Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਪ੍ਰੀਖਿਆਵਾਂ ਨਾ ਕਰਵਾਉਣ ਨਾਲ ਸਾਡੇ ਪੋਸਟ ਸੈਕੰਡਰੀ ਪਲੈਨਜ਼ ਉੱਤੇ ਨਹੀਂ ਪਵੇਗਾ ਕੋਈ ਅਸਰ : ਯੂਨੀਵਰਸਿਟੀਜ਼

October 20, 2020 06:18 AM

ਓਨਟਾਰੀਓ, 19 ਅਕਤੂਬਰ (ਪੋਸਟ ਬਿਊਰੋ): ਮਹਾਂਮਾਰੀ ਦੌਰਾਨ ਓਨਟਾਰੀਓ ਦੇ ਕਈ ਸਕੂਲ ਬੋਰਡਜ਼ ਵੱਲੋਂ ਵਿਦਿਆਰਥੀਆ ਦੇ ਇਮਤਿਹਾਨ ਨਾ ਲੈਣ ਦਾ ਫੈਸਲਾ ਕੀਤਾ ਗਿਆ ਹੈ| ਇਸ ਬਾਰੇ ਯੂਨੀਵਰਸਿਟੀਜ਼ ਦਾ ਕਹਿਣਾ ਹੈ ਕਿ ਇਸ ਨਾਲ ਉਨ੍ਹਾਂ ਦੇ ਪੋਸਟ ਸੈਕੰਡਰੀ ਪਲੈਨਜ਼ ਉੱਤੇ ਕੋਈ ਅਸਰ ਨਹੀਂ ਪਵੇਗਾ|
ਟੋਰਾਂਟੋ, ਪੀਲ ਰੀਜਨ ਤੇ ਦਰਹਾਮ ਰੀਜਨ ਦੇ ਸਕੂਲ ਬੋਰਡਜ਼ ਵੱਲੋਂ ਇਮਤਿਹਾਨ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ| ਇਨ੍ਹਾਂ ਬੋਰਡਜ਼ ਦਾ ਕਹਿਣਾ ਹੈ ਕਿ ਅਜਿਹਾ ਵਿਦਿਆਰਥੀਆਂ ਦੇ ਮਨਾਂ ਉੱਤੇ ਪਏ ਬੋਝ ਨੂੰ ਘੱਟ ਕਰਨ ਲਈ ਕੀਤਾ ਗਿਆ ਹੈ| ਇਸ ਦੇ ਨਾਲ ਹੀ ਬੋਰਡ ਨਹੀਂ ਚਾਹੁੰਦੇ ਕਿ ਵਿਦਿਆਰਥੀਆਂ ਨੂੰ ਹਾਸਲ ਹੋਣ ਵਾਲੀ ਸਿੱਖਿਆ ਦੇ ਮਿਆਰ ਉੱਤੇ ਨਕਾਰਾਤਮਕ ਅਸਰ ਪਵੇ|
ਦੂਜੇ ਪਾਸੇ ਯੂਨੀਵਰਸਿਟੀ ਆਫ ਟੋਰਾਂਟੋ ਦੇ ਪ੍ਰੋਵੋਸਟ ਐਡਵਾਈਜ਼ਰ ਡਵੇਨ ਬੈਂਜਾਮਿਨ ਨੇ ਆਖਿਆ ਕਿ ਜਦੋਂ ਦਾਖਲਿਆਂ ਦਾ ਸਮਾਂ ਆਵੇਗਾ ਉਦੋਂ ਯੂਨੀਵਰਸਿਟੀ ਲਚੀਲੀ ਪਹੁੰਚ ਅਪਨਾਉਣ ਲਈ ਤਿਆਰ ਰਹੇਗੀ| ਉਨ੍ਹਾਂ ਆਖਿਆ ਕਿ ਸਾਨੂੰ ਜਿਹੜੇ ਵੀ ਗ੍ਰੇਡ ਮੁਹੱਈਆ ਕਰਵਾਏ ਜਾਣਗੇ ਅਸੀਂ ਉਨ੍ਹਾਂ ਨਾਲ ਕੰਮ ਸਾਰਨ ਦੀ ਕੋਸ਼ਿਸ਼ ਕਰਾਂਗੇ|
ਰਾਇਰਸਨ ਯੂਨੀਵਰਸਿਟੀ ਦਾ ਕਹਿਣਾ ਹੈ ਕਿ ਹਾਈ ਸਕੂਲ ਅਧਿਆਪਕ ਵਿਦਿਆਰਥੀਆਂ ਦੇ ਅੰਕਾਂ ਦੇ ਮੁਲਾਂਕਣ ਦਾ ਜਿਹੜਾ ਵੀ ਤਰੀਕਾ ਅਪਨਾਉਣਗੇ, ਫਿਰ ਭਾਵੇਂ ਉਸ ਵਿੱਚ ਫਾਈਨਲ ਪ੍ਰੀਖਿਆ ਹੋਵੇ ਜਾਂ ਨਾ, ਉਹ ਫਾਈਨਲ ਗ੍ਰੇਡਜ਼ ਨੂੰ ਸਵੀਕਾਰ ਕਰਨਗੇ| ਯੂਨੀਵਰਸਿਟੀ ਆਫ ਵਾਟਰਲੂ ਨੇ ਵੀ ਇਹ ਸਪਸ਼ਟ ਕੀਤਾ ਹੈ ਕਿ ਜਿਹੜੇ ਨਤੀਜੇ ਵੀ ਉਸ ਨੂੰ ਜਮ੍ਹਾਂ ਕਰਵਾਏ ਜਾਣਗੇ ਉਨ੍ਹਾਂ ਨੂੰ ਸਵੀਕਾਰ ਕੀਤਾ ਜਾਵੇਗਾ|
ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ ਦੇ ਬੁਲਾਰੇ ਰਾਇਨ ਬਰਡ ਨੇ ਆਖਿਆ ਕਿ ਪ੍ਰੀਖਿਆ ਨੂੰ ਹਟਾਉਣ ਨਾਲ ਵਿਦਿਆਰਥੀਆਂ ਵੱਲੋਂ ਹਾਸਲ ਕੀਤੇ ਜਾਣ ਵਾਲੇ ਅੰਕਾਂ ਉੱਤੇ ਕੋਈ ਅਸਰ ਨਹੀਂ ਪਵੇਗਾ ਕਿਉਂਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕੰਮ ਤੇ ਸਾਲ ਦੌਰਾਨ ਕਰਵਾਈ ਗਈ ਪੜ੍ਹਾਈ ਦੀ ਸਮਝ ਦੇ ਹਿਸਾਬ ਨਾਲ ਪਰਖਿਆ ਜਾਵੇਗਾ|
ਇਸੇ ਤਰ੍ਹਾਂ ਪੀਲ ਡਿਸਟ੍ਰਿਕਟ ਸਕੂਲ ਬੋਰਡ ਨੇ ਆਖਿਆ ਕਿ ਉਨ੍ਹਾਂ ਨੇ ਤਾਂ ਪ੍ਰੀਖਿਆਵਾਂ ਨੂੰ ਇਸ ਸਾਲ ਸ਼ਾਮਲ ਹੀ ਨਹੀਂ ਕੀਤਾ ਹੈ ਕਿਉਂਕਿ ਉਨ੍ਹਾਂ ਮੁਤਾਬਕ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਧਾਇਆ ਗਿਆ ਸਮਾਂ ਹੀ ਇਸ ਦਾ ਬਿਹਤਰੀਨ ਹੱਲ ਹੈ| ਦਰਹਾਮ ਡਿਸਟ੍ਰਿਕਟ ਸਕੂਲ ਬੋਰਡ ਵੱਲੋਂ ਪਹਿਲਾਂ ਹੀ ਸਿੱਖਿਆ ਮੰਤਰਾਲੇ ਨਾਲ ਪ੍ਰੀਖਿਆਵਾਂ ਹਟਾਉਣ ਦੀ ਗੱਲ ਕਰ ਲਈ ਗਈ ਸੀ ਕਿਉਂਕਿ ਬੋਰਡ ਮੁਤਾਬਕ ਨਵੀਂ ਖੋਜ ਤੋਂ ਸਿੱਧ ਹੋਇਆ ਹੈ ਕਿ ਕੈਨੇਡਾ ਦੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਟਾਸਕਸ ਨਾਲ ਕਾਫੀ ਤਣਾਅ ਵਿੱਚੋਂ ਲੰਘਣਾ ਪੈ ਰਿਹਾ ਹੈ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ