Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਸਿਹਤ ਮੰਤਰੀ ਨੇ ਕਬੂਲਿਆ: ਕੋਰੋਨਾ ਭਾਰਤ ਵਿੱਚ ਇਨਫੈਕਸ਼ਨ ਦੀ ਕਮਿਊਨਿਟੀ ਟ੍ਰਾਂਸਮਿਸ਼ਨ ਦੀ ਸਟੇਜ ਉਤੇ ਜਾ ਪੁੱਜੈ

October 20, 2020 01:47 AM

ਨਵੀਂ ਦਿੱਲੀ, 19 ਅਕਤੂਬਰ (ਪੋਸਟ ਬਿਊਰੋ)- ਭਾਰਤ ਦੇ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਕੱਲ੍ਹ ਪਹਿਲੀ ਵਾਰ ਮੰਨਿਆ ਹੈ ਕਿ ਕੋਰੋਨਾ ਇਨਫੈਕਸ਼ਨ ਦੇ ਕੇਸ ਭਾਰਤ ਕਮਿਊਨਿਟੀ ਟ੍ਰਾਂਸਮਿਸ਼ਨ ਦੇ ਪੜਾਅ ਵਿੱਚ ਪਹੁੰਚ ਚੁੱਕੇ ਹਨ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਇਹ ਸਿਰਫ ਕੁਝ ਜ਼ਿਲਿਆਂ ਤੇ ਸੂਬਿਆਂ ਤੱਕ ਹੀ ਸੀਮਿਤ ਹੈ।
ਸਿਹਤ ਮੰਤਰੀ ਡਾ: ਹਰਸ਼ਵਰਧਨ ਦਾ ਇਹ ਬਿਆਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬਨਰਜੀ ਦੇ ਉਸ ਬਿਆਨ ਤੋਂ ਬਾਅਦ ਆਇਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਸੂਬੇ ਵਿੱਚ ਕੋਵਿਡ-19 ਦਾ ਕਮਿਊਨਿਟੀ ਸਪ੍ਰੈਡ ਸ਼ੁਰੂ ਹੋ ਗਿਆ ਹੈ। ਇਸ ਹਫ਼ਤੇ ਦੇ ਸ਼ੁਰੂ ਵਿੱਚ ਮਮਤਾ ਬਨਰਜੀ ਨੇ ਪੱਛਮ ਬੰਗਾਲ ਦੇ ਲੋਕਾਂ ਨੂੰ ਅਗਲੀ ਦੁਰਗਾ ਪੂਜਾ ਦੇ ਮੌਸਮ ਬਾਰੇ ਸਾਵਧਾਨੀ ਰੱਖਣ ਦੀ ਅਪੀਲ ਕੀਤੀ ਸੀ। ਕੱਲ੍ਹ ਕੇਂਦਰੀ ਮੰਤਰੀ ਹਰਸ਼ਵਰਧਨ ਨੇ ਕਿਹਾ ਕਿ ਪੱਛਮੀ ਬੰਗਾਲ ਸਮੇਤ ਵੱਖ-ਵੱਖ ਰਾਜਾਂ ਦੇ ਵੱਖ-ਵੱਖ ਖੇਤਰਾਂ ਵਿੱਚ ਕੋਰੋਨਾ ਵਾਇਰਸ ਕਮਿਊਨਿਟੀ ਟ੍ਰਾਂਸਮਿਸ਼ਨ ਵਿੱਚ ਪਹੁੰਚ ਚੁੱਕਿਆ ਹੈ, ਇਸ ਦਾ ਵਿਸ਼ੇਸ਼ ਰੂਪ ਨਾਲ ਸੰਘਣੇ ਖੇਤਰਾਂ ਵਿੱਚ ਵੱਧ ਪ੍ਰਸਾਰ ਹੋ ਸਕਦਾ ਹੈ, ਪਰ ਇਹ ਸਾਰੇ ਦੇਸ਼ ਵਿੱਚ ਨਹੀਂ ਹੋ ਰਿਹਾ।
ਡਾ. ਹਰਸ਼ਵਰਧਨ ਨੇ ਕੱਲ੍ਹ ਦੱਸਿਆ ਕਿ ਕੋਰੋਨਾ ਵਾਇਰਸ ਉਤੇ ਕਾਬੂ ਪਾਉਣ ਲਈ ਕੇਂਦਰ ਸਰਕਾਰ ਵੱਲੋਂ ਕੋਵਿਡ ਪੈਕੇਜ ਦੀ ਦੂਜੀ ਕਿਸ਼ਤ ਦੇਸ਼ ਦੇ 33 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਜਾਰੀ ਕੀਤੀ ਗਈ ਹੈ। ਉਨ੍ਹਾ ਨੇ ਦੱਸਿਆ ਕਿ ਮੰਤਰਾਲਾ ਨੇ ਕੋਵਿਡ-19 ਉਤੇ ਕਾਬੂ ਪਾਉਣ ਲਈ ਕੋਵਿਡ ਪੈਕੇਜ ਦੇ ਦੂਜੇ ਪੜਾਅ ਵਿੱਚ ਅੱਜ ਤੱਕ ਕੁਲ 1,352 ਕਰੋੜ ਰੁਪਏ ਦਿੱਤੇ ਹਨ। ਇਹ ਪੈਸੇ ਕਿਸਤਾਂ ਵਿੱਚ ਅਗਸਤ, ਸਤੰਬਰ ਤੇ ਅਕਤੂਬਰ ਵਿੱਚ ਜਾਰੀ ਕੀਤੇ ਹਨ। ਮਹਾਰਾਸ਼ਟਰ ਨੇ ਫੰਡ ਦਾ 42.5 ਫੀਸਦੀ, ਚੰਡੀਗੜ੍ਹ ਨੇ 47.8 ਫੀਸਦੀ ਅਤੇ ਦਿੱਲੀ ਨੇ 75.4 ਫੀਸਦੀ ਰਕਮ ਦੀ ਵਰਤੋਂ ਕੀਤੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼