Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਭਾਰਤ ਵਿਚ ਕੋਰੋਨਾ ਦੀ ਇਨਫੈਕਸ਼ਨ ਦਾ ਸਿਖਰ ਲੰਘਿਆ, ਦੂਸਰੀ ਲਹਿਰ ਦਾ ਡਰ ਪਿਆ

October 19, 2020 07:55 AM

ਨਵੀਂ ਦਿੱਲੀ, 18 ਅਕਤੂਬਰ, (ਪੋਸਟ ਬਿਊਰੋ)- ਪਿਛਲੇ ਕੁਝ ਦਿਨਾਂ ਤੋਂ ਭਾਰਤ ਵਿਚ ਕੋਰਨਾਵਾਇਰਸ ਦੇ ਨਵੇਂ ਕੇਸਾਂ ਤੇ ਮੌਤਾਂ ਦੀ ਗਿਣਤੀ ਦੇ ਨਾਲ ਕੁੱਲ ਐਕਟਿਵ ਕੇਸਾਂ ਵਿਚ ਕਮੀ ਨੋਟ ਕੀਤੀ ਗਈ ਹੈ। ਇਸ ਦੌਰਾਨ ਸਰਕਾਰ ਵੱਲੋਂ ਨਿਯੁਕਤ ਕੀਤੇ ਮਾਹਰਾਂ ਦੀ ਇੱਕ ਕਮੇਟੀ ਨੇ ਐਤਵਾਰ ਨੂੰ ਭਾਰਤ ਵਿੱਚ ਕੋਵਿਡ -19ਸਥਿਤੀ ਬਾਰੇ ਕਿਹਾ ਹੈ ਕਿ ਕੋਰੋਨਾ ਦੀ ਮਾਰ ਦਾ ਸਿਖਰ ਸਮਾਂ ਭਾਰਤ ਵਿਚੋਂ ਲੰਘ ਗਿਆ ਹੈ, ਪਰ ਦੇਸ਼ ਵਿੱਚ ਮਹਾਂਮਾਰੀ ਦੀ ਦੂਸਰੀ ਲਹਿਰ ਦੀ ਸੰਭਾਵਨਾ ਤੋਂਇਨਕਾਰਨਹੀਂ ਕੀਤਾ ਜਾ ਸਕਦਾ ਅਤੇ ਇਸੇ ਕਾਰਨ ਫਰਵਰੀ 2021 ਵਿੱਚ ਭਾਰਤ ਵਿੱਚ ਕੋਰੋਨਾ ਦੇ ਸਰਗਰਮ ਕੇਸ 1.06 ਕਰੋੜ ਤੋਂ ਵੱਧ ਹੋ ਜਾਣ ਦੀ ਸੰਭਾਵਨਾ ਹੈ। ਇਸ ਕਮੇਟੀ ਨੇ ਇਹ ਵੀ ਕਿਹਾ ਹੈ ਕਿ ਅਜਿਹੀ ਸਥਿਤੀ ਵਿਚ ਕੋਰੋਨਾ ਵਾਇਰਸ ਦੀ ਲਾਗ ਤੋਂ ਬਚਾਅ ਲਈ ਜ਼ਰੂਰੀ ਕਦਮ ਅਜੇ ਵੀ ਇਸੇ ਤਰ੍ਹਾਂ ਜਾਰੀ ਰਹਿਣੇ ਚਾਹੀਦੇ ਹਨ।
ਕੋਵਿਡ-19 ਬਾਰੇ ਭਾਰਤ ਸਰਕਾਰ ਵੱਲੋਂ ਬਣਾਈ ਇਸ ਕਮੇਟੀ ਵਿਚ ਸ਼ਾਮਲ ਨੀਤੀ ਆਯੋਗ ਦੇ ਇੱਕ ਮੈਂਬਰ ਵੀ ਕੇ ਪੌਲ ਨੇ ਕਿਹਾ ਹੈ ਕਿ ਬੀਤੇ ਤਿੰਨ ਹਫ਼ਤਿਆਂ ਤੋਂ ਕੋਰੋਨਾ ਵਾਇਰਸ ਦੀ ਲਾਗ ਅਤੇ ਇਸ ਨਾਲ ਹੋਈਆਂ ਮੌਤਾਂ ਅਤੇ ਨਵੇਂ ਕੇਸਾਂ ਵਿਚ ਕਮੀ ਆਈ ਹੈ, ਪਰ ਸਰਦੀਆਂ ਵਿਚ ਕੋਰੋਨਾ ਦੀ ਦੂਜੀ ਲਹਿਰ ਆਉਣ ਦਾ ਡਰਰੱਦਨਹੀਂਕੀਤਾ ਜਾ ਸਕਦਾ। ਸਰਕਾਰ ਵੱਲੋਂ ਬਣਾਈ ਵਿਗਿਆਨੀਆਂ ਦੀ ਕਮੇਟੀ ਕਹਿੰਦੀ ਹੈ ਕਿ ਜੇ ਮਾਰਚ ਵਿਚ ਕੋਰੋਨਾ ਦੇ ਵਧੇ ਕੇਸਾਂ ਨੂੰ ਰੋਕਣ ਲਈ ਭਾਰਤ ਵਿਚ ਲਾਕਡਾਊਨ ਨਾ ਕੀਤਾ ਜਾਂਦਾ ਤਾਂ ਦੇਸ਼ ਵਿਚ ਕੋਵਿਡ-19 ਨਾਲ ਹੋਈਆਂ ਮੌਤਾਂ ਦੀ ਗਿਣਤੀ 25 ਲੱਖ ਨੂੰ ਪਾਰ ਕਰ ਜਾਣੀ ਸੀ, ਜਦ ਕਿ ਇਸ ਵੇਲੇ ਤੱਕ ਦੇਸ਼ ਵਿੱਚ 1.14 ਲੱਖ ਮੌਤਾਂ ਹੋ ਚੁੱਕੀਆਂ ਹਨ।
ਇਸੇ ਵਿਸ਼ੇਸ਼ ਕਮੇਟੀ ਵਿਚ ਕੇਂਦਰ ਸਰਕਾਰ ਦੇ ਮੁੱਖ ਵਿਗਿਆਨਕ ਸਲਾਹਕਾਰ ਵਿਜੇ ਰਾਘਵਨ ਵੀ ਹਨ ਅਤੇ ਇਸ ਕਮੇਟੀ ਦੀ ਅਗਵਾਈ ਆਈਆਈਟੀ ਹੈਦਰਾਬਾਦ ਦੇ ਪ੍ਰੋਫੈਸਰ ਐਮ. ਵਿਦਿਆਸਾਗਰ ਕਰ ਰਹੇ ਹਨ। ਪੌਲ ਨੇ ਕਿਹਾ ਹੈ ਕਿ ਅਸੀਂ ਸਰਦੀਆਂ ਦੇ ਮੌਸਮ ਵਿਚ ਭਾਰਤ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੀ ਸੰਭਾਵਨਾ ਨੂੰਰੱਦਨਹੀਂਕਰ ਸਕਦੇ, ਪਰ ਇੱਕ ਵਾਰ ਵੈਕਸੀਨ ਮਿਲਣ ਪਿੱਛੋਂ ਲੋਕਾਂ ਤੱਕ ਪੁਚਾਉਣ ਦੇ ਲਈ ਸਾਡੇ ਕੋਲ ਕਾਫ਼ੀ ਸਰੋਤ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼