Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਪਾਬੰਦੀ ਲੱਗਣ ਕਾਰਨ ਭਾਰਤ ਤੋਂ ਮਗਰੋਂ ਟਿਕਟੌਕ ਨੇ ਪਾਕਿਸਤਾਨ ਵੀ ਛੱਡਿਆ

October 19, 2020 07:58 AM

* ਹਜ਼ਾਰਾਂ ਪਾਕਿਸਤਾਨੀਲੋਕਾਂ ਦੀ ਨੌਕਰੀ ਉੱਤੇ ਕਾਟਾ

ਇਸਲਾਮਾਬਾਦ, 18 ਅਕਤੂਬਰ, (ਪੋਸਟ ਬਿਊਰੋ)- ਚੀਨ ਦੇ ਵੀਡੀਓ ਸ਼ੇਅਰਿੰਗ ਸੋਸ਼ਲ ਮੀਡੀਆ ਪਲੇਟਫਾਰਮ ਟਿਕਟੌਕ ਨੇ ਪਾਬੰਦੀ ਲੱਗਣ ਦੇ ਕਾਰਨ ਪਾਕਿਤਸਾਨ ਵੀ ਛੱਡ ਦਿੱਤਾ ਹੈ। ਵਰਨਣ ਯੋਗ ਹੈ ਕਿ ਪਾਕਿਸਤਾਨ ਟੈਲੀਕਾਮ ਅਥਾਰਟੀ ਨੇ 9 ਅਕਤੂਬਰ ਨੂੰ ਦੇਸ਼ ਦੀ ਸਰਕਾਰ ਦੇ ਨਿਰਦੇਸ਼ ਉੱਤੇ ਇਸ ਐਪ ਉੱਤੇ ਪਾਬੰਦੀ ਲਾ ਦਿੱਤੀ ਸੀ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਈ ਵਾਰ ਕਿਹਾ ਸੀ ਕਿ ਇਸ ਐਪ ਦੇ ਨਾਲ ਦੇਸ਼ ਵਿੱਚ ਅਸ਼ਲੀਲਤਾ ਫੈਲ ਰਹੀ ਹੈ ਅਤੇ ਨੌਜਵਾਨ ਵਰਗ ਵਿਗੜ ਰਿਹਾ ਹੈ। ਕੰਪਨੀ ਨੇ ਪਾਕਿਸਤਾਨ ਵਿੱਚ ਆਪਣੇ ਸਾਰੇ ਨਿਵੇਸ਼ ਅਤੇ ਸਰੋਤਾਂ ਤੋਂ ਵੀ ਹੱਥ ਖਿੱਚ ਲਿਆ ਹੈ। ਇਸ ਦੇ ਪਾਕਿ ਤੋਂ ਨਿਕਲ ਜਾਣ ਨਾਲ ਹਜ਼ਾਰਾਂ ਪਾਕਿਸਤਾਨੀ ਲੋਕਾਂ ਦੀ ਰੋਜ਼ੀ ਦਾ ਸੰਕਟ ਬਣ ਗਿਆ ਹੈ।
ਇਸ ਸੰਬੰਧ ਵਿੱਚ ਟਿਕਟੌਕ ਦੀ ਪੈਰੇਂਟ ਕੰਪਨੀ ਬਾਈਟਡਾਂਸ ਨੇ ਕਿਹਾ ਕਿ ਸਾਡਾ ਮਿਸ਼ਨ ਰਚਨਾਤਮਕਤਾ ਨੂੰ ਅੱਗੇ ਵਧਾਉਣਾਤੇ ਲੋਕਾਂ ਨੂੰ ਖੁਸ਼ ਰੱਖਣਾ ਹੈ ਤੇਅਸੀਂ ਪਾਕਿਸਤਾਨ ਵਿੱਚਇਹੀ ਕੀਤਾ ਹੈ। ਅਸੀਂ ਇਕ ਅਜਿਹੇ ਗਰੁੱਪ ਦੀ ਹੋਂਦ ਕਾਇਮ ਕੀਤੀ ਹੈ, ਜਿਸ ਦੀ ਰਚਨਾਤਮਕਤਾ ਅਤੇ ਲਗਨ ਨੇ ਪੂਰੇ ਪਾਕਿਸਤਾਨ ਦੇ ਪਰਿਵਾਰਾਂ ਨੂੰ ਖੁਸ਼ੀ ਦਿੱਤੀ ਹੈ। ਅਸੀਂਵਿਸ਼ਵਾਸ ਨਾ ਕਰਨ ਦੀ ਹੱਦ ਤੱਕ ਪ੍ਰਤੀਭਾਸ਼ਾਲੀ ਰਚਨਾਕਾਰਾਂ ਲਈ ਬੜੇ ਅਹਿਮ ਆਰਥਿਕ ਮੌਕੇਖੋਲ੍ਹੇ ਹਨ।ਬਾਈਟਡਾਂਗ ਨੇ ਦੁਖ ਜਤਾਇਆ ਕਿ ਪਾਕਿਸਤਾਨ ਵਿੱਚ ਸਾਡੇ ਯੂਜ਼ਰਸ ਤੇ ਕ੍ਰਿਏਟਰਸ ਟਿਕਟੌਕ ਐਪ ਦੀ ਵਰਤੋਂਨਹੀਂ ਕਰ ਪਾ ਰਹੇ ਤੇਬੀਤੇ ਹਫਤੇ ਪਾਕਿਸਤਾਨ ਟੈਲੀਕਾਮ ਅਥਾਰਟੀ ਨੇ ਸਾਡੀਆਂ ਸੇਵਾਵਾਂ ਨੂੰ ਰੋਕ ਦਿੱਤਾ ਹੈ। ਅਸੀਂ ਆਪਣੀ ਕੰਟੈਂਟ ਮਾਡਰੇਸ਼ਨ ਪ੍ਰੋਸੈੱਸ ਨਾਲ ਪਾਕਿਸਤਾਨ ਸਰਕਾਰ ਦਾ ਹਰ ਸਵਾਲ ਹੱਲ ਕਰਨ ਦੀ ਠੋਸ ਕੋਸ਼ਿਸ਼ ਕੀਤੀ ਸੀ, ਜਿਸ ਵਿੱਚ ਸਥਾਨਕ ਭਾਸ਼ਾ ਸਮਗਰੀ ਮਾਡਰੇਸ਼ਨ ਟੀਮ ਦੀ ਸਮਰੱਥਾ ਵਿੱਚ ਵਾਧਾ ਕਰਨਾ ਵੀ ਸ਼ਾਮਲ ਹੈ।ਕੰਪਨੀ ਨੇ ਕਿਹਾ ਕਿ ਪਾਕਿਸਤਾਨ ਟੈਲੀਕਾਮ ਅਥਾਰਿਟੀ ਨੇ ਸਾਡੀਆਂ ਕੋਸ਼ਿਸ਼ਾਂ ਦੀ ਸਹਾਰਨਾ ਕੀਤੀ ਹੈ, ਫਿਰ ਵੀ ਸਾਡੀਆਂ ਸਰਵਿਸਿਜ਼ ਪਿਛਲੇ ਇਕ ਹਫਤੇ ਤੋਂ ਪਾਬੰਦੀ ਸ਼ੁਦਾ ਹਨ ਅਤੇ ਸਾਨੂੰ ਪਾਕਿਸਤਾਨ ਅਥਾਰਟੀ ਦਾ ਕੋਈ ਸੰਦੇਸ਼ ਵੀ ਨਹੀਂ ਮਿਲਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ