Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਨਵਜੋਤ ਸਿੱਧੂ ਮੱਧ ਪ੍ਰਦੇਸ਼ ਉੱਪ ਚੋਣਾਂ ਦੇ ਪ੍ਰਚਾਰਕਾਂ ਦੀ ਕਾਂਗਰਸੀ ਲਿਸਟ ਵਿੱਚ ਸ਼ਾਮਲ

October 19, 2020 07:45 AM

* ਕੈਪਟਨ ਅਮਰਿੰਦਰ ਸਿੰਘ ਦਾ ਨਾਂਅ ਨਹੀਂ ਪਾਇਆ

ਚੰਡੀਗੜ੍ਹ, 18 ਅਕਤੂਬਰ, (ਪੋਸਟ ਬਿਊਰੋ)- ਮੱਧ ਪ੍ਰਦੇਸ਼ ਵਿੱਚ ਹੋ ਰਹੀਆਂ ਵਿਧਾਨ ਸਭਾ ਉੱਪ ਚੋਣਾਂ ਦੇ ਲਈ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਂਅ ਨਹੀਂ ਪਿਆ, ਪਰਨਹਿਰੂ-ਗਾਂਧੀ ਪਰਿਵਾਰ ਦੇ ਕਰੀਬੀ ਮੰਨੇ ਜਾਂਦੇ ਨਵਜੋਤ ਸਿੰਘ ਸਿੱਧੂ ਨੂੰ ਸ਼ਾਮਲ ਕੀਤਾ ਗਿਆ ਹੈ।
ਅੱਜ ਨਵੀਂ ਦਿੱਲੀ ਵਿੱਚ ਕਾਂਗਰਸ ਹਾਈ ਕਮਾਂਡ ਵੱਲੋਂ ਮੱਧ ਪ੍ਰਦੇਸ਼ ਦੀਆਂ ਉੱਪ ਚੋਣਾਂ ਲਈ ਜਾਰੀ ਕੀਤੀ ਇਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਪਾਰਟੀ ਦੇ 30 ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਪਾਰਟੀ ਨੇ ਇਸ ਮੌਕੇ ਨਵਜੋਤ ਸਿੰਘ ਸਿੱਧੂ ਨੂੰ ਵੀ ਮੱਧ ਪ੍ਰਦੇਸ਼ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕਰ ਲਿਆ, ਪਰ ਇਸ ਵਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਏਦਾਂ ਦੀ ਸੂਚੀ ਵਿੱਚਨਹੀਂ ਪਾਇਆ ਗਿਆ। ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਬਿਹਾਰ ਦੀਆਂ ਵਿਧਾਨ ਸਭਾ ਚੋਣਾਂ ਦੇ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਸੀ ਤਾਂ ਓਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 30 ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ 11ਵੇਂ ਥਾਂਰੱਖਿਆ ਗਿਆ, ਪਰ ਨਵਜੋਤ ਸਿੰਘ ਸਿੱਧੂ, ਜਿਹੜੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਲਈ ਇੱਕ ਮਹੱਤਵਪੂਰਨ ਚਿਹਰਾ ਸਨ, ਨੂੰ ਉਸਸੂਚੀ ਵਿੱਚ ਸ਼ਾਮਲ ਨਹੀਂਸੀ ਕੀਤਾ ਗਿਆ ਅਤੇ ਇਸ ਦੇ ਕਈ ਅਰਥ ਕੱਢੇ ਜਾਣ ਲੱਗ ਪਏ ਸਨ।
ਵਰਨਣ ਯੋਗ ਹੈ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਪੰਜਾਬ ਵਿੱਚ ਰਾਹੁਲ ਗਾਂਧੀ ਦੀ ‘ਖੇਤੀ ਬਚਾਓ ਯਾਤਰਾ` ਦੌਰਾਨ ਨਵਜੋਤ ਸਿੰਘ ਸਿੱਧੂ ਨੇ ਮੋਗਾ ਰੈਲੀ ਵਿੱਚ ਆਪਣੀ ਹੀ ਪਾਰਟੀ ਦੀ ਪੰਜਾਬ ਸਰਕਾਰ ਦੇ ਵਿਰੁੱਧ ਚਾਂਦਮਾਰੀ ਕੀਤੀ ਸੀ ਅਤੇ ਉਸ ਵਕਤ ਤੋਂ ਰਾਜਨੀਤਿਕ ਮਾਹਰ ਇਹ ਕਿਆਫੇ ਲਾ ਰਹੇ ਸਨ ਕਿ ਸ਼ਾਇਦ ਇਸੇ ਕਾਰਨ ਬਿਹਾਰ ਚੋਣਾਂ ਲਈ ਪਾਰਟੀ ਦੇ ਸਟਾਰ ਪ੍ਰਚਾਰਕਾਂ ਵਿੱਚ ਨਵਜੋਤ ਸਿੰਘ ਸਿੱਧੂ ਦਾ ਨਾਮ ਨਹੀਂ ਰੱਖਿਆ ਗਿਆ। ਤਾਜ਼ਾ ਸੂਚੀ ਵਿੱਚ ਉਸ ਦਾ ਨਾਂਅ ਸ਼ਾਮਲ ਕਰ ਕੇ ਕੈਪਟਨ ਅਮਰਿੰਦਰ ਸਿੰਘ ਦਾ ਨਾਂਅ ਨਾ ਹੋਣ ਕਾਰਨ ਨਵੇਂ ਚਰਚੇ ਛਿੜ ਗਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ