Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਕੈਨੇਡਾ ਲਈ ਆਪਣੇ ਦਰ ਬੰਦ ਕਰੇਗੀ ਯੂਰਪੀਅਨ ਯੂਨੀਅਨ

October 21, 2020 12:07 AM

ਬਰੱਸਲਜ਼, 20 ਅਕਤੂਬਰ (ਪੋਸਟ ਬਿਊਰੋ) : ਯੂਰਪੀਅਨ ਯੂਨੀਅਨ ਵੱਲੋਂ ਕੈਨੇਡਾ, ਟਿਊਨੇਸ਼ੀਆ ਤੇ ਜਾਰਜੀਆ ਨੂੰ ਉਨ੍ਹਾਂ ਦੇਸ਼ਾਂ ਦੀ ਸੂਚੀ ਵਿੱਚੋਂ ਹਟਾਉਣ ਦੀ ਯੋਜਨਾ ਉਲੀਕੀ ਗਈ ਹੈ ਜਿਨ੍ਹਾਂ ਦੇ ਵਾਸੀਆਂ ਨੂੰ ਕਰੋਨਾਵਾਇਰਸ ਮਹਾਂਮਾਰੀ ਦੌਰਾਨ ਬਲੌਕ ਦਾ ਦੌਰਾ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ| ਇਹ ਖੁਲਾਸਾ ਯੂਰਪੀਅਨ ਯੂਨੀਅਨ ਦੇ ਮਸਲਿਆਂ ਦੇ ਜਾਣਕਾਰ ਅਧਿਕਾਰੀਆਂ ਵੱਲੋਂ ਕੀਤਾ ਗਿਆ|
ਇਸ ਦੌਰਾਨ ਯੂਰਪੀਅਨ ਯੂਨੀਅਨ ਨੇ ਸਿੰਗਾਪੁਰ ਵਿੱਚ ਵਾਇਰਸ ਸਬੰਧੀ ਸੁਧਰ ਰਹੇ ਹਾਲਾਤ ਦੇ ਮੱਦੇਨਜ਼ਰ ਉੱਥੋਂ ਦੇ ਟਰੈਵਲਰਜ਼ ਲਈ ਆਪਣੇ ਦਰ ਖੋਲ੍ਹਣ ਦਾ ਫੈਸਲਾ ਕੀਤਾ ਹੈ| ਕਈ ਹੋਰਨਾਂ ਦੇਸ਼ਾਂ ਵਾਂਗ ਹੀ ਅਮਰੀਕਾ ਨੂੰ ਵੀ ਇਸ ਬਲੈਕਲਿਸਟ ਵਿੱਚ ਰੱਖਿਆ ਜਾਵੇਗਾ| ਯੂਰਪੀਅਨ ਯੂਨੀਅਨ ਵੱਲੋਂ ਟਰੈਵਲ ਸਬੰਧੀ ਦੋ ਮਹੀਨਿਆਂ ਵਿੱਚ ਪਹਿਲੀ ਵਾਰੀ ਜਾਰੀ ਕੀਤੀ ਗਈ ਇਹ ਸੂਚੀ 11 ਦੇਸ਼ਾਂ ਤੋਂ ਘਟ ਕੇ 9 ਦੇਸ਼ਾਂ ਦੀ ਰਹਿ ਗਈ ਹੈ| ਬਾਕੀ ਅੱਠ ਦੇਸ਼ ਹਨ ਆਸਟਰੇਲੀਆ, ਚੀਨ, ਜਾਪਾਨ, ਨਿਊਜ਼ੀਲੈਂਡ, ਰਵਾਂਡਾ, ਸਾਊਥ ਕੋਰੀਆ, ਥਾਈਲੈਂਡ ਤੇ ਉਰੂਗੁਏ|
ਇਹ ਸੂਚੀ ਉਸ ਸਮੇਂ ਅਪਡੇਟ ਕੀਤੀ ਗਈ ਹੈ ਜਦੋਂ ਯੂਰਪ ਵਿੱਚ ਹੀ ਅਜਿਹੇ ਮਾਮਲਿਆਂ ਵਿੱਚ ਕਾਫੀ ਵਾਧਾ ਦਰਜ ਕੀਤਾ ਜਾ ਰਿਹਾ ਹੈ| ਇਨ੍ਹਾਂ ਤਬਦੀਲੀਆਂ ਬਾਰੇ ਅਜੇ ਯੂਰਪੀਅਨ ਯੂਨੀਅਨ ਦੇ ਮੈਂਬਰ ਮੁਲਕਾਂ ਵੱਲੋਂ ਬੁੱਧਵਾਰ ਨੂੰ ਆਪਣੀ ਸਹਿਮਤੀ ਜਾਂ ਅਸਹਿਮਤੀ ਦਿੱਤੀ ਜਾਣੀ ਬਾਕੀ ਹੈ| ਇੱਕ ਤੀਜੀ ਯੋਜਨਾ, ਜਿਸ ਨਾਲ ਇਸ ਸੂਚੀ ਦਾ ਫੌਰਮੈਟ ਪ੍ਰਭਾਵਿਤ ਹੋ ਸਕਦਾ ਹੈ, ਯੂਰਪੀਅਨ ਯੂਨੀਅਨ ਵੱਲੋਂ ਬਲਾਕ ਦੇ ਵੀਜ਼ਾ ਨਿਯਮਾਂ ਕਾਰਨ ਹਾਂਗ ਕਾਂਗ ਤੇ ਮਕਾਊ ਨੂੰ ਵੱਖਰੇ ਰੀਜਨਜ਼ ਵਜੋਂ ਮਾਨਤਾ ਦੇਣ ਦਾ ਟੀਚਾ ਹੈ|

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ