Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਪ੍ਰਧਾਨ ਮੰਤਰੀ ਮੋਦੀ ਦੀ ਨਿੱਜੀ ਵੈਬਸਾਈਟ ਦਾ ਡਾਟਾ ਲੀਕ

October 20, 2020 01:45 AM

ਨਵੀਂ ਦਿੱਲੀ, 19 ਅਕਤੂਬਰ (ਪੋਸਟ ਬਿਊਰੋ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਿੱਜੀ ਵੈਬਸਾਈਟ ਉੱਤੋਂ ਡਾਟਾ ਚੋਰੀ ਕਰਨ ਦੀ ਘਟਨਾ ਵੀ ਵਾਪਰ ਗਈ ਹੈ। ਇਹ ਪਿਛਲੇ ਦੋ ਮਹੀਨਿਆਂ ਵਿੱਚ ਅਜਿਹੀ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਸਤੰਬਰ ਮਹੀਨੇ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਨਿੱਜੀ ਵੈਬਸਾਈਟ ਅਤੇ ਟਵਿੱਟਰ ਅਕਾਊਂਟ ਹੈਕ ਹੋ ਗਿਆ ਸੀ। ਇਸ ਵਾਰ ਪ੍ਰਧਾਨ ਮੰਤਰੀ ਮੋਦੀ ਦੀ ਨਿੱਜੀ ਵੈਬਸਾਈਟ ਤੋਂ ਕਰੀਬ 5 ਲੱਖ ਲੋਕਾਂ ਦੇ ਅੰਕੜੇ ਚੋਰੀ ਕੀਤੇ ਗਏ ਅਤੇ ਉਨ੍ਹਾਂ ਨੂੰ ਡਾਰਕ ਵੈੱਬ ਉੱਤੇ ਵਿਕਰੀ ਲਈ ਪੇਸ਼ ਕਰਵਾ ਦਿੱਤਾ ਗਿਆ ਹੈ।
ਪਤਾ ਲੱਗਾ ਹੈ ਕਿ ਹੈਕਰਸ ਨੇ ਚੋਰੀ ਕੀਤੇ ਡਾਟਾ ਰਾਹੀਂ 5,70,000 ਲੋਕਾਂ ਦੀ ਮਹੱਤਵਪੂਰਨ ਜਾਣਕਾਰੀ ਚੋਰੀ ਕੀਤੀ ਹੈ। ਇਸ ਵਿੱਚ ਕਈ ਕਿਸਮਾਂ ਦੀਆਂ ਸੂਚਨਾਵਾਂਜਿਵੇਂ ਲੋਕਾਂ ਦੇ ਨਾਂ, ਮੋਬਾਈਲ ਨੰਬਰ, ਵੈਬਸਾਈਟਸ ਸ਼ਾਮਲ ਹਨ। ਸਾਈਬਰ ਸਕਿਉਰਟੀ ਫਰਮ ਸਾਈਬਲ ਦੀ ਰਿਪੋਰਟ ਅਨੁਸਾਰ ਚੋਰੀ ਕੀਤੇ ਅੰਕੜੇ ਅਪਰਾਧਿਕ ਘਟਨਾਵਾਂ ਦਾ ਕਾਰਨ ਬਣ ਸਕਦੇ ਹਨ। ਇਸ ਡਾਟਾ ਦੀ ਵਰਤੋਂ ਫਿਸ਼ਿੰਗ ਈਮੇਲ ਅਤੇ ਸਪੈਮ ਟੈਕਸਟ ਸੁਨੇਹੇ ਭੇਜਣ ਲਈ ਕੀਤੀ ਜਾ ਸਕਦੀ ਹੈ। 5.70 ਲੱਖ ਲੋਕਾਂ, ਜਿਨ੍ਹਾਂ ਦਾ ਡਾਟਾ ਲੀਕ ਹੋਇਆ ਹੈ, ਵਿੱਚ 2.92 ਲੱਖ ਤੋਂਵੱਧ ਦਾਨੀ ਲੋਕ ਹਨ, ਜਿਨ੍ਹਾਂ ਨੇ ਕੋਵਿਡ-19 ਤੋਂ ਇਲਾਵਾ ਸਵੱਛ ਭਾਰਤ, ਬੇਟੀ ਬਚਾਉ-ਬੇਟੀ ਪੜ੍ਹਾਉ ਆਦਿ ਮੁਹਿੰਮਾਂ ਲਈ ਦਾਨ ਕੀਤਾ ਹੈ। ਸਾਈਬਰ ਸਕਿਓਰਟੀ ਫਰਮ ਸਾਈਬਲ ਦੀ ਰਿਪੋਰਟ ਅਨੁਸਾਰ ਦਾਨ ਕਰਨ ਵਾਲੇ ਲੋਕਾਂ ਨੇ ਕਿਸ ਮੋਡ ਨਾਲ, ਕਿਸ ਬੈਂਕ ਤੋਂ ਭੁਗਤਾਨ ਕੀਤਾ ਸੀ, ਇਸ ਦਾ ਸਾਰਾ ਵੇਰਵਾ ਇਸ ਵਿੱਚ ਮੌਜੂਦ ਹੈ, ਜੋ ਸੁਰੱਖਿਆ ਦੇ ਮਾਮਲੇ ਵਿੱਚ ਬਹੁਤ ਖਤਰਨਾਕ ਸਾਬਿਤ ਹੋ ਸਕਦਾ ਹੈ। ਡਾਟਾ ਲੀਕ ਹੋਣ ਦੀ ਘਟਨਾ ਦੀ ਜਾਂਚ ਕਰਨ ਲਈ ਉਨ੍ਹਾਂ ਲੋਕਾਂ ਨੂੰ ਸਾਈਬਲ ਦੇ ਇੰਸਟਾਗ੍ਰਾਮ ਪੇਜ ਉੱਤੇ ਜਾਣਾ ਪਵੇਗਾ, ਜਿੱਥੇ ਡਾਟਾ ਲੀਕ ਕਰਨ ਵਾਲੇ ਲੋਕਾਂ ਦੇ ਵੇਰਵੇ ਮੌਜੂਦ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼