Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਗੋਲੀਆਂ ਮਾਰ ਕੇ ਪੁਲਸ ਇੰਸਪੈਕਟਰ ਦੀ ਹੱਤਿਆ

October 21, 2020 03:06 AM

ਸ੍ਰੀਨਗਰ, 20 ਅਕਤੂਬਰ (ਪੋਸਟ ਬਿਊਰੋ)- ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ `ਚ ਅੱਤਵਾਦੀਆਂ ਨੇ ਪੁਲਸ ਦੇ ਇੱਕ ਇੰਸਪੈਕਟਰ ਦੀ ਓਦੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ, ਜਦੋਂ ਉਹ ਮਸਜਿਦ ਵਿੱਚੋਂ ਨਮਾਜ਼ ਅਦਾ ਕਰਨ ਦੇ ਬਾਅਦ ਵਾਪਸ ਆ ਰਿਹਾ ਸੀ। ਪੁਲਸ ਦੋਸ਼ੀਆਂ ਦੀ ਭਾਲ ਕਰ ਰਹੀ ਹੈ।
ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇੰਸਪੈਕਟਰ ਮੁਹੰਮਦ ਅਸ਼ਰਫ ਭੱਟ (46) ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਬਿਜਬਹਾੜਾ ਦੇ ਸਬ-ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਹੈ। ਮਰਹੂਮ ਇੰਸਪੈਕਟਰ ਮੁਹੰਮਦ ਅਸ਼ਰਫ ਭੱਟ ਇਸ ਸਮੇਂ ਪੁਲਵਾਮਾ ਜ਼ਿਲ੍ਹੇ ਦੇ ਪੁਲਸ ਸਿਖਲਾਈ ਕੇਂਦਰ ਲੇਥਪੋਰਾ ਵਿਖੇ ਤਾਇਨਾਤ ਸੀ ਅਤੇ ਛੁੱਟੀ `ਤੇ ਘਰ ਆਇਆ ਸੀ।
ਇਸ ਦੌਰਾਨ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ਦੀ ਸਾਂਝੀ ਨਾਕਾ ਪਾਰਟੀ `ਤੇ ਕੀਤੀ ਗੋਲੀਬਾਰੀ ਵਿੱਚ ਸੀ ਆਰ ਪੀ ਐਫ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ। ਇਸ ਬਾਰੇ ਪੁਲਸ ਨੇ ਕਿਹਾ ਕਿ ਪੁਲਵਾਮਾ ਦੇ ਗਾਂਗੂ ਪਿੰਡ `ਚ ਸਵੇਰੇ ਸੀ ਆਰ ਪੀ ਐਫ ਅਤੇ ਪੁਲਸ ਦੀ ਸਾਂਝੀ ਨਾਕਾ ਪਾਰਟੀ `ਤੇ ਦੋ ਮੋਟਰ ਸਾਈਕਲ ਸਵਾਰ ਅੱਤਵਾਦੀਆਂ ਨੇ ਅਚਾਨਕ ਗੋਲੀਬਾਰੀ ਕਰ ਦਿੱਤੀ। ਕੁਝ ਦੇਰ ਤੱਕ ਚੱਲੀ ਦੁਪਾਸੜ ਗੋਲੀਬਾਰੀ ਦੌਰਾਨ ਸੀ ਆਰ ਪੀ ਐਫ ਦਾ ਜਵਾਨ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ, ਪਰ ਅੱਤਵਾਦੀ ਫਰਾਰ ਹੋਣ `ਚ ਕਾਮਯਾਬ ਹੋ ਗਏ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ