Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਨਵਾਜ਼ ਸ਼ਰੀਫ ਦੇ ਖਿਲਾਫ ਬ੍ਰਿਟੇਨ ਵਿੱਚ ਨੋਟਿਸ ਛਪਵਾਉਣ ਉੱਤੇ ਕੋਰਟ ਨੇ ਰੋਕ ਲਾਈ

October 21, 2020 07:44 AM

* ਸ਼ਹਿਬਾਜ਼ ਸ਼ਰੀਫ ਨੂੰ ਮਨੀ ਲਾਂਡਰਿੰਗ ਕੇਸ ਵਿੱਚ ਜੇਲ੍ਹ ਭੇਜਿਆ

ਇਸਲਾਮਾਬਾਦ, 20 ਅਕਤੂਬਰ, (ਪੋਸਟ ਬਿਊਰੋ)- ਬ੍ਰਿਟੇਨ ਵਿਚ ਇਲਾਜ ਕਰਵਾ ਰਹੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਕਿਸੇ ਤਰ੍ਹਾਂ ਵਾਪਸ ਲਿਆਉਣ ਦੀ ਇਮਰਾਨ ਸਰਕਾਰ ਦੀ ਕੋਸ਼ਿਸ਼ ਨੂੰ ਵੱਡਾ ਝਟਕਾ ਲੱਗਾ ਹੈ। ਸਰਕਾਰ ਨੇ ਸ਼ਰੀਫ ਉੱਤੇ ਏਵਨਫੀਲਡ ਪ੍ਰਾਪਰਟੀ ਕੇਸ ਦੀ ਜਾਂਚ ਵਿਚ ਬ੍ਰਿਟੇਨ ਦੇ ਦੋ ਅਖ਼ਬਾਰਾਂ ਵਿਚ ਨੋਟਿਸ ਛਪਵਾਉਣ ਦੀ ਆਗਿਆ ਮੰਗੀ ਸੀ, ਹਾਈ ਕੋਰਟ ਨੇ ਸਰਕਾਰ ਦੀ ਇਸ ਅਪੀਲ ਨੂੰ ਰੱਦ ਕਰ ਦਿੱਤਾ ਹੈ।
ਵਰਨਣ ਯੋਗ ਹੈ ਕਿ ਏਵਨਫੀਲਡ ਮਾਮਲੇ ਵਿੱਚ ਨਵਾਜ਼ ਸ਼ਰੀਫ ਉੱਤੇ ਭ੍ਰਿਸ਼ਟਾਚਾਰ ਦਾ ਕੇਸ ਚੱਲਦਾ ਹੈ ਤੇ ਉਨ੍ਹਾਂ ਦੇ ਬ੍ਰਿਟੇਨ ਵਿਚ ਇਲਾਜ ਦੇ ਦੌਰਾਨ ਪਾਕਿਸਤਾਨ ਦੇ ਦੋ ਅਖ਼ਬਾਰਾਂ ਵਿਚ ਨੋਟਿਸ ਛਾਪਿਆ ਗਿਆ ਹੈ। ਸਰਕਾਰੀ ਵਕੀਲ ਨੇ ਹਾਈ ਕੋਰਟ ਤੋਂ ਇਜਾਜ਼ਤ ਮੰਗੀ ਸੀ ਕਿ ਇਹ ਨੋਟਿਸ ਬ੍ਰਿਟੇਨ ਵਿਚ ਵੀ ਦੋ ਅਖ਼ਬਾਰਾਂ ਵਿਚ ਛਪਵਾਏ ਜਾਣ। ਅਦਾਲਤ ਨੇ ਅਰਜ਼ੀ ਰੱਦ ਕਰਦੇ ਹੋਏ ਕਿਹਾ ਕਿ ਨਵਾਜ਼ ਸ਼ਰੀਫ ਦੇ ਪਾਕਿਸਤਾਨ ਵਿਚਲੇ ਘਰ ਤੇ ਕੋਰਟ ਕੰਪਲੈਕਸ ਸਮੇਤ ਕੁਝ ਥਾਵਾਂ ਉੱਤੇ ਹੀ ਇਹ ਨੋਟਿਸ ਲਵਾਉਣਾ ਕਾਫ਼ੀ ਹੈ।
ਇਸ ਦੌਰਾਨ ਨਵਾਜ਼ ਸ਼ਰੀਫ ਦੇ ਭਰਾ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ਦੇ ਪ੍ਰਮੁੱਖ ਲੀਡਰ ਅਤੇ ਨੈਸ਼ਨਲ ਅਸੈਂਬਲੀ ਵਿਚ ਵਿਰੋਧੀ ਧਿਰ ਦੇ ਆਗੂ ਸ਼ਹਿਬਾਜ਼ ਸ਼ਰੀਫ ਨੂੰ ਮਨੀ ਲਾਂਡਰਿੰਗ ਦੇ ਕੇਸ ਵਿਚ ਅੱਜ ਮੰਗਲਵਾਰ ਜੇਲ੍ਹ ਭੇਜ ਦਿੱਤਾ ਗਿਆ ਹੈ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਛੋਟੇ ਭਰਾ ਸ਼ਹਿਬਾਜ਼ ਨੂੰ ਕੌਮੀ ਜਵਾਬਦੇਹੀ ਬਿਊਰੋ (ਐੱਨ ਏ ਬੀ) ਨੇ 28 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਤੇ ਇਕ ਅਦਾਲਤ ਨੇ 700 ਕਰੋੜ ਦੇ ਮਨੀ ਲਾਂਡਰਿੰਗ ਕੇਸ ਵਿਚ ਉਸ ਦੀ ਜਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ।ਜਵਾਬਦੇਹੀ ਅਦਾਲਤ ਨੇ 29 ਸਤੰਬਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ਼ਹਿਬਾਜ਼ ਸ਼ਰੀਫ ਨੂੰ ਐੱਨ ਏ ਬੀਦੇ ਰਿਮਾਂਡ ਉੱਤੇ ਭੇਜ ਦਿੱਤਾ ਸੀ। ਲਾਹੌਰ ਦੀ ਜਵਾਬਦੇਹੀ ਅਦਾਲਤ ਨੇ ਅੱਜ ਸ਼ਹਿਬਾਜ਼ ਸ਼ਰੀਫ ਦਾ ਰਿਮਾਂਡ ਵਧਾਉਣ ਬਾਰੇਐੱਨ ਏ ਬੀ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸ਼ਹਿਬਾਜ਼ ਸ਼ਰੀਫ ਨੇ ਨਵਾਜ਼ ਸ਼ਰੀਫ ਦੇ ਜਵਾਈ ਮੁਹੰਮਦ ਸਫਦਰ ਦੀ ਗ੍ਰਿਫ਼ਤਾਰੀ ਲਈ ਇਮਰਾਨ ਖਾਨ ਸਰਕਾਰ ਦੀ ਆਲੋਚਨਾ ਕੀਤੀ ਹੈ। ਮੁਹੰਮਦ ਸਫਦਰ ਨੂੰ ਵਿਰੋਧ ਪ੍ਰਦਰਸ਼ਨ ਦੇ ਬਾਅਦ ਕਰਾਚੀ ਵਿਚ ਉਨ੍ਹਾਂ ਦੇ ਹੋਟਲ ਦੇ ਕਮਰੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।ਸ਼ਹਿਬਾਜ਼ ਸ਼ਰੀਫ ਨੇ ਇਮਰਾਨ ਖਾਨ ਅਤੇ ਐੱਨ ਏ ਬੀਵਿਚਾਲੇ ਮਿਲੀਭਗਤ ਹੋਣ ਅਤੇ ਵਿਰੋਧੀ ਧਿਰ ਦੇ ਨੇਤਾਵਾਂ ਦੇ ਖਿਲਾਫ਼ ਬਦਲੇ ਦੀ ਕਾਰਵਾਈ ਦੇ ਦੋਸ਼ ਲਾਏ। ਉਨ੍ਹਾਂ ਨੂੰ ਅੱਜ ਲਾਹੌਰ ਦੀ ਕੋਟ ਲਖਪਤ ਜੇਲ੍ਹ ਭੇਜ ਦਿੱਤਾ ਗਿਆ। ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਨਵਾਜ਼ ਨੇ ਕਿਹਾ ਹੈ ਕਿ ਸ਼ਹਿਬਾਜ਼ ਨੂੰ ਇਸ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ ਕਿ ਉਨ੍ਹਾਂ ਨੇ ਆਪਣੇ ਭਰਾ ਨਵਾਜ਼ ਸ਼ਰੀਫ ਦਾ ਸਾਥ ਨਹੀਂ ਛੱਡਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ