Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਅਫਗਾਨਿਸਤਾਨ ਵਿੱਚ ਪਾਕਿਸਤਾਨੀ ਵੀਜ਼ਾ ਸੈਂਟਰ ਵਿਚ ਆਏ ਲੋਕਾਂ ਵਿੱਚ ਭਾਜੜ, 15 ਮੌਤਾਂ

October 22, 2020 09:11 PM

ਕਾਬੁਲ, 22 ਅਕਤੂਬਰ (ਪੋਸਟ ਬਿਊਰੋ)- ਅਫਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿੱਚ ਪਾਕਿਸਤਾਨ ਦੇਵਪਾਰਕ ਦੂਤਘਰ ਦੇ ਬਾਹਰ ਭਾਜੜ ਮੱਚਣ ਨਾਲ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖਮੀ ਹੋ ਗਏ। ਇਸ ਬਾਰੇ ਅਧਿਕਾਰੀਆਂ ਨੇ ਦੱਸਿਆ ਕਿ ਭਾਜੜ ਓਦੋਂ ਮੱਚੀ, ਜਦ ਕਰੀਬ 3000 ਅਫਗਾਨਿਸਤਾਨੀ ਵੀਜ਼ੇ ਦੀ ਅਰਜ਼ੀ ਦੇਣ ਵਾਸਤੇ ਪਾਕਿਸਤਾਨੀ ਵਪਾਰ ਦੂਤਘਰ ਦੇ ਬਾਹਰ ਖੁੱਲ੍ਹੇ ਮੈਦਾਨ ਵਿੱਚ ਇਕੱਠੇ ਹੋਏ ਸਨ।
ਸੂਬਾਈ ਕੌਂਸਲ ਦੇ ਮੈਂਬਰ ਸੋਹਰਾਬ ਕਾਦਰੀ ਨੇ ਦੱਸਿਆ ਕਿ ਸਮੱਸਿਆ ਉਸ ਸਮੇਂ ਸ਼ੁਰੂ ਹੋਈ ਜਦ ਦੂਤਘਰ ਦੇ ਬਾਹਰ ਖੜ੍ਹੇ ਲੋਕ ਵੀਜ਼ਾ ਅਰਜ਼ੀ ਦਾ ਟੋਕਨ ਲੈਣ ਲਈ ਇੱਕ-ਦੂਸਰੇ ਨੂੰ ਧੱਕਾ ਦੇਣ ਲੱਗੇ ਅਤੇ ਇਸ ਦੇ ਬਾਅਦ ਭੀੜ ਦੇ ਬੇਕਾਬੂ ਹੋਣ ਜਾਣ ਕਾਰਨ ਭਾਜੜ ਮਚ ਗਈ। ਉਨ੍ਹਾਂ ਦੱਸਿਆ ਕਿ ਭਾਜੜ ਵਿੱਚ ਮਰਨ ਵਾਲੇ 15 ਲੋਕਾਂ ਵਿੱਚੋਂ 11 ਔਰਤਾਂ ਹਨ ਤੇ ਜ਼ਖਮੀਆਂ ਵਿੱਚ ਕਈ ਸੀਨੀਅਰ ਨਾਗਰਿਕ ਸ਼ਾਮਲ ਹਨ। ਹਜ਼ਾਰਾਂ ਅਫਗਾਨਿਸਤਾਨੀ ਹਰ ਸਾਲ ਬਿਹਤਰ ਮੈਡੀਕਲ ਇਲਾਜ, ਸਿੱਖਿਆ ਤੇ ਨੌਕਰੀਆਂ ਕਰਨ ਦੇ ਲਈ ਗੁਆਂਢੀ ਦੇਸ਼ ਪਾਕਿਸਤਾਨ ਜਾਂਦਦੇ ਹਨ। ਦੋਵਾਂ ਦੇਸ਼ਾਂ ਦੀ ਕਰੀਬ 2600 ਕਿਲੋਮੀਟਰ ਲੰਬੀ ਸਰਹੱਦੀ ਸਾਂਝ ਹੈ। ਕਾਬੁਲ ਸਥਿਤ ਪਾਕਿਸਤਾਨੀ ਦੂਤ ਘਰ ਦੇ ਅਧਿਕਾਰੀਆਂ ਨੇ ਫਿਲਹਾਲ ਇਸ ਘਟਨਾ `ਤੇ ਕੋਈ ਟਿੱਪਣੀ ਨਹੀਂ ਕੀਤੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ