Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਫਾਰੂਕ ਅਬਦੁੱਲਾ ਤੋਂ ਕ੍ਰਿਕਟ ਘੋਟਾਲੇ ਬਾਰੇ ਈ ਡੀ ਵੱਲੋਂ ਛੇ ਘੰਟੇ ਪੁੱਛਗਿੱਛ

October 21, 2020 03:03 AM

ਸ੍ਰੀਨਗਰ, 20 ਅਕਤੂਬਰ (ਪੋਸਟ ਬਿਊਰੋ)- ਜੰਮੂ-ਕਸ਼ਮੀਰ ਵਿੱਚ ਪੰਜ ਅਗਸਤ 2019 ਤੋਂ ਪਹਿਲਾਂ ਦੀ ਸਥਿਤੀ ਬਾਰੇ ਸੰਵਿਧਾਨਕ ਅਲਾਇੰਸ ਬਣਾਉਣ ਵਾਲੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਡਾਕਟਰ ਫਾਰੂਕ ਅਬਦੁੱਲਾ ਇੱਕ ਨਵੀਂ ਮੁਸੀਬਤ ਵਿੱਚ ਫਸ ਗਏ ਹਨ। ਜੰਮੂ-ਕਸ਼ਮੀਰ ਕ੍ਰਿਕਟ ਐਸੋਸੀਏਸ਼ਨ (ਜੇ ਕੇ ਸੀ ਏ) ਵਿੱਚ 43.69 ਕਰੋੜ ਰੁਪਏ ਦੇ ਘੋਟਾਲੇ ਦੇ ਕੇਸ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਕੱਲ੍ਹ ਫਾਰੂਕ ਤੋਂ ਲਗਭਗ ਛੇ ਘੰਟੇ ਪੁੱਛਗਿੱਛ ਕੀਤੀ ਹੈ।
ਨੈਸ਼ਨਲ ਕਾਨਫਰੰਸ ਦੇ ਮੀਤ ਪ੍ਰਧਾਨ ਉਮਰ ਅਬਦੁੱਲਾ ਅਤੇ ਪੀਪਲਜ਼ ਡੈਮੋਕਰੇਟਿਕ ਪਾਰਟੀ ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਇਸ ਪੁੱਛਗਿੱਛ ਨੂੰ ਸਿਆਸੀ ਬਦਲੇ ਦੀ ਭਾਵਨਾ ਤੋਂ ਪ੍ਰੇਰਤ ਦੱਸਿਆ ਅਤੇ ਕਿਹਾ ਕਿ ਕੇਂਦਰ ਸਰਕਾਰ ਪੀਪਲਜ਼ ਗੁਪਕਾਰ ਡਿਕਲੇਰੇਸ਼ਨ ਤੋਂ ਡਰ ਗਈ ਹੈ, ਇਸ ਲਈ ਫਾਰੂਕ ਤੋਂ ਪੁੱਛਗਿੱਛ ਹੋ ਰਹੀ ਹੈ। ਫਰੂਕ ਅਬਦੁੱਲਾ ਕੱਲ੍ਹ ਸਵੇਰੇ ਸਾਢੇ 11 ਵਜੇ ਸ੍ਰੀਨਗਰ ਦੇ ਰਾਜਬਾਗ ਵਿੱਚ ਈ ਡੀ ਦਫਤਰ ਪੁੱਜੇ ਤੇ ਸ਼ਾਮ ਕਰੀਬ 5.25 ਵਜੇ ਬਾਹਰ ਨਿਕਲੇ ਸਨ। ਉਨ੍ਹਾਂ ਨੇ ਕਿਹਾ ਕਿ ਮੇਰੇ ਕੋਲ ਲੁਕਾਉਣ ਲਈ ਕੁਝ ਨਹੀਂ, ਮੇਰੇ ਹੀ ਨਿਰਦੇਸ਼ ਉੱਤੇ ਸਾਲ 2012 ਵਿੱਚ ਪੁਲਸ ਨੇ ਇਸ ਦੀ ਸਿ਼ਕਾਇਤ ਦਰਜ ਕੀਤੀ ਸੀ। ਮੈਨੂੰ ਇੱਥੇ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਉਨ੍ਹਾਂਕੁਝ ਸਵਾਲ ਕੀਤੇ, ਮੈਂ ਜਵਾਬ ਦੇ ਦਿੱਤੇ। ਮੈਂ ਇਸ ਜਾਂਚ ਵਿੱਚ ਪੂਰਾ ਸਹਿਯੋਗ ਕਰਾਂਗਾ।
ਇਹ ਘੋਟਾਲਾ ਮਾਰਚ 2012 ਵਿੱਚ ਬਾਹਰ ਆਇਆ ਸੀ, ਜਦੋਂ ਜੇ ਕੇ ਸੀ ਏ ਦੇ ਓਦੋਂ ਦੇ ਖਜ਼ਾਨਚੀ ਮਨਜ਼ੂਰ ਵਜ਼ੀਰ ਨੇ ਸਾਬਕਾ ਜਨਰਲ ਸਕੱਤਰ ਮੁਹੰਮਦ ਸਲੀਮ ਖਾਨ ਅਤੇ ਸਾਬਕਾ ਖਜ਼ਾਨਾ ਅਧਿਕਾਰੀ ਅਹਿਸਾਨ ਮਿਰਜ਼ਾ ਖਿਲਾਫ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ। ਇਸ ਤੋਂ ਬਾਅਦ ਕਰੀਬ ਪੰਜਾਹ ਲੋਕਾਂ ਦੇ ਨਾਂਅ ਇਸ ਘੋਟਾਲੇ ਵਿੱਚ ਲਏ ਗਏ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ