Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਕੈਪਟਨ ਤੇ ਰਾਹੁਲ ਵੱਲੋਂ ‘ਸਮਾਰਟ ਪਿੰਡ` ਮੁਹਿੰਮ ਦੀ ਸ਼ੁਰੂਆਤ

October 19, 2020 02:35 AM

ਚੰਡੀਗੜ੍ਹ, 18 ਅਕਤੂਬਰ (ਪੋਸਟ ਬਿਊਰੋ)- ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਪੇਂਡੂ ਖੇਤਰ ਦੀ ਮੁਕੰਮਲ ਤੌਰ `ਤੇ ਕਾਇਆ ਕਲਪ ਕਰਨ ਲਈ 2775 ਕਰੋੜ ਦੀ ਲਾਗਤ ਵਾਲੀ ਪੰਜਾਬ ਦੀ ਸਮਾਰਟ ਪਿੰਡ ਮੁਹਿੰਮ ਦੇ ਦੂਜੇ ਪੜਾਅ ਦੀ ਵਰਚੁਅਲ ਸ਼ੁਰੂਆਤ ਕੀਤੀ ਹੈ।
ਰਾਹੁਲ ਗਾਂਧੀ ਨੇ ਨਵੀਂ ਦਿੱਲੀ ਤੋਂ ਮੁਹਿੰਮ ਸ਼ੁਰੂ ਕੀਤੀ, ਜਦ ਕਿ ਮੁੱਖ ਮੰਤਰੀ ਅਤੇ ਪੰਜਾਬ ਦੇ ਮੰਤਰੀ, ਅਧਿਕਾਰੀ ਅਤੇ ਸਰਪੰਚਾਂ ਨੇ 1500 ਥਾਵਾਂ ਤੋਂ ਸ਼ਿਰਕਤ ਕਰਦਿਆਂ ਸੂਬੇ ਵਿੱਚ 48,910 ਕਾਰਜਾਂ ਦੀ ਆਰੰਭਤਾ ਦਾ ਆਗਾਜ਼ ਕੀਤਾ। ਰਾਹੁਲ ਗਾਂਧੀ ਵੱਲੋਂਇਨ੍ਹਾਂ ਯਾਦਗਾਰੀ ਪਲਾਂ ਦਾ ਹਿੱਸਾ ਬਣਨ `ਤੇ ਖੁਸ਼ੀ ਜਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਵੱਡੇ ਪੱਧਰ ਉਤੇ ਪੇਂਡੂ ਬੁਨਿਆਦੀ ਢਾਂਚਾ ਸਿਰਜੇਗੀ। ਉਨ੍ਹਾਂ ਨੇ ਦੂਜੇ ਪੜਾਅ ਅਧੀਨ ਵੱਖ-ਵੱਖ ਸਕੀਮਾਂ ਲਈ ਫੰਡਾਂ ਦੀ ਢੁੱਕਵੀਂ ਵੰਡ ਦਾ ਭਰੋਸਾ ਦਿੱਤਾ।ਮੁਲਕ ਦੀ ਨੀਂਹ ਮਜਬੂਤ ਰੱਖਣ ਲਈ ਪਿੰਡਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਪੇਂਡੂ ਢਾਂਚੇ ਵਿੱਚ ਕੋਈ ਵੀ ਕਮਜ਼ੋਰੀ ਦੇਸ਼ ਦੀ ਤਰੱਕੀ ਵਿੱਚ ਅੜਿੱਕਾ ਪੈਦਾ ਕਰੇਗੀ। ਉਨ੍ਹਾਂ ਨੇ ਭਾਰਤ ਦੀ ਤਰੱਕੀ ਲਈ ਇਨ੍ਹਾਂਨੀਂਹਾਂ ਨੂੰ ਮਜਬੂਤ ਕਰਨ ਦੀ ਲੋੜ `ਤੇ ਜ਼ੋਰ ਦਿੰਦਿਆਂ ਕਿਹਾ ਕਿ ਪਿੰਡਾਂ ਅਤੇ ਇਥੋਂ ਦੇ ਲੋਕਾਂ ਦੀ ਸੁਰੱਖਿਆ ਸ਼ਹਿਰਾਂ ਅਤੇ ਮੁਲਕ ਨੂੰ ਬਚਾਉਣ `ਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਖਰਚ ਹੁੰਦਾ ਪੈਸਾ ਸੂਬੇ ਦੇ ਲੋਕਾਂ ਦੀ ਖੂਨ-ਪਸੀਨੇ ਦੀ ਕਮਾਈ ਹੈ ਅਤੇ ਇੱਕ-ਇੱਕ ਪੈਸਾ ਲਾਭਪਾਤਰੀਆਂ ਤੱਕ ਪੁੱਜਣਾ ਚਾਹੀਦਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਦੇ ਪਹਿਲੇ ਪੜਾਅ ਵਿੱਚ ਛੱਪੜਾਂ ਦੀ ਸਫਾਈ, ਸਟਰੀਟ ਲਾਈਟਾਂ, ਪਾਰਕ, ਜਿਮਨੇਜ਼ੀਅਮ, ਕਮਿਊਨਿਟੀ ਹਾਲ, ਪੀਣ ਵਾਲੇ ਪਾਣੀ ਦੀ ਸਪਲਾਈ, ਮਾਡਲ ਆਂਗਣਵਾੜੀ ਸੈਂਟਰ, ਸਮਾਰਟ ਸਕੂਲ ਤੇ ਰਹਿੰਦ-ਖੂੰਹਦ ਨੂੰ ਨਿਪਟਾਉਣ ਵਰਗੇ ਮੁੱਖ ਖੇਤਰਾਂ ਨੂੰ ਤਰਜੀਹ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਦੂਜੇ ਪੜਾਅ ਵਿੱਚ ਪੰਜਾਬ ਵਿੱਚ 13,264 ਪੰਚਾਇਤਾਂ ਨੂੰ ਢੁਕਵੇਂ ਫੰਡ ਵੰਡੇ ਜਾ ਚੁੱਕੇ ਹਨ। ਸੂਬਾ ਸਰਕਾਰ ਦੀ ਇੱਛਾ ਉਨ੍ਹਾਂ ਮਕਾਨ ਮਾਲਕਾਂ ਦੀ ਸਹਾਇਤਾ ਕਰਨ ਦੀ ਵੀ ਹੈ, ਜੋ ਆਰਜ਼ੀ ਛੱਤਾਂ ਵਾਲੇ ਘਰਾਂ ਵਿੱਚ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ‘ਹਰ ਘਰ ਪੱਕੀ ਛੱਤ` ਦੇ ਇਰਾਦੇ ਨਾਲ ਪਿੰਡਾਂ ਦੇ ਗਰੀਬਾਂ ਨੂੰ ਬਿਹਤਰ ਸਹੂਲਤਾਂ ਦਿੱਤੀਆਂ ਜਾਣਗੀਆਂ।
ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸਮਾਰਟ ਪਿੰਡ ਮੁਹਿੰਮ ਤਹਿਤ ਵਿਕਾਸ ਸਕੀਮਾਂ ਨੂੰ ਤੈਅ ਸਮੇਂ ਵਿੱਚ ਪੂਰਾ ਕਰਨ ਲਈ ਡੂੰਘੀ ਦਿਲਚਸਪੀ ਦਿਖਾਉਣ `ਤੇ ਪੰਚਾਇਤਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਚਾਇਤਾਂ ਦੇ ਇਸੇ ਉਦਮ ਨੇ ਸੂਬਾ ਸਰਕਾਰ ਨੂੰ ਦੂਜੇ ਪੜ੍ਹਾਅ ਵਿੱਚ ਤਿੰਨ ਗੁਣਾ ਪੂੰਜੀ ਲਾਗਤ ਵਧਾਉਣ ਲਈ ਉਤਸ਼ਾਹਤ ਕੀਤਾ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਭਾਵੇਂ ਪੰਜਾਬ ਵਿੱਤੀ ਸੰਕਟ ਵਿੱਚੋਂ ਲੰਘ ਰਿਹਾ ਹੈ, ਪਰ ਪੇਂਡੂ ਅਤੇ ਸ਼ਹਿਰੀ ਸੈਕਟਰਾਂ ਵਿੱਚ ਵਿਕਾਸ ਦੀ ਗਤੀ ਇਸੇ ਤਰ੍ਹਾਂ ਜਾਰੀ ਰਹੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ