Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਛਾਪੇ ਦੌਰਾਨ ਗ੍ਰਿਫਤਾਰ ਅੱਠ ਮਸ਼ਕੂਕਾਂ ਵਿੱਚ ਤਿੰਨ ਟੀਨੇਜਰ ਸ਼ਾਮਲ

October 22, 2020 06:25 AM

ਟੋਰਾਂਟੋ, 21 ਅਕਤੂਬਰ (ਪੋਸਟ ਬਿਊਰੋ) : ਡੌਨ ਮਿਲਜ਼ ਏਰੀਆ ਵਿੱਚ ਮਾਰੇ ਗਏ ਛਾਪੇ ਦੌਰਾਨ ਪੁਲਿਸ ਅਧਿਕਾਰੀਆਂ ਉੱਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ 53 ਚਾਰਜਿਜ਼ ਦਾ ਸਾਹਮਣਾ ਕਰ ਰਹੇ ਅੱਠ ਮਸ਼ਕੂਕਾਂ ਵਿੱਚ ਤਿੰਨ ਟੀਨੇਜਰਜ਼ ਵੀ ਸ਼ਾਮਲ ਹਨ|
ਪੁਲਿਸ ਨੇ ਦੱਸਿਆ ਕਿ ਐਮਰਜੰਸੀ ਟਾਸਕ ਫੋਰਸ ਦੇ ਅਧਿਕਾਰੀਆਂ ਵੱਲੋਂ ਬੁੱਧਵਾਰ ਨੂੰ ਰਾਤੀਂ 12:30 ਵਜੇ ਦੇ ਨੇੜੇ ਤੇੜੇ ਲਾਅਰੈਂਸ ਐਵਨਿਊ ਈਸਟ ਨੇੜੇ ਦ ਡੌਨਵੇਅ ਦੇ ਇੱਕ ਅਪਾਰਟਮੈਂਟ ਦੀ ਤਲਾਸ਼ੀ ਲੈਣ ਲਈ ਸਰਚ ਵਾਰੰਟ ਦਾ ਸਹਾਰਾ ਲਿਆ| ਸੱਤਵੀਂ ਮੰਜ਼ਿਲ ਉੱਤੇ ਸਥਿਤ ਇਸ ਅਪਾਰਟਮੈਂਟ ਵਿੱਚ ਜਿਵੇਂ ਹੀ ਅਧਿਕਾਰੀ ਦਾਖਲ ਹੋਏ ਤਾਂ ਕਥਿਤ ਤੌਰ ਉੱਤੇ ਅਪਾਰਟਮੈਂਟ ਦੇ ਅੰਦਰ ਮੌਜੂਦ ਵਿਅਕਤੀਆਂ ਨੇ ਉਨ੍ਹਾਂ ਉੱਤੇ ਗੋਲੀਆਂ ਚਲਾਉਣੀਆਂ ਸੁæਰੂ ਕਰ ਦਿੱਤੀਆਂ|
ਪੁਲਿਸ ਨੇ ਆਖਿਆ ਕਿ ਉਨ੍ਹਾਂ ਦੇ ਅਧਿਕਾਰੀਆਂ ਵੱਲੋਂ ਜਵਾਬੀ ਗੋਲੀਆਂ ਨਹੀਂ ਚਲਾਈਆਂ ਗਈਆਂ, ਸਗੋਂ ਯੂਨਿਟ ਓਨਾ ਚਿਰ ਪਿੱਛੇ ਹੀ ਰਹੀ ਜਿੰਨਾ ਚਿਰ ਗੋਲੀਆਂ ਚੱਲਣੀਆਂ ਬੰਦ ਨਹੀਂ ਹੋ ਗਈਆਂ| ਸਰਚ ਵਾਰੰਟ ਦੌਰਾਨ ਦੋ ਹਥਿਆਰ ਬਰਾਮਦ ਹੋਏ| ਇਸ ਦੌਰਾਨ ਟੋਰਾਂਟੋ ਦੇ ਤਫਾਰੀ ਗ੍ਰੀਨ, ਕ੍ਰਿਸਟੀਅਨ ਲੋਪੇਜ਼ ਕਾਰਟਰ ਤੇ ਜਾਹਮਾਰਲੇ ਸਮਿੱਥ (ਸਾਰਿਆਂ ਦੀ ਉਮਰ 19 ਸਾਲਾ) ਨੂੰ ਹਥਿਆਰਾਂ ਦੇ ਸਬੰਧ ਵਿੱਚ ਚਾਰਜ ਕੀਤਾ ਗਿਆ| ਇਸ ਦੌਰਾਨ ਟੋਰਾਂਟੋ ਦੀ 40 ਸਾਲਾ ਸਬਰੀਨਾ ਕਾਰਪੀਨੋ ਵੀ ਹਥਿਆਰਾਂ ਨਾਲ ਸਬੰਧਤ ਸੱਤ ਚਾਰਜਿਜ਼ ਦਾ ਸਾਹਮਣਾ ਕਰ ਰਹੀ ਹੈ|
ਟੋਰਾਂਟੋ ਦੇ ਤਿੰਨ ਟੀਨੇਜਰਜ਼ 14 ਤੇ 15 ਸਾਲਾ ਲੜਕੇ ਤੇ 16 ਸਾਲਾਂ ਦੀਆਂ ਦੋ ਲੜਕੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ| 14 ਤੇ 15 ਸਾਲਾਂ ਦੇ ਟੀਨੇਜਰਜ਼ ਨੂੰ ਹਥਿਆਰਾਂ ਨਾਲ ਸਬੰਧਤ ਸੱਤ ਮਾਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦਕਿ 16 ਸਾਲਾ ਲੜਕੀ ਨੂੰ ਹਥਿਆਰਾਂ ਨਾਲ ਸਬੰਧਤ ਛੇ ਚਾਰਜਿਜ਼ ਦਾ ਸਾਹਮਣਾ ਕਰਨਾ ਪੈ ਰਿਹਾ ਹੈ|
ਪ੍ਰੋਵਿੰਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਯੂਨਿਟ (ਐਸਆਈਯੂ) ਵੱਲੋਂ ਜਾਂਚ ਆਪਣੇ ਹੱਥ ਲੈ ਲਈ ਗਈ ਹੈ| ਪੈਰਾਮੈਡਿਕਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦੋ ਬਾਲਗਾਂ ਨੂੰ ਲੋਕਲ ਹਸਪਤਾਲ ਦਾਖਲ ਕਰਵਾਇਆ ਗਿਆ| ਇਸ ਦੌਰਾਨ ਇੱਕ 19 ਸਾਲਾ ਵਿਅਕਤੀ ਵੀ ਜ਼ਖ਼ਮੀ ਹੋ ਗਿਆ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ