਸ਼ਾਂ `ਚੋਂ 102ਵੇਂ ਸਥਾਨ `ਤੇ ਸੀ।
ਇਸ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਭੁੱਖ-ਮਰੀ ਦੇ ਮਾਮਲੇ ਵਿੱਚ ਮਾੜਾ ਪ੍ਰਦਰਸ਼ਨ ਕਰਨ ਲਈ ਕੇਂਦਰ ਸਰਕਾਰ ਨੂੰ ਨਿਸ਼ਾਨੇ `ਤੇ ਲਿਆ ਅਤੇ ਇੱਕ ਟਵਿੱਟਰ ਸੰਦੇਸ਼ ਵਿੱਚ ਕਿਹਾ ਕਿ ਭਾਰਤ ਦਾ ਗਰੀਬ ਭੁੱਖਾ ਹੈ, ਕਿਉਂਕਿ ਸਰਕਾਰ ਸਿਰਫ ਆਪਣੇ ਖਾਸ ਮਿੱਤਰਾਂ ਦੀ ਜੇਬ ਭਰਨ ਵਿੱਚ ਲੱਗੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼