Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਪੰਜਾਬ ਵਿਧਾਨ ਸਭਾ ਵਿਸ਼ੇਸ਼ ਅਜਲਾਸ ਦੇ ਪਹਿਲੇ ਦਿਨ ਸਿਆਸੀ ਧਿਰਾਂ ਨੇ ਰੌਲਾ-ਰੱਪਾ ਪਾ ਕੇ ਵਕਤ ਲੰਘਾਇਆ

October 20, 2020 07:34 AM

* ਸ਼ਰਧਾਂਜਲੀਆਂ ਦੇ ਕੇ ਵਿਧਾਨ ਸਭਾ ਉਠਾ ਦਿੱਤੀ ਗਈ

ਚੰਡੀਗੜ੍ਹ, 19 ਅਕਤੂਬਰ, (ਪੋਸਟ ਬਿਊਰੋ)-ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਪਿਛਲੇ ਦਿਨੀਂ ਸਵਰਗ ਸਿਧਾਰ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਪਿੱਛੋਂ ਪਹਿਲੇ ਦਿਨ ਉਠਾ ਦਿੱਤਾ ਗਿਆ ਅਤੇਮੰਗਲਵਾਰ ਸਵੇਰੇ 10 ਵਜੇ ਫਿਰਇਜਲਾਸ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। ਇਸ ਵਿਸ਼ੇਸ਼ ਸੈਸ਼ਨ ਵਿਚ ਖੇਤੀਬਾੜੀ ਕਾਨੂੰਨਾਂ ਬਾਰੇ ਪੰਜਾਬ ਸਰਕਾਰ ਨੇ ਬਿੱਲ ਪੇਸ਼ ਕਰਨਾ ਹੈ, ਜਿਸ ਲਈ ਦੋ ਦਿਨਾਂ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ, ਪਰ ਕਿਹਾ ਜਾਂਦਾ ਹੈ ਕਿ ਸਰਕਾਰ ਵੱਲੋਂ ਪੇਸ਼ ਕੀਤਾ ਜਾਣ ਵਾਲਾ ਬਿੱਲ ਅਜੇ ਤਕ ਤਿਆਰ ਹੀ ਨਹੀਂਸੀ ਹੋ ਸਕਿਆ। ਉਂਜ ਪੰਜਾਬ ਸਰਕਾਰ ਨੇ ਪਹਿਲਾਂ ਇਹ ਵਿਸ਼ੇਸ਼ ਸੈਸ਼ਨ ਸਿਰਫ ਇੱਕ ਦਿਨ ਦਾ ਸੱਦਿਆ ਸੀ, ਫਿਰ ਦੋ ਦਿਨਾਂ ਦਾ ਕਰ ਦਿੱਤਾ ਹੈ। 

 

ਵਿਰੋਧੀ ਧਿਰ ਦੀਆਂ ਦੋ ਪਾਰਟੀਆਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਸਰਕਾਰ ਤੋਂ ਪੇਸ਼ ਕੀਤੇ ਜਾਣ ਵਾਲੇਬਿੱਲ ਦੀਆਂ ਕਾਪੀਆਂ ਮੰਗ ਰਹੀਆਂ ਸਨ। ਅੱਜ ਜਦੋਂ ਵਿਰੋਧੀ ਧਿਰਾਂ ਨੇ ਬਿੱਲ ਦੀ ਕਾਪੀ ਮੰਗੀ ਤਾਂ ਸਪੀਕਰ ਨੇ ਕਿਹਾ ਕਿ ਇਹ ਸ਼ਾਮ ਪੰਜ ਵਜੇ ਮਿਲੇਗੀ। ਫਿਰ ਵੀ ਬਿੱਲ ਦੀ ਕਾਪੀ ਨਾ ਮਿਲੀ ਤਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਹਾਲ ਦੇ ਅੰਦਰ ਹੀ ਧਰਨਾ ਲਾ ਦਿੱਤਾ। ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਿੱਲ ਦੀ ਕਾਪੀ ਮਿਲਣ ਤੱਕ ਅੰਦਰ ਹੀ ਬੈਠਾਂਗੇ, ਬੇਸ਼ੱਕ ਰਾਤ ਕੱਟਣੀ ਪਵੇ, ਪਰ ਬਿੱਲਾਂ ਦੀ ਕਾਪੀ ਲੈ ਕੇ ਉਠਾਂਗੇ।
ਇਸ ਤੋਂ ਪਹਿਲਾਂ ਅਕਾਲੀ ਦਲ ਦੇ ਵਿਧਾਇਕ ਇਸ ਸੈਸ਼ਨਲਈ ਟਰੈਕਟਰਾਂ ਉੱਤੇ ਆਏ ਤਾਂ ਉਨ੍ਹਾਂ ਨੂੰ ਚੰਡੀਗੜ੍ਹ ਪੁਲਿਸ ਨੇ ਵਿਧਾਨ ਸਭਾ ਰੋਡ ਤੋਂ ਪਹਿਲਾਂ ਰੋਕ ਲਿਆ ਸੀ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਜਾਣ ਲਈ ਟਰੈਕਟਰਾਂ ਦੀ ਚੋਣ ਕੀਤੀ ਹੈ।ਆਮ ਆਦਮੀ ਪਾਰਟੀ ਦੇ ਵਿਧਾਇਕ ਕਾਲੇ ਕੱਪੜੇ ਪਾ ਕੇ ਸਦਨ ਵਿੱਚ ਆਏ ਸਨ। ਅੱਜ ਇਨ੍ਹਾਂ ਦੋਵਾਂ ਪਾਰਟੀਆਂ ਦੇ ਮੈਂਬਰਾਂ ਨੇ ਸਦਨ ਦੇ ਬਾਹਰ ਕੇਂਦਰੀ ਖੇਤੀਬਾੜੀ ਐਕਟ ਦੀਆਂ ਕਾਪੀਆਂ ਵੀ ਸਾੜ ਕੇ ਰੋਸ ਪ੍ਰਗਟਾਇਆ।
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਾਰੀ ਰੋਸ ਪ੍ਰਦਰਸ਼ਨਾਂ ਦੌਰਾਨ ਮਾਰੇ ਗਏ ਕਿਸਾਨਾਂ ਦੇ ਨਾਂ ਸ਼ਾਮਲ ਕਰਨ ਲਈ ਸਦਨ ਵਿੱਚ ਮਤਾ ਪੇਸ਼ ਕੀਤਾ ਅਤੇ ਇਸ ਤੋਂ ਬਾਅਦ ਸਦਨ ਨੇ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ, ਜਿਸ ਪਿੱਛੋਂ ਸਦਨ ਇਕ ਘੰਟੇ ਲਈ ਉਠਾ ਦਿੱਤਾ ਗਿਆ।
ਖਾਸ ਗੱਲ ਇਹ ਸੀ ਕਿ ਨਵਜੋਤ ਸਿੰਘ ਸਿੱਧੂ ਵੀ ਅੱਜ ਲੰਬੇ ਸਮੇਂ ਬਾਅਦ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੂੰ ਹਾਊਸ ਵਿੱਚ ਪਿਛਲੀ ਕਤਾਰ ਦੀ ਸੀਟ ਅਲਾਟ ਕੀਤੀ ਗਈ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ