Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਕੈਨੇਡਾ ਦੀ ਕੰਪਨੀ ਵੱਲੋਂ ਭਾਰਤ ਵਿੱਚ 14000 ਕਰੋੜ ਤੋਂ ਵਧੇਰੇ ਦੀ ਦਫਤਰੀ ਡੀਲ

October 21, 2020 10:59 PM

ਮੁੰਬਈ, 21 ਅਕਤੂਬਰ (ਪੋਸਟ ਬਿਊਰੋ)- ਕੈਨੇਡਾ ਦੀ ਬਰੁਕਫੀਲਡ ਅਸਟੇਟ ਮੈਨੇਜਮੈਂਟ ਕੰਪਨੀ ਇਸ ਵੇਲੇ ਭਾਰਤ ਵਿੱਚ ਕਮਰਸ਼ੀਅਲ ਪ੍ਰਾਪਰਟੀ ਖਰੀਦਣ ਲਈ 14,688 ਕਰੋੜ ਰੁਪਏ ਦਾ ਨਿਵੇਸ਼ ਕਰ ਰਹੀ ਹੈ।
ਵਰਨਣ ਯੋਗ ਹੈ ਕਿ ਇਹ ਡੀਲ ਦੱਖਣੀ ਏਸ਼ਿਆਈ ਦੇਸ਼ਾਂ ਵਿੱਚ ਅੱਜ ਤੱਕ ਦੀ ਸਭ ਤੋਂ ਵੱਡੀ ਰੀਅਲ ਅਸਟੇਟ ਡੀਲ ਹੈ। ਕੰਪਨੀ ਨੇ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਕਿਹਾ ਕਿ ਉਹ ਭਾਰਤ ਦੇ ਨਿੱਜੀ ਡਿਵੈਲਪਰ ਆਰ ਐਮ ਜੈਡ ਕਾਰਪੋਰੇਸ਼ਨ ਤੋਂ 1.25 ਕਰੋੜ ਵਰਗ ਫੁੱਟ ਆਫਿਸ ਕਮ ਵਰਕਿੰਗ ਸਪੇਸ ਖਰੀਦ ਰਹੀ ਹੈ।ਆਰ ਐਮ ਜੈਡ ਦੇ ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਸੇਠੀ ਨੇ ਕਿਹਾ ਕਿ ਬਰੁਕਫੀਲਡ ਨਾਲ ਇਹ ਸੌਦਾ ਦੱਸਦਾ ਹੈ ਕਿ ਭਾਰਤੀ ਕਮਰਸ਼ੀਅਲ ਆਫਿਸ ਬਿਜ਼ਨਸ ਬਹੁਤ ਮਜ਼ਬੂਤ ਸਥਿਤੀ ਵਿੱਚ ਹੈ। ਇਸ ਦੀ ਸਰਗਰਮੀ ਅਤੇ ਡਿਮਾਂਡ ਵਿੱਚ ਕੋਈ ਕਮੀ ਨਹੀਂ ਆਈ। ਇਸ ਸੌਦੇ ਨਾਲ ਕੰਪਨੀ ਕਰਜ਼ਾ ਮੁਕਤ ਹੋ ਜਾਏਗੀ ਤੇ ਆਪਣੇ ਪੋਰਟ ਫੋਲੀਓ ਕਾਰੋਬਾਰ ਦਾ ਵਿਸਥਾਰ ਕਰੇਗੀ। ਬੰਗਲੌਰ, ਚੇਨਈ ਵਰਗੇ ਦੱਖਣੀ ਮਹਾਨਗਰਾਂ ਵਿੱਚ ਕੰਮ ਕਰਨ ਵਾਲੀ ਆਰ ਐਮ ਜੈਡ ਛੇ ਸਾਲਾਂ ਵਿੱਚ ਆਪਣੇ ਰੀਅਲ ਅਸਟੇਟ ਪੋਰਟ ਫੋਲੀਓ ਨੂੰ 6.7 ਤੋਂ 8.5 ਕਰੋੜ ਸਕਵੇਅਰ ਫੁੱਟ ਤੱਕ ਵਧਾਉਣਾ ਚਾਹੁੰਦੀ ਹੈ। ਇਸ ਦੇ ਟੈਕਨਾਲੋਜੀ ਅਤੇ ਬਿਜ਼ਨਸ ਪਾਰਕ ਦੇ ਕਲਾਇੰਟਸ ਵਿੱਚ ਗੂਗਲ, ਐਚ ਐਸ ਬੀ ਸੀ ਅਤੇ ਐਕਸਚੇਂਜਰ ਵਰਗੀਆਂ ਕੰਪਨੀਆਂ ਸ਼ਾਮਲ ਹਨ।
ਬੀਤੇ ਸਾਲਾਂ ਤੋਂ ਵੱਡੇ ਵਿਦੇਸ਼ੀ ਨਿਵੇਸ਼ਕ ਭਾਰਤੀ ਦਫਤਰ ਮਾਰਕੀਟ ਵਿੱਚ ਖਰੀਦਦਾਰੀ ਕਰ ਰਹੇ ਹਨ। ਪ੍ਰਾਪਰਟੀ ਕੰਸਲਟੈਂਸੀ ਫਰਮ ਨਾਈਟ ਫ੍ਰੈਂਕ ਇੰਡੀਆ ਦੇ ਮੁਤਾਬਕ ਭਾਰਤੀ ਆਫਿਸ ਸਪੇਸ ਮਾਰਕੀਟ ਆਪਣੀ ਮਜ਼ਬੂਤ ਫੰਡਾਮੈਂਟਲ ਕਾਰਨ ਪ੍ਰਾਈਵੇਟ ਇਕਵਿਟੀ ਲਈ ਤਰਜੀਹੀ ਖੇਤਰ ਬਣ ਚੁੱਕਾ ਹੈ। 2011 ਦੇ ਬਾਅਦ ਦਫਤਰੀ ਸਪੇਸ ਵਿੱਚ ਕੁੱਲ 1.13 ਲੱਖ ਕਰੋੜ ਰੁਪਏ ਤੋਂਵੱਧ ਦਾ ਇਕਵਿਟੀ ਨਿਵੇਸ਼ ਆਇਆ ਹੈ। ਇਸੇ ਲੜੀ ਵਿੱਚ ਬਲੈਕ ਸਟੋਨ ਨੇ ਵੀ ਪਿਛਲੇ ਹਫਤੇ ਕੁਝ ਪ੍ਰਾਪਰਟੀ ਖਰੀਦਣ ਦੇ ਮਕਸਦ ਨਾਲ ਇੱਕ ਗੈਰ ਰੁਕਾਵਟਕਾਰੀ ਸਮਝੌਤਾ ਕੀਤਾ ਹੈ। ਅੰਦਾਜ਼ਾ ਹੈ ਕਿ ਇਹ ਸੌਦਾ ਵੀ 14 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਹੋ ਸਕਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼