Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਸਰਕਾਰ ਦੀ ‘ਰੇਰਾ’ ਉਤੇ ਹਾਈ ਕੋਰਟ ਨੇ ਪਾਣੀ ਫੇਰਿਆ

October 19, 2020 02:36 AM

ਚੰਡੀਗੜ੍ਹ, 18 ਅਕਤੂਬਰ (ਪੋਸਟ ਬਿਊਰੋ)- ਪੰਜਾਬ ਰੀਅਲ ਅਸਟੇਟ ਅਥਾਰਟੀ (ਰੇਰਾ) ਦੇ ਕੇਸ ਵਿੱਚ ਹਾਈ ਕੋਰਟ ਨੇ ਕਈ ਪਟੀਸ਼ਨਾਂ ਅਤੇ ਅਪੀਲਾਂ ਦਾ ਨਿਪਟਾਰਾ ਕਰਦੇ ਹੋਏ ਸਾਫ ਕੀਤਾ ਹੈ ਕਿ ਇਹ ਅਥਾਰਟੀ ਬਹੁ ਮੈਂਬਰੀ ਹੋਣੀ ਚਾਹੀਦੀ ਹੈ, ਇੱਕੋ-ਇੱਕ ਮੈਂਬਰ ਵੱਲੋਂ ਅਪੀਲਾਂ ਦਾ ਨਿਪਟਾਰਾ ਨਾ ਕੀਤਾ ਜਾਏ।

ਜਸਟਿਸ ਐਸ ਮੁਰਲੀਧਰ ਅਤੇ ਜਸਟਿਸ ਅਵਨੀਸ਼ ਝਿੰਗਨ ਦੀ ਬੈਂਚ ਨੇ 12 ਅਰਜ਼ੀਆਂ ਦਾ ਨਿਪਟਾਰਾ ਕਰਦੇ ਹੋਏ ਪੰਜਾਬ ਰੇਰਾ ਦੇ ਨਿਯਮ ਸੱਤ ਅਤੇ ਅੱਠ ਨੂੰ ਰੱਦ ਕਰ ਦਿੱਤਾ, ਜਿਸ ਹੇਠ ਇੱਕੋ-ਇੱਕ ਮੈਂਬਰ ਨੂੰ ਸ਼ਿਕਾਇਤਾਂ ਦੇ ਨਿਪਟਾਰੇ ਦਾ ਅਧਿਕਾਰ ਦਿੱਤਾ ਗਿਆ ਸੀ। ਬੈਂਚ ਨੇ ਕਿਹਾ ਕਿ ਇੱਕੋ-ਇੱਕ ਮੈਂਬਰ ਢੁਕਵੇਂ ਫੈਸਲਾ ਨਹੀਂ ਸੁਣਾ ਸਕਦਾ ਹੈ। ਇਸ ਲਈ ਹਾਈ ਕੋਰਟ ਨੇ ਰੇਰਾ ਐਪੀਲੇਟ ਅਥਾਰਟੀ ਦੇ ਇੱਕੋ-ਇੱਕ ਮੈਂਬਰ ਵੱਲੋਂ ਸੁਣਾਏ ਫੈਸਲਿਆਂ ਨੂੰ ਰੱਦ ਕਰ ਦਿੱਤਾ ਹੈ। ਇਸ ਤਰ੍ਹਾਂ ਇੱਕੋ-ਇੱਕ ਮੈਂਬਰ ਨੇ ਜਿਨ੍ਹਾਂ ਕੇਸਾਂ ਵਿੱਚ ਫੈਸਲਾ ਸੁਣਾਇਆ ਹੈ, ਉਨ੍ਹਾਂ `ਤੇ ਫਿਰ ਤੈਅ ਨਿਯਮ ਦੇ ਤਹਿਤ ਸੁਣਵਾਈ ਹੋਵੇਗੀ।ਇਸ ਦੇ ਨਾਲ ਹੀ ਹਾਈ ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਿਰਫ ਇਸੇ ਆਧਾਰ `ਤੇ ਇੱਕੋ-ਇੱਕ ਮੈਂਬਰ ਵੱਲੋਂ ਕੇਸ ਵਿੱਚ ਸੁਣਾਏ ਫੈਸਲੇ ਨੂੰ ਰੱਦ ਕੀਤਾ ਗਿਆ ਹੈ। ਉਨ੍ਹਾਂ ਦੀ ਮੈਰਿਟ ਦੇ ਆਧਾਰ `ਤੇ ਇਨ੍ਹਾਂ ਕੇਸਾਂ ਵਿੱਚ ਫਿਰ ਤੈਅ ਨਿਯਮਾਂ ਹੇਠ ਸੁਣਵਾਈ ਹੋਵੇਗੀ। ਹਾਈ ਕੋਰਟ ਨੇ ਇਸ ਕੇਸ ਵਿੱਚ ਪੰਜਾਬ ਸਰਕਾਰ ਨੂੰ ਵੀ ਰਾਹਤ ਦਿੱਤੀ ਹੈ ਤੇ ਸਾਬਕਾ ਆਈ ਪੀ ਐਸ ਅਧਿਕਾਰੀ ਦੀ ਰੇਰਾ ਵਿੱਚ ਮੈਂਬਰ ਨਿਯੁਕਤੀ ਨੂੰ ਰੱਦ ਕਰਨ ਦੀ ਹਾਈ ਕੋਰਟ ਤੋਂ ਜੋ ਮੰਗ ਕੀਤੀ ਗਈ ਸੀ, ਹਾਈ ਕੋਰਟ ਨੇ ਉਸ ਮੰਗ ਨੂੰ ਰੱਦ ਕਰਦੇ ਹੋਏ ਉਨ੍ਹਾਂ ਦੀ ਨਿਯੁਕਤੀ ਨੂੰ ਕਾਇਮ ਰੱਖਿਆ ਹੈ।
ਇਸ ਦੌਰਾਨ ਪ੍ਰੀ-ਡਿਪਾਜਿਟ ਦੀ ਸ਼ਰਤ ਨੂੰ ਹਟਾਉਣ ਦੀ ਬਿਲਡਰਾਂ ਦੀ ਮੰਗ ਵੀ ਹਾਈ ਕੋਰਟ ਨੇ ਰੱਦ ਕਰ ਦਿੱਤੀ ਅਤੇ ਕਿਹਾ ਕਿ ਇਹ ਸ਼ਰਤ ਜ਼ਰੂਰੀ ਹੈ, ਪਰ ਜਿਨ੍ਹਾਂ ਦੀਆਂ ਅਪੀਲਾਂ ਪ੍ਰੀ-ਡਿਪਾਜਿਟ ਨਾ ਕਰਵਾਉ ਕਾਰਨ ਰੱਦ ਹੋਈਆਂ ਸਨ, ਉਨ੍ਹਾਂ ਨੂੰ ਇੱਕ ਮੌਕਾ ਹੋਰ ਦਿੱਤਾ ਹੈ ਕਿ ਉਹ ਪ੍ਰੀ-ਡਿਪਾਜਿਟ ਕਰਵਾ ਲੈਣ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ