Welcome to Canadian Punjabi Post
Follow us on

29

March 2024
 
ਭਾਰਤ

ਦਿੱਲੀ ਦੰਗਿਆਂ ਦਾ ਮਾਮਲਾ ਪੱਤਰਕਾਰਾਂ ਨੂੰ ਕੇਸ ਡਾਇਰੀ ਛਾਪਣ ਜਾਂ ਪ੍ਰਸਾਰਨ ਦਾ ਅਧਿਕਾਰ ਨਹੀਂ: ਅਦਾਲਤ

October 21, 2020 03:02 AM

ਨਵੀਂ ਦਿੱਲੀ, 20 ਅਕਤੂਬਰ (ਪੋਸਟ ਬਿਊਰੋ)- ਦਿੱਲੀ ਹਾਈ ਕੋਰਟ ਨੇ ਫਰਵਰੀ ਵਿੱਚ ਸੋਧੇ ਹੋਏ ਨਾਗਰਿਕਤਾ ਕਾਨੂੰਨ (ਸੀ ਏ ਏ) ਦੇ ਖਿਲਾਫ ਪ੍ਰਦਰਸ਼ਨਾਂ ਦੇ ਦੌਰਾਨ ਉਤਰ ਪੂਰਬੀ ਦਿੱਲੀ ਵਿੱਚ ਫਿਰਕੂ ਹਿੰਸਾ ਦੇ ਮਾਮਲੇ ਵਿੱਚ ਇੱਕ ਦੋਸ਼ੀ ਦੇ ਕਬੂਲਨਾਮੇ ਨੂੰ ਪ੍ਰਸਾਰਤ ਕਰਨ ਉੱਤੇ ਇੱਕ ਨਿਊਜ਼ ਚੈਨਲ ਨੂੰਕਿਹਾ ਕਿ ਦੋਸ਼ੀ ਦਾ ਇਕਬਾਲੀਆ ਬਿਆਨ ਜਨਤਕ ਨਹੀਂ ਕੀਤਾ ਗਿਆ, ਉਸ ਤੱਕ ਪਹੁੰਚ ਤੇ ਉਸ ਨੂੰ ਪ੍ਰਕਾਸ਼ਤ ਜਾਂ ਪ੍ਰਸਾਰਤ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਇਹ ਵੀ ਕਿਹਾ ਕਿ ਪੱਤਰਕਾਰਾਂ ਨੂੰ ਕੋਈ ਕੇਸ ਡਾਇਰੀ ਪ੍ਰਕਾਸ਼ਿਤ ਜਾਂ ਪ੍ਰਾਸਰਿਤ ਕਰਨ ਦਾ ਅਧਿਕਾਰ ਨਹੀਂ ਹੈ।
ਅਦਾਲਤ ਨੇ ਜੀ ਨਿਊਜ਼ ਮੀਡੀਆ ਕਾਰਪੋਰੇਸ਼ਨ ਲਿਮਟਿਡ ਨੂੰ ਐਫੀਡੇਵਿਟ ਪੇਸ਼ ਕਰ ਕੇ ਉਸ ਸੂਤਰ ਦਾ ਖੁਲਾਸਾ ਕਰਨ ਨੂੰ ਕਿਹਾ ਹੈ, ਜਿਸ ਨਾਲ ਇਸ ਦੇ ਸੰਬੰਧਤ ਪੱਤਰਕਾਰ ਨੂੰ ਜਾਮੀਆ ਮਿਲੀਆ ਇਸਲਾਮੀਆ (ਜੇ ਐਮ ਆਈ) ਯੂਨੀਵਰਸਿਟੀ ਦੇ ਵਿਦਿਆਰਥੀ ਦੇ ਕਬੂਲਨਾਮੇ ਦੇ ਦਸਤਾਵੇਜ਼ ਮਿਲੇ ਸਨ।ਜਸਟਿਸ ਵਿਭੂ ਬਾਖਰੂ ਨੇ ਮੀਡੀਆ ਗਰੁੱਪ ਦੀ ਇਹ ਅਪੀਲ ਠੁਕਰਾ ਦਿੱਤੀ ਕਿ ਉਸ ਨੂੰ ਸੰਬੰਧਤ ਪੱਤਰਕਾਰਾ ਦੇ ਨਾਂਅ ਦਾ ਖੁਲਾਸਾ ਸੀਲਬੰਦ ਲਿਫਾਫੇ ਵਿੱਚ ਕਰਨ ਦੀ ਆਗਿਆ ਦਿੱਤੀ ਜਾਵੇ, ਕਿਉਂਕਿ ਨਾਂਅ ਦਾ ਖੁਲਾਸਾ ਹੋਣ ਉੱਤੇ ਉਸ ਦੇ ਜੀਵਨ ਅਤੇ ਪਰਵਾਰ ਨੂੰ ਖਤਰਾ ਹੋ ਸਕਦਾ ਹੈ। ਇਸ ਬਾਰੇ ਮੈਜਿਸਟਰੇਟ ਨੇ ਨਿਊਜ਼ ਚੈਨਲ ਨੂੰ ਐਫੀਡੇਵਿਟ ਪੇਸ਼ ਕਰਨ ਨੂੰ ਕਿਹਾ ਅਤੇ ਅਗਲੇਰੀ ਸੁਣਵਾਈ ਦੇ ਲਈ 23 ਅਕਤੂਬਰ ਤੈਅ ਕੀਤੀ। ਅਦਾਲਤ ਨੇ ਕਿਹਾ, ਪੁਲਸ ਨੇ ਕੇਸ ਵਿੱਚ ਸਾਵਧਾਨੀ ਨਾਲ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ