Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਨਵਜੋਤ ਸਿੱਧੂ ਦਾ ਚਪੇੜ ਵਾਲਾ ਬਿਆਨਅਸੈਂਬਲੀ ਵਿੱਚ ਗੂੰਜਿਆ

October 21, 2020 07:38 AM

* ਮੰਤਰੀਆਂ ਤੇ ਵਿਧਾਇਕਾਂ ਵੱਲੋਂ ਮੇਜਾਂ ਥਪਥਪਾ ਕੇ ਸਵਾਗਤ

ਚੰਡੀਗੜ੍ਹ, 20 ਅਕਤੂਬਰ, (ਪੋਸਟ ਬਿਊਰੋ)- ਸਿਰਫ ਇਕ ਦਿਨ ਪਹਿਲਾਂ ਤੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਬੋਲਦੇ ਰਹੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਵਿਧਾਨ ਸਭਾਵਿੱਚ ਮੁੱਖ ਮੰਤਰੀ ਦੇ ਹੱਕ ਵਿਚ ਖੁੱਲ੍ਹ ਕੇ ਭਾਸ਼ਣ ਦਿੱਤਾ ਅਤੇ ਕਿਹਾ ਕਿ ਸਦਨ ਵਿਚ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਮੁੱਖ ਮੰਤਰੀ ਦਾ ਫ਼ੈਸਲਾ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੇ ਮੂੰਹ ਉੱਤੇ ਚਪੇੜ ਹੈ ਤੇ ਇਸ ਚਪੇੜ ਦੀ ਗੂੰਜ ਸਾਰੇ ਹਿੰਦੁਸਤਾਨ ਵਿਚ ਸੁਣਾਈ ਦੇਵੇਗੀ।
ਵਰਨਣ ਯੋਗ ਹੈ ਕਿ ਜਦੋਂ ਨਵਜੋਤ ਸਿੰਘ ਸਿੱਧੂ ਵਿਧਾਨ ਸਭਾ ਵਿਚ ਸੰਬੋਧਨ ਲਈ ਖੜੇ ਹੋਏ ਤਾਂ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਨਜ਼ਰਾਂ ਉਨ੍ਹਾਂ ਉੱਤੇ ਜਾ ਟਿਕੀਆਂ ਤੇ ਜਦੋਂਸਿੱਧੂ ਨੇ ਮੁੱਖ ਮੰਤਰੀ ਦੇ ਫ਼ੈਸਲੇ ਨੂੰ ਕੇਂਦਰੀ ਕਾਨੂੰਨਾਂ ਦੇ ਮੂੰਹ ਉੱਤੇ ਚਪੇੜ ਵਾਂਗ ਦੱਸਿਆ ਤਾਂ ਵਿਧਾਨ ਸਭਾ ਵਿੱਚ ਮੌਜੂਦ ਮੰਤਰੀਆਂ ਤੇ ਵਿਧਾਇਕਾਂ ਨੇ ਮੇਜ ਥਪਥਪਾ ਕੇ ਇਸ ਦੀ ਹਮਾਇਤ ਕੀਤੀ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਵਿਧਾਨ ਸਭਾ ਦਾ ਫ਼ੈਸਲਾ ਬਿਲਕੁਲ ਦਰੁਸਤ ਹੈ।
ਸਿਰਫ ਇਕ ਦਿਨ ਪਹਿਲਾਂ ਪੰਜਾਬ ਸਰਕਾਰਦੇ ਖਿਲਾਫ ਅਸਿੱਧੇ ਤੌਰ ਉੱਤੇ ਬੋਲਦੇ ਹੋਏਨਵਜੋਤ ਸਿੱਧੂ ਨੇ ਕਿਹਾ ਸੀ ਕਿ ਅੱਜ ਪੰਜਾਬ ਦੇ ਕਿਸਾਨ ਤੇ ਜਨਤਾ ਦੀਆਂ ਨਜ਼ਰਾਂ ਸਾਡੇ ਉੱਤੇ ਟਿਕੀਆਂ ਹਨ, ਕਿਸਾਨਾਂ ਨੂੰ ਭਟਕਾਉਣ ਦੀ ਬਜਾਏ ਸਰਕਾਰਾਂ ਨੂੰ ਮੁੱਦੇ ਉੱਤੇ ਆ ਕੇ ਹੱਲ ਦੇਣਾ ਚਾਹੀਦਾ ਹੈ। ਏਸੇ ਲਈ ਅੱਜ ਪੰਜਾਬ ਵਿਚ ਕਿਸਾਨਾਂ ਦਾ ਸੱਚਾ ਸੰਘਰਸ਼ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਆਪਣਾ ਪੱਖ ਰੱਖਿਆ ਹੈ, ਲੋੜ ਹੈ ਕਿ ਸਰਕਾਰਾਂ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਲਏ ਬਿਨਾਂ ਕਿਹਾ ਸੀ ਕਿ ਇਹ ਝੰਡਿਆਂ ਤੇ ਡੰਡਿਆਂ ਦਾ ਸੰਘਰਸ਼ ਹੈ, ਇਸ ਨੂੰ ਇਹ ਕਹਿਣਾ ਕਿ ਇਸ ਨੂੰ ਬਾਹਰੀ ਤਾਕਤਾਂ ਚਲਾ ਰਹੀਆਂ ਹਨ ਜਾਂ ਇਸ ਨਾਲ ਸਾਡੇ ਰਾਜ ਦੇ ਹਾਲਾਤ ਵਿਗੜ ਜਾਣਗੇ, ਇਹ ਕਿਸਾਨਾਂ ਦੇ ਸੱਚੇ ਸੰਘਰਸ਼ ਦਾ ਨਿਰਾਦਰ ਵੀ ਹੈ ਤੇ ਅਪਮਾਨ ਵੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ