Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਲਿਬਰਲਾਂ ਨੇ ਕਾਮਨਜ ਵਿੱਚ ਭਰੋਸੇ ਦਾ ਵੋਟ ਜਿੱਤਿਆ, ਚੋਣਾਂ ਟਲੀਆਂ

October 22, 2020 05:59 AM

ਓਟਵਾ, 21 ਅਕਤੂਬਰ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਫੈਡਰਲ ਲਿਬਰਲ ਮਾਇਨੌਰਿਟੀ ਆਖਿਰਕਾਰ ਅਚਨਚੇਤੀ ਚੋਣਾਂ ਟਾਲਣ ਵਿੱਚ ਕਾਮਯਾਬ ਹੋ ਹੀ ਗਏ|
ਇਸ ਸਬੰਧ ਵਿੱਚ ਹੋਈ ਵੋਟਿੰਗ ਦੌਰਾਨ 146 ਵੋਟਾਂ ਲਿਬਰਲਾਂ ਦੇ ਹੱਕ ਵਿੱਚ ਪਈਆਂ ਜਦਕਿ 180 ਵੋਟਾਂ ਲਿਬਰਲਾਂ ਦੇ ਖਿਲਾਫ ਪਈਆਂ| ਟਰੂਡੋ ਨੇ ਕੰਜ਼ਰਵੇਟਿਵਾਂ ਵੱਲੋਂ ਲਿਆਂਦੇ ਮਤੇ ਨੂੰ ਭਰੋਸੇ ਦੇ ਵੋਟ ਦੇ ਬਰਾਬਰ ਦਰਜਾ ਦਿੱਤਾ ਸੀ, ਜਿਸ ਤੋਂ ਭਾਵ ਸੀ ਕਿ ਜੇ ਕਾਮਨਜ਼ ਵਿੱਚ ਇਹ ਮਤਾ ਪਾਸ ਹੋ ਜਾਂਦਾ ਤਾਂ ਇਸ ਨਾਲ ਚੋਣਾਂ ਹੋ ਸਕਦੀਆਂ ਸਨ|
ਜ਼ਿਕਰਯੋਗ ਹੈ ਕਿ ਕੰਜ਼ਰਵੇਟਿਵਾਂ ਦਾ ਮੰਨਣਾ ਹੈ ਕਿ ਲਿਬਰਲ ਸਰਕਾਰ ਵੱਲੋਂ ਮਹਾਂਮਾਰੀ ਨਾਲ ਸਬੰਧਤ ਫੰਡ ਆਪਣੇ ਦੋਸਤਾਂ ਦੀ ਝੋਲੀ ਪਾਏ ਗਏ ਹਨ ਤੇ ਇਸ ਸਬੰਧ ਵਿੱਚ ਉਹ ਵੁਈ ਚੈਰਿਟੀ ਮਾਮਲੇ ਦੇ ਨਾਲ ਨਾਲ ਹੋਰਨਾਂ ਮਾਮਲਿਆਂ ਵਿੱਚ ਵੀ ਜਾਂਚ ਵਾਸਤੇ ਹਾਊਸ ਆਫ ਕਾਮਨਜ਼ ਦੀ ਕਮੇਟੀ ਕਾਇਮ ਕਰਨੀ ਚਾਹੁੰਦੇ ਸਨ|
ਇਸ ਸਾਰੇ ਘਟਨਾਕ੍ਰਮ ਦੌਰਾਨ ਐਨਡੀਪੀ ਤੇ ਗ੍ਰੀਨ ਪਾਰਟੀ ਦੇ ਐਮਪੀਜ਼ ਵੱਲੋਂ ਲਿਬਰਲਾਂ ਦਾ ਸਾਥ ਦੇਣ ਦਾ ਫੈਸਲਾ ਕੀਤਾ ਗਿਆ ਤੇ ਕਥਿਤ ਲਿਬਰਲ ਭ੍ਰਿਸ਼ਟਾਚਾਰ ਦੀ ਜਾਂਚ ਲਈ ਨਵੀਂ ਕਮੇਟੀ ਕਾਇਮ ਕਰਨ ਦੇ ਮਤੇ ਨੂੰ ਪਾਸ ਨਹੀਂ ਹੋਣ ਦਿੱਤਾ ਗਿਆ| ਇਸ ਤੋਂ ਪਹਿਲਾਂ ਬੁੱਧਵਾਰ ਨੂੰ ਐਨਡੀਪੀ ਆਗੂ ਜਗਮੀਤ ਸਿੰਘ ਨੇ ਇਹ ਆਖਿਆ ਸੀ ਕਿ ਉਨ੍ਹਾਂ ਦੀ ਪਾਰਟੀ ਕੋਵਿਡ-19 ਮਹਾਂਮਾਰੀ ਦੌਰਾਨ ਕੈਨੇਡੀਅਨਾਂ ਨੂੰ ਚੋਣਾਂ ਵਿੱਚ ਧੱਕਣ ਲਈ ਟਰੂਡੋ ਨੂੰ ਕੋਈ ਮੌਕਾ ਨਹੀਂ ਦੇਵੇਗੀ| ਉਨ੍ਹਾਂ ਆਖਿਆ ਕਿ ਅਸੀਂ ਕੈਨੇਡੀਅਨਾਂ ਲਈ ਤੇ ਚੋਣਾਂ ਦੇ ਖਿਲਾਫ ਵੋਟ ਕਰ ਰਹੇ ਹਾਂ|
ਨਤੀਜੇ ਆਉਣ ਤੋਂ ਕੁੱਝ ਦੇਰ ਬਾਅਦ ਕੰਜ਼ਰਵੇਟਿਵ ਆਗੂ ਐਰਿਨ ਓਟੂਲ ਨੇ ਬਿਆਨ ਜਾਰੀ ਕਰਕੇ ਟਰੂਡੋ ਦੀ ਅਗਵਾਈ ਵਾਲੇ ਲਿਬਰਲਾਂ ਦੀ ਆਲੋਚਨਾ ਕੀਤੀ| ਉਨ੍ਹਾਂ ਆਖਿਆ ਕਿ ਮਹਾਂਮਾਰੀ ਦੇ ਸਬੰਧ ਵਿੱਚ ਟਰੂਡੋ ਸਰਕਾਰ ਦੀ ਮੱਠੀ ਤੇ ਭੰਬਲਭੂਸੇ ਵਾਲੀ ਪ੍ਰਤੀਕਿਰਿਆ ਕਾਰਨ ਕਈ ਕੈਨੇਡੀਅਨ ਪਿੱਛੇ ਰਹਿ ਗਏ ਹਨ ਤੇ ਪ੍ਰਧਾਨ ਮੰਤਰੀ ਹਰ ਕੀਮਤ ਉੱਤੇ ਜਵਾਬਦੇਹੀ ਤੋਂ ਬਚਣਾ ਚਾਹੁੰਦੇ ਹਨ| ਪਰ ਕੈਨੇਡਾ ਦੇ ਕੰਜ਼ਰਵੇਟਿਵ ਉਹ ਕੰਮ ਕਰਨਾ ਜਾਰੀ ਰੱਖਣਗੇ ਜਿਹੜਾ ਕਰਨ ਲਈ ਸਾਡੀ ਚੋਣ ਕੀਤੀ ਗਈ ਹੈ| ਅਸੀਂ ਜਸਟਿਨ ਟਰੂਡੋ ਤੇ ਉਨ੍ਹਾਂ ਦੀ ਸਰਕਾਰ ਦੀ ਜਵਾਬਦੇਹੀ ਯਕੀਨੀ ਬਣਾਵਾਂਗੇ|  

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ