Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਖਾਲਸਾਈ ਜਾਹੋ ਜਹਾਲ ਨਾਲ ਸੰਪਨ ਹੋਇਆ ਸਿੱਖ ਮੋਟਰ ਸਾਈਕਲ ਦਾ ਗਾਲਾ ਡਿੱਨਰ

November 23, 2018 08:49 AM

ਪ੍ਰੀਮੀਅਰ ਫੋਰਡ ਦਾ ਗੋਲਡ ਮੈਡਲ ਨਾਲ ਸਨਮਾਨ

ਬਰੈਂਪਟਨ, ਪੋਸਟ ਬਿਉਰੋ: ਸਿੱਖ ਮੋਟਰ ਸਾਈਕਲ ਦਾ ਗਾਲਾ ਡਿੱਨਰ ਬੀਤੇ ਦਿਨੀਂ ਚਾਂਦਨੀ ਬੈਂਕੁਇਟ ਹਾਲ ਵਿੱਚ ਆਯੋਜਿਤ ਕੀਤਾ ਗਿਆ। ਇਸ ਸਾਲ ਇਹ ਗਾਲਾ ਡਿਨਰ ਉਂਟੇਰੀਓ ਵਿੱਚ ਦਸਤਾਰ ਦੀ ਪੂਰਨ ਮਾਨਤਾ ਲਈ ਮੋਟਰ ਸਾਈਕਲ ਚਲਾਉਣ ਵਾਸਤੇ ਹੈਲਮਟ ਪਹਿਨਣ ਤੋਂ ਛੋਟ ਦੇ ਸੰਘਰਸ਼ ਦੀ ਜਿੱਤ ਨੂੰ ਸਮ੍ਰਪਿੱਤ ਸੀ। ਸਿੱਖ ਭਾਈਚਾਰੇ ਦੇ ਉਤਸ਼ਾਹਿਤ ਮੈਂਬਰਾਂ ਨਾਲ ਖਚਾਖਚ ਭਰੇ ਕਰਾਈਸਲਰ ਡਰਾਈਵ ਉੱਤੇ ਸਥਿਤ ਚਾਂਦਨੀ ਬੈਂਕੁਇਟ ਹਾਲ ਵਿੱਚ ਤਿਲ ਸੁੱਟਣ ਨੂੰ ਥਾਂ ਨਹੀਂ ਸੀ।

ਇਸ ਗਾਲਾ ਡਿੱਨਰ ਵਿੱਚ ਸਿਆਸੀ ਸਫ਼ਾਂ ਤੋਂ ਉੱਤੇ ਉੱਠ ਕੇ ਹਰ ਪਾਰਟੀ ਦੇ ਆਗੂ ਨੇ ਹਿੱਸਾ ਲਿਆ ਅਤੇ ਉਂਟੇਰੀਓ ਵਿੱਚ ਸਿੱਖ ਭਾਈਚਾਰੇ ਦੀ ਲੰਬੇ ਚਿਰਾਂ ਤੋਂ ਚੱਲਦੀ ਆ ਰਹੀ ਦਸਤਾਰ ਪਹਿਨ ਕੇ ਮੋਟਰ ਸਾਈਕਲ ਚਲਾਉਣ ਦੀ ਮੰਗ ਦੇ ਜਸ਼ਨਾਂ ਵਿੱਚ ਹਿੱਸਾ ਲਿਆ। ਇਸ ਮੌਕੇ ਉਂਟੇਰੀਓ ਦੇ ਪ੍ਰੀਮੀਅਰ ਡੱਗ ਫੋਰਡ ਮੁੱਖ ਮਹਿਮਾਨ ਸਨ। ਸਿੱਖਾਂ ਦੀ ਦਸਤਾਰ ਨੂੰ ਬਣਦਾ ਸਨਮਾਨ ਦੇਣ ਲਈ ਟੋਰੀ ਸਰਕਾਰ ਦੇ ਉੱਦਮ ਲਈ ਧੰਨਵਾਦ ਵਜੋਂ ਡੱਗ ਫੋਰਡ ਦਾ ਗੋਲਡ ਮੈਡਲ ਦੇ ਕੇ ਸਨਮਾਨ ਕੀਤਾ ਗਿਆ। ਆਪਣੇ ਭਾਸ਼ਣ ਵਿੱਚ ਪ੍ਰੀਮੀਅਰ ਫੋਰਡ ਨੇ ਕਿਹਾ ਕਿ ਉਂਟੇਰੀਓ ਵਿੱਚ ਸਿੱਖ ਭਾਈਚਾਰੇ ਦੀ ਵੱਡੀ ਦੇਣ ਹੈ ਜਿਸਨੂੰ ਕਦਾਚਿਤ ਅੱਖੋਂ ਉਹਲੇ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਹੈਲਮਟ ਤੋਂ ਛੋਟ ਦੇ ਕੇ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ ਜਿਸ ਉੱਤੇ ਉਹਨਾਂ ਨੂੰ ਮਾਣ ਹੈ। ਫੋਰਡ ਨੇ ਸਟੇਜ ਤੋਂ ਸਮੂਹ ਐਮ ਪੀ ਪੀਆਂ ਦੇ ਨਾਮ ਲੈ ਕੇ ਉਹਨਾਂ ਦੀ ਹਾਜ਼ਰੀ ਨੂੰ ਕਬੂਲ ਕੀਤਾ ਅਤੇ ਹੈਲਮਟ ਤੋਂ ਛੋਟ ਬਾਰੇ ਬਿੱਲ ਨੂੰ ਸਾਥ ਦੇਣ ਲਈ ਧੰਨਵਾਦ ਕੀਤਾ। ਇਸ ਵਿੱਚ ਐਨ ਡੀ ਪੀ ਦੇ ਐਮ ਪੀ ਪੀ ਗੁਰਰਤਨ ਸਿੰਘ ਅਤੇ ਸਾਰਾਹ ਸਿੰਘ ਦੇ ਨਾਮ ਉਹਨਾਂ ਉਚੇਚੇ ਕਰਕੇ ਲਏ।

ਪ੍ਰੀਮੀਅਰ ਫੋਰਡ ਨੂੰ ਗੋਲਡ ਮੈਡਲ ਕਲੱਬ ਦੇ ਅਹੁਦੇਦਾਰਾਂ ਇੰਦਰਜੀਤ ਸਿੰਘ ਜਗਰਾਉਂ, ਰਾਮਪਾਲ ਸਿੰਘ ਢਿੱਲੋਂ, ਲਖਵਿੰਦਰ ਸਿੰਘ ਧਾਲੀਵਾਲ, ਅਤੇ ਬਲਕਰਨ ਗਿੱਲ ਨੇ ਸਾਂਝੇ ਤੋਰ ਉੱਤੇ ਅਰਪਿਤ ਕੀਤਾ।

ਪ੍ਰੀਮੀਅਰ ਡੱਗ ਫੋਰਡ ਨੇ ਕਿਹਾ ਕਿ ਉਹ ਜਲਦੀ ਹੀ ਸਸਕੈਚਵਨ ਦੇ ਪ੍ਰੀਮੀਅਰ ਸਕਾਟ ਮੋਅ ਨੂੰ ਫੋਨ ਕਰਕੇ ਉੱਥੇ ਵੀ ਦਸਤਾਰ ਬੰਨ ਕੇ ਮੋਟਰ ਸਾਈਕਲ ਚਲਾਉਣ ਦੀ ਆਗਿਆ ਲਈ ਗੱਲ ਕਰੇਗਾ। ਇਸ ਤਰੀਕੇ ਬ੍ਰਿਟਿਸ਼ ਕੋਲੰਬੀਆ ਤੋਂ ਉਂਟੇਰੀਓ ਤੱਕ ਸਿੱਖ ਦਸਤਾਰਧਾਰੀ ਚਾਲਕ ਬਿਨਾ ਰੋਕ ਟੋਕ ਤੋਂ ਯਾਤਰਾ ਕਰ ਸੱਕਣਗੇ।



ਪ੍ਰੀਮੀਅਰ ਡੱਗ ਫੋਰਡ ਨੇ ਬਿੱਲ ਪੇਸ਼ ਕਰਨ ਵਾਲੇ ਬਰੈਂਪਟਨ ਤੋਂ ਕੰਜ਼ਰਵੇਟਿਵ ਐਮ ਪੀ ਪੀ ਪ੍ਰਭਮੀਤ ਸਿੰਘ ਸਰਕਾਰੀਆ ਦਾ ਵਿਸ਼ੇਸ਼ ਜਿ਼ਕਰ ਕੀਤਾ ਅਤੇ ਇਸ ਬਿੱਲ ਨੂੰ ਪਾਸ ਕਰਨ ਲਈ ਕੀਤੀ ਸਖ਼ਤ ਮਿਹਨਤ ਲਈ ਧੰਨਵਾਦ ਕੀਤਾ। ਉਹਨਾਂ ਨੇ ਐਮ ਪੀ ਪੀ ਅਮਰਜੋਤ ਸਿੰਘ ਸੰਧੂ, ਕੰਜ਼ਰਵੇਟਿਵ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਸਿੱਖ ਮੋਟਰ ਸਾਈਕਲ ਕਲੱਬ ਵੱਲੋਂ ਪ੍ਰਭਮੀਤ ਸਿੰਘ ਸਰਕਾਰੀਆ ਦਾ ਵਿਸ਼ੇਸ਼ ਸਨਮਾਨ ਚਿੰਨ ਦੇ ਕੇ ਧੰਨਵਾਦ ਕੀਤਾ ਗਿਆ। ਇਸ ਮੌਕੇ ਕੰਜ਼ਰਵੇਟਿਵ ਐਮ ਪੀ ਗਾਰਨੈੱਟ ਜੈਨਿਸ, ਲਿਬਰਲ ਐਮ ਪੀ ਰੂਬੀ ਸਹੋਤਾ, ਸੋਨੀਆ ਸਿੱਧੂ ਅਤੇ ਕਮਲ ਖੈਹਰਾ ਵੀ ਮੌਜੂਦ ਸਨ। ਇਸੇ ਤਰੀਕੇ ਮਿਉਂਸੀਪਲ ਰੀਜਨਲ ਕਾਉਂਸਲਰ ਗੁਰਪ੍ਰੀਤ ਸਿੰਘ ਢਿੱਲੋਂ, ਕਾਉਂਸਲਰ ਪੈਟ ਫੋਰਟਿਨੀ ਅਤੇ ਹਰਕੀਰਤ ਸਿੰਘ ਨੇ ਵੀ ਆਪਣੀ ਹਾਜ਼ਰੀ ਲੁਆਈ।

ਇਸ ਮੌਕੇ ਫੈਡਰਲ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਐਂਡਰੀਊ ਸ਼ੀਅਰ ਦਾ ਵੀਡੀਓ ਸੁਨੇਹਾ ਵੀ ਵਿਖਾਇਆ ਗਿਆ ਜਿਸ ਵਿੱਚ ਉਹਨਾਂ ਨੇ ਮੁਬਾਰਕਵਾਦ ਸਾਂਝੀ ਕਰਨ ਤੋਂ ਇਲਾਵਾ ਸਿੱਖ ਭਾਈਚਾਰੇ ਦੀ ਕੈਨੇਡਾ ਨੂੰ ਦੇਣ ਬਾਰੇ ਜਿ਼ਕਰ ਕੀਤਾ। ਉਹਨਾਂ ਇਹ ਵੀਡੀਓ ਸੁਨੇਹਾ ਸਿੱਖ ਮੋਟਰ ਸਾਈਕਲ ਕਲੱਬ ਦੇ ਪ੍ਰਧਾਨ ਇੰਦਰਜੀਤ ਸਿੰਘ ਜਗਰਾਉਂ ਦੇ ਘਰ ਹੋਏ ਇੱਕ ਸਮਾਗਮ ਦੌਰਾਨ ਰਿਕਾਰਡ ਕਰਵਾਇਆ ਸੀ।

ਦਸਤਾਰ ਨੂੰ ਉਂਟੇਰੀਓ ਵਿੱਚ ਮਿਲੀ ਮਾਨਤਾ ਦੀ ਜਸ਼ਨਾਂ ਵਿੱਚ ਸ਼ਾਮਲ ਹੋਣ ਲਈ ਬ੍ਰਿਟਿਸ਼ ਕੋਲੰਬੀਆ ਸਿੱਖ ਮੋਟਰ ਸਾਈਕਲ ਕਲੱਬ ਦੇ ਕਈ ਮੈਂਬਰ ਉਚੇਚਾ ਕਰਕੇ ਪੁੱਜੇ ਹੋਏ ਸਨ।

ਇਸ ਮੌਕੇ ਦਸਤਾਰ ਬਾਰੇ ਇੱਕ ਵੀਡੀਓ ਵਿਖਾਈ ਗਈ ਜਿਸ ਵਿੱਚ ਵਿਸ਼ਵ ਜੰਗ ਤੋਂ ਲੈ ਕੇ ਵਰਤਮਾਨ ਸਮੇਂ ਤੱਕ ਦੀ ਦਸਤਾਰ ਪਹਿਨਣ ਦੀ ਕਹਾਣੀ ਨੂੰ ਬਾਖੂਬੀ ਬਿਆਨਿਆ ਗਿਆ ਹੈ। ਸਮਾਗਮ ਦੌਰਾਨ ਵੱਖ 2 ਸਿੱਖ ਸਕਾਲਰਾਂ ਨੇ ਆਪਣੇ ਵਿਚਾਰ ਰੱਖੇ। ਸਟੇਜ ਸਕੱਤਰ ਦੀ ਜੁੰਮੇਵਾਰੀ ਖੁਸ਼ਵੰਤ ਸਿੰਘ ਬਾਜਵਾ ਅਤੇ ਜਗਦੀਪ ਸਿੰਘ ਨੇ ਸਾਂਝੇ ਤੌਰ ਉੱਤੇ ਨਿਭਾਈ। ਬੀ ਸੀ ਮੋਟਰ ਸਾਈਕਲ ਕਲੱਬ ਦੇ ਮੈਂਬਰ ਵੀ ਸੀ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ