Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਭ੍ਰਿਸ਼ਟਾਚਾਰ ਵਿਰੋਧੀ ਕਮੇਟੀ ਕਾਇਮ ਕਰਨ ਦੀ ਮੰਗ ਤੋਂ ਬਚਣ ਲਈ ਹਰ ਹੀਲਾ ਵਰਤ ਰਹੀ ਹੈ ਫੈਡਰਲ ਸਰਕਾਰ

October 20, 2020 07:48 AM

ਓਟਵਾ, 19 ਅਕਤੂਬਰ (ਪੋਸਟ ਬਿਊਰੋ) : ਵਿਰੋਧੀ ਧਿਰਾਂ ਵੱਲੋਂ ਵੁਈ ਚੈਰਿਟੀ ਵਿਵਾਦ ਨੂੰ ਮੁੜ ਸੁਰਜੀਤ ਕੀਤੇ ਜਾਣ ਦੀਆਂ ਕੋਸ਼ਿਸ਼ਾਂ ਨੂੰ ਦਬਾਉਣ ਲਈ ਫੈਡਰਲ ਸਰਕਾਰ ਹਰ ਹੀਲਾ ਵਰਤਣ ਦੀ ਕੋਸ਼ਿਸ਼ ਕਰ ਰਹੀ ਹੈ| ਫੈਡਰਲ ਸਰਕਾਰ ਵੱਲੋਂ ਇਹ ਵੀ ਆਖਿਆ ਜਾ ਰਿਹਾ ਹੈ ਕਿ ਕੰਜ਼ਰਵੇਟਿਵਾਂ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਕਮੇਟੀ ਕਾਇਮ ਕਰਨ ਦੀ ਕੀਤੀ ਜਾ ਰਹੀ ਮੰਗ ਨਾਲ ਇਹ ਸਵਾਲ ਖੜ੍ਹਾ ਹੁੰਦਾ ਹੈ ਕਿ ਕੀ ਸਰਕਾਰ ਵਿੱਚ ਹਾਊਸ ਆਫ ਕਾਮਨਜ਼ ਨੂੰ ਅਜੇ ਵੀ ਭਰੋਸਾ ਹੈ?
ਸਰਕਾਰ ਵੱਲੋਂ ਅਜੇ ਇਹ ਸਪਸ਼ਟ ਨਹੀਂ ਕੀਤਾ ਗਿਆ ਕਿ ਉਹ ਇਸ ਪ੍ਰਸਤਾਵ ਦਾ ਮੁਲਾਂਕਣ ਕਰ ਰਹੀ ਹੈ ਜਾਂ ਨਹੀਂ| ਪਰ ਸਰਕਾਰ ਦੇ ਹਾਊਸ ਲੀਡਰ ਪਾਬਲੋ ਰੌਡਰਿਗਜ਼ ਵੱਲੋਂ ਆਪਣੇ ਹਮਰੁਤਬਾ ਵਿਰੋਧੀ ਆਗੂਆਂ ਨੂੰ ਲਿਖੇ ਪੱਤਰ ਵਿੱਚ ਆਖਿਆ ਗਿਆ ਕਿ ਜੇ ਐਮਪੀਜ਼ ਨਵੇਂ ਸਿਰੇ ਤੋਂ ਜਾਂਚ ਕਰਵਾਉਣ ਦੇ ਹੱਕ ਵਿੱਚ ਹਨ ਤਾਂ ਇਸ ਨਾਲ ਇਹੋ ਪ੍ਰਭਾਵ ਜਾਵੇਗਾ ਕਿ ਘੱਟ ਗਿਣਤੀ ਲਿਬਰਲ ਸਰਕਾਰ ਵਿੱਚ ਹੁਣ ਭਰੋਸਾ ਨਹੀਂ ਰਿਹਾ|
ਉਨ੍ਹਾਂ ਇਹ ਵੀ ਲਿਖਿਆ ਕਿ ਕੰਜ਼ਰਵੇਟਿਵਾਂ ਦਾ ਅਜਿਹਾ ਪ੍ਰਸਤਾਵ ਸਿਆਸੀ ਵੰਡੀਆਂ ਪਾਉਣ ਵਾਲਾ ਹੈ| ਇਹ ਸਰਕਾਰ ਨੂੰ ਡੇਗਣ ਲਈ ਹੀ ਤਿਆਰ ਕੀਤਾ ਗਿਆ ਹੈ| ਜੇ ਇਹ ਪ੍ਰਸਤਾਵ ਪਾਸ ਹੋ ਜਾਂਦਾ ਹੈ ਤਾਂ ਇਸ ਨਾਲ ਇਹ ਸਵਾਲ ਖੜ੍ਹਾ ਹੋ ਜਾਵੇਗਾ ਕਿ ਕੀ ਅਜੇ ਵੀ ਸਰਕਾਰ ਵਿੱਚ ਹਾਊਸ ਆਫ ਕਾਮਨਜ਼ ਨੂੰ ਭਰੋਸਾ ਹੈ| ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੌਡਰਿੱਗਜ਼ ਨੇ ਆਖਿਆ ਕਿ ਇਹ ਮਤਾ ਇਸ ਗੱਲ ਦਾ ਸੰਕੇਤ ਹੈ ਕਿ ਕੰਜ਼ਰਵੇਟਿਵਾਂ ਨੂੰ ਸਰਕਾਰ ਵੱਲੋਂ ਕੀਤੇ ਜਾ ਰਹੇ ਕਿਸੇ ਵੀ ਕੰਮ ਵਿੱਚ ਯਕੀਨ ਨਹੀਂ ਹੈ| ਇਸ ਤਰ੍ਹਾਂ ਦੇ ਪ੍ਰਸਤਾਵ ਲਿਆਉਣ ਨਾਲ ਕੋਵਿਡ-19 ਵਰਗੀ ਮਹਾਂਮਾਰੀ ਤੋਂ ਧਿਆਨ ਭਟਕ ਜਾਵੇਗਾ ਤੇ ਅਸੀਂ ਮਹਾਂਮਾਰੀ ਖਿਲਾਫ ਜੰਗ ਵਿੱਚ ਪਛੜ ਜਾਵਾਂਗੇ|
ਰੌਡਰਿੱਗਜ਼ ਨੇ ਆਸ ਪ੍ਰਗਟਾਈ ਕਿ ਬਲਾਕ ਕਿਊਬਿਕੁਆ ਤੇ ਐਨਡੀਪੀ ਨਾਲ ਚੱਲ ਰਹੀ ਗੱਲਬਾਤ ਵਿੱਚ ਸਾਂਝਾ ਆਧਾਰ ਲੱਭ ਲਿਆ ਜਾਵੇਗਾ| ਇਸ ਦੌਰਾਨ ਕੰਜ਼ਰਵੇਟਿਵ ਹਾਊਸ ਲੀਡਰ ਗੇਰਾਰਡ ਡੈਲਟੈਲ ਨੇ ਆਖਿਆ ਕਿ ਲਿਬਰਲਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਉਹ ਆਪਣਾ ਆਧਾਰ ਗੁਆ ਚੁੱਕੇ ਹਨ ਤੇ ਹਾਊਸ ਆਫ ਕਾਮਨਜ਼ ਵਿੱਚ ਉਨ੍ਹਾਂ ਨੂੰ ਬਹੁਮਤ ਹਾਸਲ ਨਹੀਂ ਹੋਣ ਵਾਲਾ| ਇਸ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਵੁਈ ਚੈਰਿਟੀ ਮਾਮਲੇ ਵਿੱਚ ਸਰਕਾਰ ਤੇ ਚੈਰਿਟੀ, ਵਿਰੋਧੀ ਧਿਰ ਨੂੰ ਸ਼ਾਂਤ ਕਰਨ ਲਈ ਹੋਰ ਦਸਤਾਵੇਜ਼ ਜਾਰੀ ਕਰਨ ਬਾਰੇ ਵੀ ਵਿਚਾਰ ਕਰ ਰਹੀ ਹੈ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ