Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਸਕਾਰਬੌਰੇ ਦੇ ਹਾਈ ਸਕੂਲ ਵਿੱਚ ਐਲਾਨੀ ਗਈ ਕੋਵਿਡ-19 ਆਊਟਬ੍ਰੇਕ

October 21, 2020 07:07 AM

ਸਕਾਰਬੌਰੋ, 20 ਅਕਤੂਬਰ (ਪੋਸਟ ਬਿਊਰੋ) : ਟੋਰਾਂਟੋ ਪਬਲਿਕ ਹੈਲਥ ਵੱਲੋਂ ਸਕਾਰੋਬੌਰੋ ਦੇ ਇੱਕ ਸਕੂਲ ਵਿੱਚ ਕੋਵਿਡ-19 ਆਊਟਬ੍ਰੇਕ ਦਾ ਐਲਾਨ ਕੀਤਾ ਗਿਆ ਹੈ|
ਪ੍ਰਾਪਤ ਜਾਣਕਾਰੀ ਅਨੁਸਾਰ ਡੇਵਿਡ ਐਂਡ ਮੈਰੀ ਥੌਮਸਨ ਕਾਲਜੀਏਟ ਇੰਸਟੀਚਿਊਟ ਦੇ ਦੋ ਵਿਦਿਆਰਥੀਆਂ ਤੇ ਇੱਕ ਸਟਾਫ ਮੈਂਬਰ ਦੇ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਦੋ ਗ੍ਰੇਡ 10 ਕਲਾਸਾਂ ਦੇ ਵਿਦਿਆਰਥੀਆਂ ਨੂੰ ਇਸ ਸਮੇਂ ਘਰ ਵਿੱਚ ਸੈਲਫ ਆਈਸੋਲੇਟ ਕਰਨ ਲਈ ਆਖਿਆ ਗਿਆ ਹੈ|
ਮਾਪਿਆਂ ਨੂੰ ਲਿਖੇ ਪੱਤਰ ਵਿੱਚ ਸਕੂਲ ਦੇ ਪ੍ਰਿੰਸੀਪਲ ਵਿਲੀਅਮ ਪਾਪਾਕੌਨਸਟੈਂਟਿਨੋ ਨੇ ਆਖਿਆ ਕਿ ਇਸ ਤਰ੍ਹਾਂ ਆਊਟਬ੍ਰੇਕ ਦੀ ਖਬਰ ਪਰਿਵਾਰਾਂ ਲਈ ਕਾਫੀ ਚਿੰਤਾਜਨਕ ਹੈ| ਪਰ ਅਸੀਂ ਸੱਭ ਨੂੰ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਸਕੂਲ ਵੱਲੋਂ ਹਰ ਤਰ੍ਹਾਂ ਦੀ ਅਹਿਤਿਆਤ ਵਰਤੀ ਜਾ ਰਹੀ ਹੈ ਫਿਰ ਭਾਵੇਂ ਖੁਦ ਦਾ ਨਰੀਖਣ ਕਰਨਾ ਹੋਵੇ, ਸਾਫ ਸਫਾਈ ਦਾ ਖਿਆਲ ਰੱਖਣਾ ਹੋਵੇ, ਵਿਦਿਆਰਥੀਆਂ ਤੇ ਸਟਾਫ ਲਈ ਮਾਸਕ ਤੇ ਫੇਸ ਕਵਰਿੰਗ ਨੂੰ ਵੀ ਯਕੀਨੀ ਬਣਾਇਆ ਗਿਆ ਹੈ, ਵੱਧ ਤੋਂ ਵੱਧ ਫਿਜ਼ੀਕਲ ਡਿਸਟੈਂਸਿੰਗ ਰੱਖੀ ਜਾ ਰਹੀ ਹੈ ਅਤੇ ਇਸ ਤੋਂ ਇਲਾਵਾ ਹੱਥਾਂ ਨੂੰ ਸਾਫ ਰੱਖਣ ਲਈ ਹੈਂਡ ਵਾਸ਼ਿੰਗ ਤੇ ਸੈਨੇਟਾਈਜ਼ਰ ਦੀ ਵਰਤੋਂ ਦਾ ਵੀ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ| ਇਸ ਦੇ ਨਾਲ ਹੀ ਖੰਘਦੇ ਜਾਂ ਛਿੱਕਦੇ ਸਮੇਂ ਆਪਣੀ ਬਾਂਹ ਮੂੰਹ ਅੱਗੇ ਰੱਖਣ ਦੇ ਨਿਯਮ ਦੀ ਵੀ ਪਾਲਣਾ ਕੀਤੀ ਜਾ ਰਹੀ ਹੈ|
ਇਹ ਵੀ ਦੱਸਿਆ ਗਿਆ ਕਿ ਇਸ ਆਊਟਬ੍ਰੇਕ ਦੇ ਬਾਵਜੂਦ ਸਕੂਲ ਖੁੱਲ੍ਹਾ ਰਹੇਗਾ| ਓਨਟਾਰੀਓ ਦੇ ਸਕੂਲਾਂ ਵਿੱਚ ਇਸ ਸਮੇਂ ਕੋਵਿਡ-19 ਦੇ 121 ਨਵੇਂ ਮਾਮਲੇ ਰਿਪੋਰਟ ਕੀਤੇ ਗਏ ਹਨ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ