Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਪੰਜਾਬ ਸਰਕਾਰ ਦੇ ਕਾਨੂੰਨ ‘ਤੇ ‘ਆਪ’ ਨੇ ਉਠਾਏ ਸਵਾਲ: ਪੂਰੇ ਪੰਜਾਬ ਨੂੰ ਬੇਵਕੂਫ਼ ਬਣਾ ਰਹੀ ਹੈ ਕੈਪਟਨ ਸਰਕਾਰ : ਹਰਪਾਲ ਚੀਮਾ

October 20, 2020 08:03 PM
ਫਾਈਲ ਫੋਟੋ

ਚੰਡੀਗੜ੍ਹ, 20 ਅਕਤੂਬਰ (ਪੋਸਟ ਬਿਊਰੋ): ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੰਗਲਵਾਰ ਨੂੰ ਪਾਸ ਕੀਤੇ ਖੇਤੀ ਨਾਲ ਸੰਬੰਧਿਤ ਕਾਨੂੰਨਾਂ ਉੱਤੇ ਡੂੰਘੇ ਖ਼ਦਸ਼ੇ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਮਰਿੰਦਰ ਸਿੰਘ ਸਰਕਾਰ ਪੂਰੇ ਪੰਜਾਬ ਨੂੰ ਬੇਵਕੂਫ਼ ਬਣਾ ਰਹੀ ਹੈ।
ਪਾਰਟੀ ਹੈੱਡਕੁਆਟਰ ਤੋਂ ਦੇਰ ਸ਼ਾਮੀ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਡੇ ਵੱਲੋਂ ਪ੍ਰਗਟ ਕੀਤੇ ਜਾ ਰਹੇ ਖ਼ਦਸ਼ੇ ਰਾਹੀਂ ਸਾਬਤ ਹੁੰਦੇ ਜਾਪ ਰਹੇ ਹਨ। ਉਨ੍ਹਾਂ ਕਿਹਾ, ‘‘ ਅੱਜ ਮਾਨਯੋਗ ਰਾਜਪਾਲ ਪੰਜਾਬ ਨੂੰ ਮਿਲਣ ਉਪਰੰਤ ਅਸੀਂ ਕਈ ਕਿਸਾਨ ਆਗੂਆਂ, ਕਾਨੂੰਨੀ ਮਾਹਿਰਾਂ ਅਤੇ ਬੁੱਧੀਜੀਵੀਆਂ ਨਾਲ ਇਨ੍ਹਾਂ ਕਾਨੂੰਨਾਂ ਬਾਰੇ ਰਾਏ ਲਈ ਹੈ, ਕਿਉਂਕਿ ਵਿਧਾਨ ਸਭਾ ‘ਚ ਐਨ ਮੌਕੇ ‘ਤੇ ਮੇਜ਼ ਉੱਤੇ ਰੱਖੇ ਇਨ੍ਹਾਂ ਬਿੱਲਾਂ ਨੂੰ ਚੰਗੀ ਤਰਾਂ ਘੋਖੇ ਜਾਣ ਦਾ ਕਿਸੇ ਕੋਲ ਵੀ ਸਮਾਂ ਨਹੀਂ ਸੀ। ਮੁੱਖ ਮੰਤਰੀ ਕਹਿੰਦੇ ਹਨ ਕਿ ਵਿਧਾਨ ਸਭਾ ‘ਚ ਇਹ ਕਾਨੂੰਨ ਪਾਸ ਹੋਣ ਨਾਲ ਤਿੰਨੋਂ ਕਿਸਾਨ ਵਿਰੋਧੀ ਕਾਨੂੰਨ ਪੰਜਾਬ ‘ਚ ਲਾਗੂ ਨਹੀਂ ਹੋਣਗੇ।’’ ਚੀਮਾ ਨੇ ਸਵਾਲ ਉਠਾਇਆ ਕਿ ਕੀ ਕੋਈ ਰਾਜ ਸਰਕਾਰ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਨੂੰਨਾਂ ਨੂੰ ਅਤੇ ਸੂਬੇ ਕੈਂਸਲ ਕਰ ਸਕਦੀ ਹੈ? ਜੇਕਰ ਨਹੀਂ ਤਾਂ ਅਮਰਿੰਦਰ ਸਿੰਘ ਨੇ ਬੇਵਕੂਫ਼ ਬਣਾਇਆ ਹੈ।
ਚੀਮਾ ਮੁਤਾਬਿਕ ਅੱਜ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਸਿਰਫ਼ ਇੱਕ ਕਾਨੂੰਨ ਚਾਹੀਦਾ ਹੈ, ਕਿਉਂਕਿ ਕੇਂਦਰ ਸਰਕਾਰ ਐਮਐਸਪੀ ਉੱਤੇ ਯਕੀਨਨ ਖ਼ਰੀਦ ਤੋਂ ਭੱਜ ਰਹੀ ਹੈ। ਇਸ ਲਈ ਕੈਪਟਨ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਾਨੂੰਨੀ ਦਾਇਰੇ ਤਹਿਤ ਇਹ ਯਕੀਨੀ ਬਣਾਵੇ ਕਿ ਪ੍ਰਾਈਵੇਟ ਖ਼ਰੀਦਦਾਰ ਐਮਐਸਪੀ ‘ਤੇ ਖ਼ਰੀਦ ਨਾ ਕੀਤੇ ਜਾਣ ਦੀ ਸੂਰਤ ‘ਚ ਪੰਜਾਬ ਸਰਕਾਰ ਐਮਐਸਪੀ ਤੇ ਸਰਕਾਰੀ ਖ਼ਰੀਦ ਕਰੇਗੀ।
ਚੀਮਾ ਨੇ ਕਿਹਾ ਕਿ ਕੈਪਟਨ ਨੇ ਪਹਿਲਾਂ ਵੀ ਪਾਣੀਆਂ ਬਾਰੇ ਸਮਝੌਤੇ ਰੱਦ ਕਰਨ ਦੇ ਨਾਂ ‘ਤੇ ਪੰਜਾਬ ਅਤੇ ਪੰਜਾਬੀਆਂ ਨੂੰ ਬੇਵਕੂਫ਼ ਬਣਾਇਆ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ